ਪੰਜਾਬੀ ਬਾਈਬਲ 2016
|
| 1 |
| ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ, |
| 2 |
| ਏਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਹਾੜ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ, |
| 3 |
| ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਹਾੜ ਉਹ ਦੇ ਵਧਣ ਦੇ ਕਾਰਨ ਥਰ ਥਰਾਉਣ ।। ਸਲਹ।। |
| 4 |
| ਇੱਕ ਨਦੀ ਹੈ ਜਿਹ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਹਰਿਆਂ ਦੇ ਪਵਿੱਤਰ ਅਸਥਾਨ ਨੂੰ ਅਨੰਦਿਤ ਕਰਦੀਆਂ ਹਨ। |
| 5 |
| ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ। |
| 6 |
| ਕੌਮਾਂ ਨੇ ਹੁਲੜ ਮਚਾਇਆ, ਰਾਜ ਡੋਲ ਗਏ, ਉਹ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ। |
| 7 |
| ਸੈਨਾਂ ਦਾ ਯਹੋਵਾਹ ਸਾਡੇ ਅੰਗ ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ।। ਸਲਹ।। |
| 8 |
| ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਹ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ। |
| 9 |
| ਉਹ ਧਰਤੀ ਦੇ ਬੰਨਿਆਂ ਤੀਕੁਰ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁਖ ਨੂੰ ਭੰਨ ਸੁੱਟਦਾ ਅਤੇ ਬਰਛੀ ਦੇ ਟੋਟੇ ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ! |
| 10 |
| ਥਮ੍ਹ ਜਾਓ ਅਤੇ ਜਾਣ ਲਓ ਭਈ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਵਾਂਗਾ! |
| 11 |
| ਸੈਨਾਂ ਦਾ ਯਹੋਵਾਹ ਸਾਡੇ ਅੰਗ ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ।। ਸਲਹ।। |
|
| ਨੋਟ ਸੰਭਾਲੋ |
https://beblia.bible:81/BibleAudio/punjabi2016/psalms/046.mp3
150
46