ਪੰਜਾਬੀ ਬਾਈਬਲ 2016
|
| 1 |
| ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹੈਂ, |
| 2 |
| ਮੈ ਆਪਣੀ ਫ਼ਰਿਆਦ ਉਹ ਦੇ ਅੱਗੇ ਫੋਲਦਾ ਹਾਂ, ਮੈਂ ਆਪਣਾ ਦੁਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ। |
| 3 |
| ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੈਂ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ। |
| 4 |
| ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਭਈ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ ਗਿੱਛਣ ਵਾਲਾ ਕੋਈ ਨਹੀਂ! |
| 5 |
| ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ। |
| 6 |
| ਮੇਰੇ ਚਿੱਲਾਉਣੇ ਉੱਤੇ ਧਿਆਨ ਦੇਹ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ! |
| 7 |
| ਮੇਰੀ ਜਾਨ ਕੈਦੋਂ ਬਾਹਰ ਕੱਢ, ਭਈ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਨ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ! ।। |
| ਨੋਟ ਸੰਭਾਲੋ |
https://beblia.bible:81/BibleAudio/punjabi2016/psalms/142.mp3
150
142