ਪੰਜਾਬੀ ਬਾਈਬਲ 2016
|
| 1 |
| ਉਨ੍ਹਾਂ ਨੇ ਮੈਨੂੰ ਮੇਰੀ ਜੁਆਨੀ ਤੋਂ ਬਾਹਲਾ ਦੁਖ ਦਿੱਤਾ ਇਸਰਾਏਲ ਇਉਂ ਆਖੇ, - |
| 2 |
| ਉਨ੍ਹਾਂ ਨੇ ਮੈਨੂੰ ਮੇਰੀ ਜੁਆਨੀ ਤੋਂ ਬਾਹਲਾ ਦੁਖ ਦਿੱਤਾ, ਪਰ ਓਹ ਮੇਰੇ ਉੱਤੇ ਛਾ ਨਾ ਸੱਕੇ! |
| 3 |
| ਹਾਲੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮ੍ਹੇ ਲੰਮੇ ਸਿਆੜ ਮਾਰੇ! |
| 4 |
| ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦਿਆਂ ਰੱਸਿਆਂ ਨੂੰ ਕੱਟ ਸੁੱਟਿਆ।। |
| 5 |
| ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਓਹ ਲੱਜਿਆਵਾਨ ਹੋ ਕੇ ਪਛਾੜੇ ਜਾਣ! |
| 6 |
| ਓਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਪੱਕਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ, |
| 7 |
| ਜਿਹ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ, |
| 8 |
| ਅਤੇ ਲੰਘਣ ਵਾਲੇ ਨਹੀਂ ਆਖਦੇ, \ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ\।। |
| ਨੋਟ ਸੰਭਾਲੋ |
https://beblia.bible:81/BibleAudio/punjabi2016/psalms/129.mp3
150
129