|
| 1 |
|
| ਪਰ ਹੁਣ ਓਹ ਜਿਹੜੇ ਮੈਥੋਂ ਛੁਟੇਰੇ ਹਨ ਮੇਰੇ ਉੱਤੇ ਹੱਸਦੇ ਹਨ, ਜਿਨ੍ਹਾਂ ਦੇ ਪਿਓ ਦਾਦਿਆਂ ਨੂੰ ਮੈਂ ਰੱਦ ਕਰਦਾ, ਭਈ ਉਹ ਮੇਰੇ ਇੱਜੜ ਦੇ ਕੁੱਤਿਆਂ ਨਾਲ ਨਾ ਬੈਠਣ! |
|
| 2 |
|
| ਭਲਾ, ਉਨ੍ਹਾਂ ਦੇ ਹੱਥਾਂ ਦਾ ਬਲ ਮੇਰੇ ਲਈ ਕੀ ਲਾਭ ਦਿੰਦਾ, ਜਿਨ੍ਹਾਂ ਵਿੱਚ ਪੁਰਸ਼ਾਰਥ ਦਾ ਨਾਸ ਹੋਇਆ ਹੋਇਆ ਹੈ? |
|
| 3 |
|
| ਥੁੜ ਤੇ ਭੁੱਖ ਦੇ ਕਾਰਨ ਉਹ ਲਿੱਸੇ ਪੈ ਗਏ ਹਨ, ਓਹ ਸੁੱਕੀ ਭੂਮੀ ਨੂੰ ਚੱਟਦੇ ਹਨ, ਜਿੱਥੇ ਉਜਾੜ ਤੇ ਬਰਬਾਦੀ ਦੀ ਧੁੰਦ ਹੈ। |
|
| 4 |
|
| ਉਹ ਝਾੜੀਆਂ ਉੱਤੇ ਨਮਕੀਨ ਸਾਗ ਤੋਂੜਦੇ ਹਨ, ਅਤੇ ਝਾਊ ਦੀਆਂ ਜੜ੍ਹਾਂ ਉਨ੍ਹਾਂ ਦੀ ਰੋਟੀ ਹੈ। |
|
| 5 |
|
| ਓਹ ਲੋਕਾਂ ਦੇ ਵਿੱਚੋਂ ਧੱਕੇ ਗਏ, ਲੋਕ ਉਨ੍ਹਾਂ ਉੱਤੇ ਇਉਂ ਚਿੱਲਾਉਂਦੇ ਜਿਵੇਂ ਚੋਰ ਉੱਤੇ! |
|
| 6 |
|
| ਭਿਆਣਕ ਵਾਦੀਆਂ ਵਿੱਚ, ਮਿੱਟੀ ਅਤੇ ਪੱਥਰਾਂ ਦੀਆਂ ਗਾਰਾਂ ਵਿੱਚ ਓਹ ਰਹਿੰਦੇ ਹਨ। |
|
| 7 |
|
| ਝਾੜੀਆਂ ਦੇ ਵਿੱਚ ਓਹ ਹੀਂਗਦੇ ਹਨ, ਕੰਡਿਆਂ ਦੇ ਹੇਠ ਓਹ ਇਕੱਠੇ ਪਏ ਰਹਿੰਦੇ ਹਨ। |
|
| 8 |
|
| ਓਹ ਮੂਰਖ ਦੀ ਅੰਸ, ਸਗੋਂ ਕੀਰਾਂ ਦੀ ਅੰਸ ਹਨ, ਓਹ ਦੇਸ ਤੋਂ ਕੁੱਟ ਕੁੱਟ ਕੇ ਕੱਢੇ ਗਏ ਸਨ! |
|
| 9 |
|
| ਅਤੇ ਹੁਣ ਮੈਂ ਉਨ੍ਹਾਂ ਦਾ ਗੀਤ ਹੋਇਆ ਹਾਂ, ਮੈਂ ਉਨ੍ਹਾਂ ਲਈ ਇੱਕ ਬੋਲੀ ਹੋਇਆ ਹਾਂ! |
|
| 10 |
|
| ਓਹ ਮੈਥੋਂ ਘਿਣ ਖਾਂਦੇ, ਓਹ ਮੈਥੋਂ ਦੂਰ ਰਹਿੰਦੇ, ਅਤੇ ਮੈਨੂੰ ਵੇਖ ਕੇ ਉਹ ਥੁੱਕਣ ਤੋਂ ਪਰਹੇਜ਼ ਨਹੀਂ ਕਰਦੇ, |
|
| 11 |
|
| ਕਿਉਂ ਜੋ ਉਹ ਨੇ ਮੇਰਾ ਚਿੱਲਾ ਢਿੱਲਾ ਕੀਤਾ, ਅਤੇ ਮੈਨੂੰ ਅਧੀਨ ਕੀਤਾ, ਓਹ ਮੇਰੇ ਅੱਗੇ ਬੇ ਲਗਾਮ ਹੋ ਗਏ ਹਨ! |
|
| 12 |
|
| ਮੇਰੇ ਸੱਜੇ ਪਾਸੇ ਘੜਮੱਸ ਉੱਠਦੀ ਹੈ, ਓਹ ਮੇਰੇ ਪੈਰ ਸਰਕਾ ਦਿੰਦੇ ਹਨ, ਅਤੇ ਮੇਰੇ ਵਿਰੁੱਧ ਆਪਣੇ ਹਲਾਕ ਕਰਨ ਵਾਲੇ ਰਾਹਾਂ ਨੂੰ ਬਣਾਉਂਦੇ ਹਨ। |
|
| 13 |
|
| ਓਹ ਮੇਰੇ ਪਹੇ ਨੂੰ ਤੋੜ ਸੁੱਟਦੇ ਹਨ, ਅਤੇ ਮੇਰੀ ਮੁਸੀਬਤ ਨੂੰ ਵਧਾਉਂਦੇ ਹਨ, ਓਹ ਜਿਨ੍ਹਾਂ ਦਾ ਕੋਈ ਸਹਾਇਕ ਨਹੀਂ ਹੈ! |
|
| 14 |
|
| ਓਹ ਜਿਵੇਂ ਚੌੜੇ ਛੇਕ ਵਿੱਚੋਂ ਦੀ ਆਉਂਦੇ ਹਨ, ਬਰਬਾਦੀ ਦੇ ਹੇਠੋਂ ਉਹ ਆਪਣੇ ਆਪ ਨੂੰ ਰੋੜ੍ਹਦੇ ਹਨ। |
|
| 15 |
|
| ਭੈਜਲ ਮੇਰੇ ਉੱਤੇ ਮੁੜ ਪੈਂਦੇ, ਮੇਰੀ ਪਤ ਜਿਵੇਂ ਹਵਾ ਨਾਲ ਉਡਾਈ ਜਾਂਦੀ, ਅਤੇ ਮੇਰੀ ਖੁਸ਼ਹਾਲੀ ਬੱਦਲ ਵਾਂਙੁ ਜਾਂਦੀ ਰਹੀ! ।। |
|
| 16 |
|
| ਹੁਣ ਮੇਰੀ ਜਾਨ ਮੇਰੇ ਅੰਦਰ ਡੁੱਲਦੀ ਹੈ, ਦੁਖ ਦੇ ਦਿਨ ਮੈਨੂੰ ਫੜਦੇ ਹਨ। |
|
| 17 |
|
| ਰਾਤ ਮੇਰੀਆਂ ਹੱਡੀਆਂ ਨੂੰ ਮੇਰੇ ਅੰਦਰ ਚਿੱਥਦੀ ਹੈ, ਅਤੇ ਮੇਰੀ ਚੁੱਭਣ ਵਾਲੀ ਪੀੜ ਦਮ ਨਹੀਂ ਲੈਂਦੀ। |
|
| 18 |
|
| ਵੱਡੇ ਜ਼ੋਰ ਨਾਲ ਉਹ ਮੇਰਾ ਭੇਸ ਬਦਲਦੀ ਹੈ, ਮੇਰੇ ਕੁੜਤੇ ਦੇ ਗਲਮੇ ਵਾਂਙੁ ਉਹ ਮੈਨੂੰ ਜਕੜਦੀ ਹੈ। |
|
| 19 |
|
| ਉਹ ਨੇ ਮੈਨੂੰ ਚਿੱਕੜ ਵਿੱਚ ਸੁੱਟਿਆ ਹੈ, ਅਤੇ ਮੈਂ ਖ਼ਾਕ ਤੇ ਰਾਖ ਵਰਗਾ ਹੋ ਗਿਆ ਹਾਂ। |
|
| 20 |
|
| ਮੈਂ ਤੇਰੀ ਵੱਲ ਦੁਹਾਈ ਦਿੰਦਾ ਪਰ ਤੂੰ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਖਲੋਂਦਾ ਹਾਂ ਪਰ ਤੂੰ ਮੇਰੀ ਵੱਲ ਝਾਕਦਾ ਹੀ ਹੈਂ। |
|
| 21 |
|
| ਤੂੰ ਮੇਰੇ ਨਾਲ ਸਖ਼ਤੀ ਕਰਨ ਲੱਗਾ ਹੈਂ, ਆਪਣੇ ਹੱਥ ਦੇ ਬਲ ਨਾਲ ਤੂੰ ਮੈਨੂੰ ਸਤਾਉਂਦਾ ਹੈ! |
|
| 22 |
|
| ਤੂੰ ਮੈਨੂੰ ਚੁੱਕ ਕੇ ਹਵਾ ਉੱਤੇ ਸਵਾਰ ਕਰਦਾ ਹੈ, ਅਤੇ ਮੈਨੂੰ ਅਨ੍ਹੇਰੇ ਵਿੱਚ ਘੋਲ ਦਿੰਦਾ ਹੈ, |
|
| 23 |
|
| ਕਿਉਂ ਜੋ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਮੌਤ ਤੀਕ ਅੱਪੜਾਏਂਗਾ, ਅਤੇ ਉਸ ਵਾਸ ਤੀਕ ਜਿਹੜਾ ਸਾਰੇ ਜੀਉਂਦਿਆਂ ਲਈ ਹੈ।। |
|
| 24 |
|
| ਭਲਾ, ਤਬਾਹੀ ਵਿੱਚ ਕੋਈ ਆਪਣਾ ਹੱਥ ਨਾ ਵਧਾਵੇਗਾ, ਅਤੇ ਆਪਣੀ ਬਿਪਤਾ ਵਿੱਚ ਦੁਹਾਈ ਨਾ ਦੇਵੇਗਾ? |
|
| 25 |
|
| ਕੀ ਮੈਂ ਦੁਖੀਏ ਦੇ ਲਈ ਨਹੀਂ ਰੋਂਦਾ ਸਾਂ? ਕੀ ਮੇਰੀ ਜਾਨ ਕੰਗਾਲ ਦੇ ਲਈ ਉਦਾਸ ਨਹੀਂ ਹੁੰਦੀ ਸੀ? |
|
| 26 |
|
| ਪਰ ਜਦ ਮੈਂ ਭਲਿਆਈ ਨੂੰ ਤੱਕਿਆ ਤਾਂ ਬੁਰਿਆਈ ਆਈ, ਜਦ ਚਾਨਣ ਨੂੰ ਉਡੀਕਿਆ ਤਾਂ ਅਨ੍ਹੇਰਾ ਛਾਇਆ, |
|
| 27 |
|
| ਮੇਰੀਆਂ ਆਂਦਰਾਂ ਉੱਬਲ ਰਹੀਆਂ ਹਨ ਅਤੇ ਅਰਾਮ ਨਹੀਂ ਪਾਉਂਦੀਆਂ, ਬੁਰੇ ਦਿਨ ਮੇਰੇ ਉੱਤੇ ਆ ਪਏ ਹਨ! |
|
| 28 |
|
| ਮੈਂ ਕਾਲਾ ਹੋ ਕੇ ਫਿਰਦਾ ਹਾਂ, ਇਹ ਬਿਨਾ ਧੁੱਪ ਦੇ ਹੋਇਆ, ਮੈਂ ਸਭਾ ਵਿੱਚ ਉੱਠ ਕੇ ਦੁਹਾਈ ਦਿੰਦਾ ਹਾਂ! |
|
| 29 |
|
| ਮੈਂ ਗਿੱਦੜਾ ਦਾ ਭਰਾ, ਅਤੇ ਸ਼ੁਤਰ ਮੁਰਗ ਦਾ ਸਾਥੀ ਹਾਂ। |
|
| 30 |
|
| ਮੇਰੀ ਖੱਲ ਕਾਲੀ ਹੋ ਕੇ ਮੈਂਥੋਂ ਡਿੱਗਦੀ ਜਾਂਦੀ ਹੈ, ਅਤੇ ਮੇਰੀਆਂ ਹੱਡੀਆਂ ਤਾਪ ਨਾਲ ਜਲਦੀਆਂ ਹਨ! |
|
| 31 |
|
| ਸੋ ਮੇਰੀ ਬਰਬਤ ਰੋਣ ਲਈ ਹੈ, ਅਤੇ ਮੇਰੀ ਬੰਸਰੀ ਮਾਤਮ ਕਰਨ ਵਾਲਿਆਂ ਦੀ ਅਵਾਜ਼ ਲਈ ਹੈ! ।। |
|
|
: |
| 1 | | 2 | | 3 | | 4 | | 5 | | 6 | | 7 | | 8 | | 9 | | 10 | | 11 | | 12 | | 13 | | 14 | | 15 | | 16 | | 17 | | 18 | | 19 | | 20 | | 21 | | 22 | | 23 | | 24 | | 25 | | 26 | | 27 | | 28 | | 29 | | 30 | | 31 | 1
1
1 |
|
|---|
|
https://beblia.bible:81/BibleAudio/punjabi2016/job/030.mp3
42
30