ਪੰਜਾਬੀ ਬਾਈਬਲ 2016
|
| 1 |
| ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ। |
| 2 |
| ਤਾਂ ਮੈਂ ਪਵਿੱਤਰ ਅਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਭਈ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ। |
| 3 |
| ਏਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ। |
| 4 |
| ਸੋ ਆਪਣੇ ਜੀਵਨ ਵਿੱਚ ਮੈਂ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ।। |
| 5 |
| ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ, |
| 6 |
| ਜਿਸ ਵੇਲੇ ਮੈ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ। |
| 7 |
| ਤੂੰ ਤਾਂ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ। |
| 8 |
| ਮੇਰਾ ਜੀ ਤੇਰੇ ਪਿੱਛੇ ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ। |
| 9 |
| ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲਿਆਂ ਥਾਂਵਾਂ ਵਿੱਚ ਚੱਲੇ ਜਾਣਗੇ। |
| 10 |
| ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ। |
| 11 |
| ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਹ ਦੀ ਸੌਂਹ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ।। |
|
| ਨੋਟ ਸੰਭਾਲੋ |
https://beblia.bible:81/BibleAudio/punjabi2016/psalms/063.mp3
150
63