ਪੰਜਾਬੀ ਬਾਈਬਲ 2016
|
| 1 |
| ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ ।। ਸਲਹ।। |
| 2 |
| ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਦੇ ਵਿੱਚ ਜਾਣੀ ਜਾਵੇ।। |
| 3 |
| ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ! |
| 4 |
| ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਉਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ।। ਸਲਹ।। |
| 5 |
| ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ! |
| 6 |
| ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ। |
| 7 |
| ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈ ਮੰਨਣਗੀਆਂ!।। |
| ਨੋਟ ਸੰਭਾਲੋ |
https://beblia.bible:81/BibleAudio/punjabi2016/psalms/067.mp3
150
67