ਪੰਜਾਬੀ ਬਾਈਬਲ 2016
|
| 1 |
| ਹੇ ਪਰਮੇਸ਼ੁਰ, ਮੇਰੀ ਫ਼ਰਿਆਦ ਦੀ ਅਵਾਜ਼ ਸੁਣ, ਮੇਰੀ ਜਾਨ ਨੂੰ ਵੈਰੀ ਦੇ ਡਰ ਤੋਂ ਛੁਡਾ। |
| 2 |
| ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲ ਚਲ ਤੋਂ ਮੈਨੂੰ ਲੁਕਾ, |
| 3 |
| ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਙੁ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ, |
| 4 |
| ਭਈ ਗੁਪਤ ਥਾਂਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ, ਓਹ ਅਚਾਣਕ ਚਲਾਉਂਦੇ ਹਨ ਅਤੇ ਡਰਦੇ ਨਹੀਂ। |
| 5 |
| ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ ਅਤੇ ਆਖਦੇ ਹਨ, ਭਲਾ, ਕੌਣ ਉਨ੍ਹਾਂ ਨੂੰ ਵੇਖੇਗਾॽ |
| 6 |
| ਓਹ ਸ਼ਰਾਰਤਾਂ ਨੂੰ ਭਾਲਦੇ ਹਨ, \ਅਸਾਂ ਇੱਕ ਪੱਕਾ ਖੋਜ ਕੱਢਿਆ ਹੈ!\ ਅਤੇ ਹਰੇਕ ਦਾ ਅੰਦਰਲਾ ਦਿਲ ਡੂੰਘਾ ਹੈ। |
| 7 |
| ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਣਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ, |
| 8 |
| ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ । |
| 9 |
| ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ। |
| 10 |
| ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ, ਅਤੇ ਉਸ ਦੀ ਸ਼ਰਨ ਆਵੇਗਾ, ਅਤੇ ਸਾਰੇ ਸਿੱਧੇ ਮਨ ਵਾਲੇ ਵਡਿਆਈ ਕਰਨਗੇ।। |
| ਨੋਟ ਸੰਭਾਲੋ |
https://beblia.bible:81/BibleAudio/punjabi2016/psalms/064.mp3
150
64