ਪੰਜਾਬੀ ਬਾਈਬਲ 2016
|
| 1 |
| ਹੇ ਯਹੋਵਾਹ, ਮੇਰੀਆਂ ਗੱਲਾਂ ਵੱਲ ਕੰਨ ਲਾ, ਅਤੇ ਮੇਰੀ ਹੂੰਗਣ ਉੱਤੇ ਧਿਆਨ ਕਰ। |
| 2 |
| ਹੇ ਮੇਰੇ ਪਾਤਸ਼ਾਹ, ਹੇ ਮੇਰੇ ਪਰਮੇਸ਼ੁਰ, ਮੇਰੀ ਦੁਹਾਈ ਦੀ ਅਵਾਜ਼ ਸੁਣ, ਕਿਉਂ ਜੋ ਮੈਂ ਤੇਰੇ ਅੱਗੇ ਪ੍ਰਾਰਥਨਾ ਕਰਦਾ ਹਾਂ। |
| 3 |
| ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਂਗਾ, ਅੰਮ੍ਰਿਤ ਵੇਲੇ ਮੈਂ ਤੇਰੇ ਲਈ ਤਿਆਰੀ ਕਰ ਕੇ ਤੇਰੀ ਉਡੀਕ ਕਰਾਂਗਾ। |
| 4 |
| ਤੂੰ ਤਾਂ ਅਜੇਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ ਪਰਸੰਨ ਹੋਵੇਂ, ਬਦੀ ਤੇਰੇ ਨਾਲ ਟਿਕ ਨਹੀਂ ਸੱਕਦੀ। |
| 5 |
| ਘੁਮੰਡੀ ਤੇਰੀਆਂ ਅੱਖਾਂ ਅੱਗੇ ਖਲੋ ਨਹੀਂ ਸੱਕਦੇ, ਤੂੰ ਸਾਰਿਆਂ ਬਦਕਾਰਾਂ ਨਾਲ ਵੈਰ ਰੱਖਦਾ ਹੈਂ। |
| 6 |
| ਤੂੰ ਝੂਠ ਮਾਰਨ ਵਾਲਿਆਂ ਦਾ ਨਾਸ ਕਰਦਾ ਹੈਂ। ਯਹੋਵਾਹ ਖ਼ੂਨੀ ਅਤੇ ਛਲੀਏ ਤੋਂ ਘਿਣ ਕਰਦਾ ਹੈ। |
| 7 |
| ਪਰ ਮੈਂ ਤੇਰੀ ਘਨੇਰੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰੇ ਭੈ ਨਾਲ ਤੇਰੀ ਪਵਿੱਤਰ ਹੈਕਲ ਵੱਲ ਮੱਥਾ ਟੇਕਾਂਗਾ |
| 8 |
| ਹੇ ਯਹੋਵਾਹ, ਮੇਰੇ ਘਾਤਿਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ, |
| 9 |
| ਕਿਉਂ ਜੋ ਓਹਨਾਂ ਦੇ ਮੂੰਹ ਵਿੱਚ ਕੋਈ ਪਕਿਆਈ ਨਹੀਂ, ਓਹਨਾਂ ਦਾ ਮਨ ਤਬਾਹੀ ਹੈ, ਓਹਨਾਂ ਦਾ ਸੰਘ ਖੁਲ੍ਹੀ ਹੋਈ ਕਬਰ ਹੈ, ਓਹ ਆਪਣੀਆਂ ਜੀਭਾਂ ਨਾਲ ਵਲ ਛਲ ਕਰਦੇ ਹਨ । |
| 10 |
| ਹੇ ਪਰਮੇਸ਼ੁਰ, ਤੂੰ ਓਹਨਾਂ ਨੂੰ ਦੋਸ਼ੀ ਠਹਿਰਾ, ਓਹ ਆਪਣਿਆਂ ਮਤਿਆਂ ਦੇ ਕਾਰਨ ਡਿੱਗ ਪੈਣ, ਓਹਨਾਂ ਦੇ ਅਪਰਾਧਾਂ ਦੇ ਬਹੁਤ ਹੋਣ ਕਰਕੇ ਓਹਨਾਂ ਨੂੰ ਧੱਕ ਦੇਹ ਕਿਉਂ ਜੋ ਓਹ ਤੈਥੋਂ ਆਕੀ ਹੋਏ ਹਨ।। |
| 11 |
| ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ, ਓਹ ਸਦਾ ਜੈ ਜੈ ਕਾਰ ਕਰਨ ਕਿ ਤੂੰ ਓਹਨਾਂ ਨੂੰ ਢੱਕਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੈਥੋਂ ਬਾਗ਼ ਬਾਗ਼ ਹੋਣ। |
| 12 |
| ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ, ਢਾਲ ਰੂਪੀ ਕਿਰਪਾ ਦੇ ਨਾਲ ਤੂੰ ਉਹ ਨੂੰ ਘੇਰੀਂ ਰੱਖੇਂਗਾ।। |
| ਨੋਟ ਸੰਭਾਲੋ |
https://beblia.bible:81/BibleAudio/punjabi2016/psalms/005.mp3
150
5