ਪੰਜਾਬੀ ਬਾਈਬਲ 2016
|
| 1 |
| ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਆਦਮੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ! |
| 2 |
| ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਓਹ ਬਹੁਤ ਹਨ ਜੋ ਵੱਡਾ ਹੰਕਾਰ ਕਰ ਕੇ ਮੇਰੇ ਨਾਲ ਲੜਦੇ ਹਨ। |
| 3 |
| ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ। |
| 4 |
| ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਬਸ਼ਰ ਮੇਰਾ ਕੀ ਕਰ ਸੱਕਦਾ ਹੈॽ |
| 5 |
| ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੇ ਸਾਰੇ ਉਪਾਓ ਮੇਰਾ ਬੁਰਾ ਕਰਨ ਦੇ ਹਨ। |
| 6 |
| ਓਹ ਸਾਰੇ ਇੱਕਠੇ ਹੋ ਕੇ ਲੁਕ ਜਾਂਦੇ ਹਨ, ਓਹ ਮੇਰੇ ਖੁਰੇ ਨੂੰ ਤੱਕਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਤੀਂਘੜਦੇ ਸਨ। |
| 7 |
| ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇॽ ਹੇ ਪਰਮੇਸ਼ੁਰ, ਕ੍ਰੋਧ ਨਾਲ ਲੋਕਾਂ ਨੂੰ ਹੇਠਾਂ ਲਾਹ ਦੇਹ! |
| 8 |
| ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਓਹ ਤੇਰੀ ਵਹੀ ਵਿੱਚ ਨਹੀਂ ਹਨॽ।। |
| 9 |
| ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਹਾਂ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਭਈ ਪਰਮੇਸ਼ੁਰ ਮੇਰੀ ਵੱਲ ਹੈ। |
| 10 |
| ਪਰਮੇਸ਼ੁਰ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ, ਯਹੋਵਾਹ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ। |
| 11 |
| ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਆਦਮੀ ਮੇਰਾ ਕੀ ਕਰ ਸੱਕਦਾ ਹੈॽ |
| 12 |
| ਹੇ ਪਰਮੇਸ਼ੁਰ, ਤੇਰੀਆਂ ਸੁੱਖਣਾਂ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾਂ, |
| 13 |
| ਕਿਉਂ ਜੋ ਤੈਂ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਭਈ ਮੈਂ ਪਰਮੇਸ਼ੁਰ ਦੇ ਸਨਮੁਖ ਜੀਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂॽ।। |
| ਨੋਟ ਸੰਭਾਲੋ |
https://beblia.bible:81/BibleAudio/punjabi2016/psalms/056.mp3
150
56