ਪੰਜਾਬੀ ਬਾਈਬਲ 2016
|
| 1 |
| ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ। |
| 2 |
| ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੁ ਨੂੰ ਢੂੰਡਿਆਂ, ਮੇਰਾ ਹੱਥ ਰਾਤ ਨੂੰ ਪਸਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀ ਨੇ ਸ਼ਾਂਤ ਲੈਣ ਤੋਂ ਨਾਂਹ ਕੀਤੀ। |
| 3 |
| ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ।। ਸਲਹ।। |
| 4 |
| ਤੈਂ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁਲ੍ਹਿਆਂ ਰੱਖਿਆ ਹੈ, ਮੈਂ ਘਬਰਾ ਜਾਂਦਾ ਅਤੇ ਬੋਲ ਨਾ ਸੱਕਦਾ। |
| 5 |
| ਮੈਂ ਪਿੱਛਲੇ ਦਿਨਾਂ ਉੱਤੇ ਅਤੇ ਪੁਰਾਣਿਆਂ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ। |
| 6 |
| ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,- |
| 7 |
| ਕੀ ਪ੍ਰਭੁ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾॽ |
| 8 |
| ਕੀ ਉਸ ਦੀ ਦਯਾ ਸਦਾ ਲਈ ਰੁਕ ਗਈ ਹੈॽ ਕੀ ਉਸ ਦਾ ਬਚਨ ਪੀੜ੍ਹੀਓ ਪੀੜ੍ਹੀ ਹਟ ਗਿਆॽ |
| 9 |
| ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ ਹੈॽ ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ।। ਸਲਹ।। |
| 10 |
| ਤਾਂ ਮੈਂ ਆਖਿਆ, ਏਹ ਮੇਰੀ ਕਮਜ਼ੋਰੀ ਹੈ, - ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ! |
| 11 |
| ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜ਼ਾਂ ਨੂੰ ਚੇਤੇ ਕਰਾਂਗਾ। |
| 12 |
| ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ। |
| 13 |
| ਹੇ ਪਰਮੇਸ਼ੁਰ, ਤੇਰਾ ਮਾਰਗ ਪਵਿੱਤਰਤਾਈ ਵਿੱਚ ਹੈ, ਪਰਮੇਸ਼ੁਰ ਵਰਗਾ ਵੱਡਾ ਦਿਓਤਾ ਕਿਹੜਾ ਹੈॽ |
| 14 |
| ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ ਕੰਮ ਕਰਦਾ ਹੈਂ, ਤੈਂ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ। |
| 15 |
| ਤੈਂ ਆਪਣੀ ਬਾਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ।। ਸਲਹ।। |
| 16 |
| ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ। |
| 17 |
| ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ। |
| 18 |
| ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ। |
| 19 |
| ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ। |
| 20 |
| ਤੈਂ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।। |
|
| ਨੋਟ ਸੰਭਾਲੋ |
https://beblia.bible:81/BibleAudio/punjabi2016/psalms/077.mp3
150
77