ਪੰਜਾਬੀ ਬਾਈਬਲ 2016
|
| 1 |
| ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਤੇਰੀ ਪਨਾਹ ਲੈਂਦਾ ਹਾਂ। ਤੂੰ ਮੈਨੂੰ ਮੇਰੇ ਸਭ ਪਿੱਛਾ ਕਰਨ ਵਾਲਿਆਂ ਤੋਂ ਬਚਾ ਕੇ ਛੁਡਾ ਲੈ, |
| 2 |
| ਮਤੇ ਕੋਈ ਬਬਰ ਸ਼ੇਰ ਵਾਂਙੁ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ ਟੋਟੇ ਕਰ ਛੱਡੇ।। |
| 3 |
| ਹੇ ਯਹੋਵਾਹ ਮੇਰੇ ਪਰਮੇਸ਼ੁਰ, ਜੇ ਮੈਥੋਂ ਏਹ ਹੋਇਆ ਹੋਵੇ, ਜੇ ਮੇਰੀਂ ਹੱਥੀਂ ਬਦੀ ਹੋਈ ਹੋਵੇ, |
| 4 |
| ਜੇ ਮੈਂ ਆਪਣੇ ਮੇਲੀ ਨਾਲ ਬੁਰਿਆਈ ਕੀਤੀ ਹੋਵੇ, - ਸਗੋਂ ਮੈਂ ਤਾਂ ਆਪਣੇ ਬੇ ਸੱਬਬੋਂ ਵਿਰੋਧੀ ਨੂੰ ਛੁਡਾਇਆ ਹੈ — |
| 5 |
| ਤਾਂ ਵੈਰੀ ਮੇਰੀ ਜਾਨ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੇ, ਅਤੇ ਮੇਰੀ ਹਯਾਤੀ ਨੂੰ ਧਰਤੀ ਉੱਤੇ ਮਿੱਧ ਦੇਵੇ, ਅਰ ਮੇਰੀ ਮਹਿਮਾ ਖ਼ਾਕ ਵਿੱਚ ਮਿਲਾਵੇ।। ਸਲਹ।। |
| 6 |
| ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗਜ਼ਬ ਦੇ ਵਿਰੁੱਧ ਉੱਠ ਖੜੋ, ਅਤੇ ਮੇਰੇ ਲਈ ਜਾਗ। ਤੈਂ ਨਿਆਉਂ ਦਾ ਹੁਕਮ ਕੀਤਾ ਹੈ। |
| 7 |
| ਉੱਮਤਾਂ ਦੀ ਮੰਡਲੀ ਤੇਰੇ ਦੁਆਲੇ ਆਵੇ, ਅਤੇ ਉਨ੍ਹਾਂ ਦੇ ਕਾਰਨ ਤੂੰ ਉਤਾਹਾਂ ਮੁੜ ਜਾ। |
| 8 |
| ਯਹੋਵਾਹ ਕੌਮਾਂ ਦਾ ਨਿਆਉਂ ਕਰੇਗਾ। ਹੇ ਯਹੋਵਾਹ, ਮੇਰੇ ਧਰਮ ਅਰ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਉਂ ਕਰ। |
| 9 |
| ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਰ ਗੁਰਦਿਆਂ ਨੂੰ ਜਾਂਚਦਾ ਹੈਂ।। |
| 10 |
| ਮੇਰੀ ਢਾਲ ਪਰਮੇਸ਼ੁਰ ਦੇ ਕੋਲ ਹੈ, ਜਿਹੜਾ ਸਿੱਧ ਮਨਾਂ ਦਾ ਬਚਾਉਣ ਵਾਲਾ ਹੈ। |
| 11 |
| ਪਰਮੇਸ਼ੁਰ ਸੱਚਾ ਨਿਆਉਂਕਾਰ ਹੈ, ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਖਿਝਿਆ ਰਹਿੰਦਾ ਹੈ। |
| 12 |
| ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਹ ਨੇ ਆਪਣਾ ਧਣੁਖ ਝੁਕਾ ਕੇ ਤਿਆਰ ਕਰ ਛੱਡਿਆ ਹੈ। |
| 13 |
| ਉਹ ਨੇ ਉਸ ਦੇ ਲਈ ਮੌਤ ਦਾ ਸ਼ਸਤਰ ਵੀ ਤਿਆਰ ਕੀਤਾ ਹੈ, ਉਹ ਆਪਣੇ ਤੀਰਾਂ ਨੂੰ ਅਗਨ ਬਾਣ ਬਣਾਉਂਦਾ ਹੈ।। |
| 14 |
| ਵੇਖੋ, ਉਸ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆਂ ਹੈ। |
| 15 |
| ਉਸ ਨੇ ਟੋਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖਾਈ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ। |
| 16 |
| ਉਸ ਦੀ ਸ਼ਰਾਰਤ ਉਸੇ ਦੇ ਸਿਰ ਉੱਤੇ ਮੁੜ ਆਵੇਗੀ, ਅਤੇ ਉਸ ਦਾ ਅਨ੍ਹੇਰ ਉਸੇ ਦੀ ਖੋਪਰੀ ਉੱਤੇ ਪਵੇਗਾ । |
| 17 |
| ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।। |
| ਨੋਟ ਸੰਭਾਲੋ |
https://beblia.bible:81/BibleAudio/punjabi2016/psalms/007.mp3
150
7