ਪੰਜਾਬੀ ਬਾਈਬਲ 2016
|
| 1 |
| ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ। |
| 2 |
| ਸ਼ਾਲੇਮ ਵਿੱਚ ਉਹ ਦਾ ਮੰਡਪ ਹੈ, ਅਤੇ ਸੀਯੋਨ ਵਿੱਚ ਉਹ ਦਾ ਭਵਨ। |
| 3 |
| ਉੱਥੇ ਉਸ ਨੇ ਧਣੁਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ, ਤੇਗ ਤੇ ਲੜਾਈ ਦੇ ਸੰਦਾਂ ਨੂੰ।। ਸਲਹ।। |
| 4 |
| ਤੂੰ ਸ਼ਿਕਾਰ ਦੇ ਪਹਾੜਾਂ ਨਾਲੋ, ਤੇਜਵਾਨ ਅਤੇ ਉੱਤਮ ਹੈਂ। |
| 5 |
| ਦਿਨ ਚਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ। |
| 6 |
| ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ!।। |
| 7 |
| ਤੈਥੋਂ, ਹਾਂ, ਤੈਥੋਂ ਹੀ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸੱਕੇॽ |
| 8 |
| ਸੁਰਗੋਂ ਤੈਂ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ, |
| 9 |
| ਜਦ ਪਰਮੇਸ਼ੁਰ ਨਿਆਉਂ ਲਈ ਉੱਠਿਆ, ਭਈ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ ।। ਸਲਹ।। |
| 10 |
| ਸੱਚ ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।। |
| 11 |
| ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਨਾਂ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ। |
| 12 |
| ਉਹ ਪਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ, ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਣਕ ਹੈ।। |
| ਨੋਟ ਸੰਭਾਲੋ |
https://beblia.bible:81/BibleAudio/punjabi2016/psalms/076.mp3
150
76