|
| 1 |
|
| ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ। |
|
| 2 |
|
| ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ। |
|
| 3 |
|
| ਪ੍ਰਭੁਆਂ ਦੇ ਪ੍ਰਭੁ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ। |
|
| 4 |
|
| ਉਸੇ ਦਾ ਜੋ ਇਕੱਲਾ ਹੀ ਵੱਡੇ ਵੱਡੇ ਅਚਰਜਾਂ ਨੂੰ ਕਰਦਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 5 |
|
| ਉਸੇ ਦਾ ਜਿਹ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 6 |
|
| ਉਸੇ ਦਾ ਜਿਹ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 7 |
|
| ਉਸੇ ਦਾ ਜਿਹ ਨੇ ਵੱਡੀਆਂ ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 8 |
|
| ਸੂਰਜ ਨੂੰ ਭਈ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 9 |
|
| ਚੰਦਰਮਾ ਤੇ ਤਾਰਿਆਂ ਨੂੰ ਭਈ ਓਹ ਰਾਤ ਉੱਤੇ ਰਾਜ ਕਰਨ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 10 |
|
| ਉਸੇ ਦਾ ਜਿਸ ਮਿਸਰ ਦੇ ਜੇਠਿਆਂ ਨੂੰ ਮਾਰਿਆ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 11 |
|
| ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 12 |
|
| ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 13 |
|
| ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 14 |
|
| ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 15 |
|
| ਅਤੇ ਫ਼ਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 16 |
|
| ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਵਿੱਚ ਲੈ ਤੁਰਿਆ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 17 |
|
| ਉਸੇ ਦਾ ਜਿਸ ਵੱਡੇ ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 18 |
|
| ਅਤੇ ਪਰਤਾਪੀ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 19 |
|
| ਅਮੋਰੀਆਂ ਦੇ ਰਾਜੇ ਸੀਹੋਨ ਨੂੰ ਉਹ ਦੀ ਦਯਾ ਜੋ ਸਦਾ ਦੀ ਹੈ, |
|
| 20 |
|
| ਬਾਸ਼ਾਨ ਦੇ ਰਾਜੇ ਓਗ ਨੂੰ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 21 |
|
| ਅਤੇ ਉਨ੍ਹਾਂ ਦੇ ਦੇਸ ਨੂੰ ਮਿਲਖ ਵਿੱਚ ਦੇ ਦਿੱਤਾ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 22 |
|
| ਆਪਣੇ ਦਾਸ ਇਸਰਾਏਲ ਦੀ ਮਿਲਖ ਵਿੱਚ ਉਹ ਦੀ ਦਯਾ ਜੋ ਸਦਾ ਦੀ ਹੈ, |
|
| 23 |
|
| ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 24 |
|
| ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 25 |
|
| ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ, |
|
| 26 |
|
| ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ!।। |
|
|
|
|