|
| 1 |
|
| ਸੱਚ ਮੁੱਚ ਇਸਰਾਏਲ ਲਈ ਅਰਥਾਤ ਖ਼ਾਲਸ ਦਿਲ ਵਾਲਿਆਂ ਦੇ ਲਈ ਪਰਮੇਸ਼ੁਰ ਭਲਾ ਹੈ। |
|
| 2 |
|
| ਪਰ ਮੈਂ ਜੋ ਹਾਂ, ਮੇਰੇ ਪੈਰ ਫਿਸਲਣ, ਅਤੇ ਮੇਰੇ ਕਦਮ ਤਿਲਕਣ ਲੱਗੇ ਸਨ। |
|
| 3 |
|
| ਜਦ ਮੈਂ ਦੁਸ਼ਟਾਂ ਦਾ ਸੁਲੱਖਪੁਣਾ ਡਿੱਠਾ, ਤਾਂ ਮੈਂ ਉਨ੍ਹਾਂ ਹੰਕਾਰੀਆਂ ਦੇ ਉੱਤੇ ਖੁਣਸ ਕੀਤੀ ਸੀ। |
|
| 4 |
|
| ਉਨ੍ਹਾਂ ਦੀ ਮੌਤ ਵਿੱਚ ਤਾਂ ਪੀੜ ਨਹੀਂ ਹੁੰਦੀ, ਸਗੋਂ ਉਨ੍ਹਾਂ ਦਾ ਸਰੀਰ ਮੋਟਾ ਹੈ। |
|
| 5 |
|
| ਓਹ ਹੋਰਨਾਂ ਮਨੁੱਖਾਂ ਵਾਂਙੁ ਔਖੇ ਨਹੀਂ ਹੁੰਦੇ, ਨਾ ਹੋਰਨਾਂ ਆਦਮੀਆਂ ਵਾਂਙੁ ਉਨ੍ਹਾਂ ਉੱਤੇ ਬਿਪਤਾ ਪੈਂਦੀ ਹੈ। |
|
| 6 |
|
| ਇਸ ਲਈ ਘੁਮੰਡ ਉਨ੍ਹਾਂ ਦੇ ਗਲੇ ਦੀ ਜੰਜੀਰੀ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ। |
|
| 7 |
|
| ਉਨ੍ਹਾਂ ਦੀਆਂ ਅੱਖੀਆਂ ਚਿਕਨਾਈ ਨਾਲ ਫੁੱਲੀਆਂ ਹੋਈਆਂ ਹਨ, ਉਨ੍ਹਾਂ ਦੇ ਮਨ ਦੇ ਵਿਚਾਰ ਛਲਕਦੇ ਹਨ। |
|
| 8 |
|
| ਓਹ ਠੱਠਾ ਮਾਰਦੇ ਅਤੇ ਬਦੀ ਨਾਲ ਅਨ੍ਹੇਰ ਦੀਆਂ ਗੱਲਾਂ ਕਰਦੇ ਹਨ, ਓਹ ਹੰਕਾਰ ਨਾਲ ਬੋਲਦੇ ਹਨ। |
|
| 9 |
|
| ਉਨ੍ਹਾਂ ਨੇ ਆਪਣਾ ਮੂੰਹ ਅਕਾਸ਼ ਵਿੱਚ ਧਰਿਆ, ਪਰ ਉਨ੍ਹਾਂ ਦੀ ਜੀਭ ਧਰਤੀ ਉੱਤੇ ਫਿਰਦੀ ਹੈ। |
|
| 10 |
|
| ਏਸ ਲਈ ਉਹ ਦੇ ਲੋਕ ਏਧਰ ਮੁੜਨਗੇ ਅਤੇ ਭਰੇ ਹੋਏ ਛੰਨੇ ਦਾ ਪਾਣੀ ਉਨ੍ਹਾਂ ਤੋਂ ਡੱਫਿਆ ਜਾਂਦਾ ਹੈ, |
|
| 11 |
|
| ਅਤੇ ਓਹ ਆਖਦੇ ਹਨ, ਪਰਮੇਸ਼ੁਰ ਕਿਸ ਤਰਾਂ ਜਾਣਦਾ ਹੈॽ ਭਲਾ, ਅੱਤ ਮਹਾਨ ਨੂੰ ਕੁਝ ਪਤਾ ਹੈॽ |
|
| 12 |
|
| ਵੇਖੋ, ਦੁਸ਼ਟ ਏਹ ਹਨ, ਅਤੇ ਓਹ ਸਦਾ ਸੁਖ ਵਿੱਚ ਰਹਿ ਕੇ ਧਨ ਜੋੜਦੇ ਹਨ!।। |
|
| 13 |
|
| ਸੱਚ ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ, |
|
| 14 |
|
| ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ, ਅਤੇ ਹਰ ਸਵੇਰ ਨੂੰ ਮੇਰੀ ਤਾੜਨਾ ਹੋਈ। |
|
| 15 |
|
| ਜੇ ਮੈਂ ਆਖਦਾ ਭਈ ਮੈਂ ਇਸੇ ਤਰਾਂ ਦੱਸਾਂਗਾ, ਤਾਂ ਵੇਖੋ, ਮੈਂ ਤੇਰੇ ਬੱਚਿਆਂ ਦੀ ਪੀੜ੍ਹੀ ਨੂੰ ਧੋਖਾ ਦਿੰਦਾ। |
|
| 16 |
|
| ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ, ਤਾਂ ਉਹ ਮੇਰੀ ਨਿਗਾਹ ਵਿੱਚ ਬਹੁਤ ਔਖਾ ਮਲੂਮ ਹੋਇਆ, |
|
| 17 |
|
| ਜਦ ਤੀਕ ਮੈਂ ਪਰਮੇਸ਼ੁਰ ਦੇ ਪਵਿੱਤਰ ਅਸਥਾਨ ਦੇ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ! |
|
| 18 |
|
| ਸੱਚ ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਤੂੰ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ! |
|
| 19 |
|
| ਓਹ ਛਿੰਨ ਮਾਤ੍ਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ! |
|
| 20 |
|
| ਹੇ ਪ੍ਰਭੁ, ਸੁਫ਼ਨੇ ਤੋਂ ਜਾਗਣ ਵਾਂਙੁ, ਜਾਂ ਤੂੰ ਉੱਠੇਂਗਾ ਤਾਂ ਉਨ੍ਹਾਂ ਦੀ ਸ਼ਕਲ ਤੁੱਛ ਜਾਣੇਂਗਾ।। |
|
| 21 |
|
| ਮੇਰਾ ਮਨ ਤਾਂ ਕੌੜਾ ਹੋਇਆ, ਅਤੇ ਮੇਰਾ ਦਿਲ ਛੇਦਿਆ ਗਿਆ, |
|
| 22 |
|
| ਮੈਂ ਐਡਾ ਜਾਹਲ ਤੇ ਅਣਜਾਣ ਸਾਂ, ਭਈ ਤੇਰੇ ਅੱਗੇ ਪਸੂ ਜਿਹਾ ਬਣਿਆ। |
|
| 23 |
|
| ਫੇਰ ਵੀ ਮੈਂ ਸਦਾ ਤੇਰੇ ਸੰਗ ਹਾਂ, ਤੈਂ ਮੇਰੇ ਸੱਜੇ ਹੱਥ ਨੂੰ ਫੜਿਆ ਹੈ। |
|
| 24 |
|
| ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ। |
|
| 25 |
|
| ਸੁਰਗ ਵਿੱਚ ਮੇਰਾ ਹੋਰ ਕੌਣ ਹੈॽ ਅਤੇ ਧਰਤੀ ਉੱਤੇ ਤੈਥੋਂ ਬਿਨਾ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ। |
|
| 26 |
|
| ਮੇਰਾ ਤਨ ਤੇ ਮੇਰਾ ਮਨ ਢਲ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦੀ ਚਟਾਨ ਅਤੇ ਮੇਰਾ ਭਾਗ ਹੈ। |
|
| 27 |
|
| ਤਾਂ ਵੇਖੋ, ਜੋ ਤੈਥੋਂ ਦੂਰ ਹਨ ਓਹ ਨਸ਼ਟ ਹੋਣਗੇ, ਤੈਂ ਆਪਣੇ ਅੱਗਿਓ ਸਾਰੇ ਜ਼ਨਾਹਕਾਰ ਗਰਕ ਕਰ ਦਿੱਤੇ! |
|
| 28 |
|
| ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ, ਮੈਂ ਪ੍ਰਭੁ ਯਹੋਵਾਹ ਨੂੰ ਆਪਣੀ ਪਨਾਹ ਬਣਾਇਆ ਹੈ, ਤਾਂ ਜੋ ਤੇਰੇ ਸਾਰੇ ਕਾਰਜਾਂ ਦਾ ਵਰਨਣ ਕਰਾਂ।। |
|
|
|
|