ਪੰਜਾਬੀ ਬਾਈਬਲ 2016
|
| 1 |
| ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ, ਜਿਹ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ! |
| 2 |
| ਤੈਂ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੱਘਣ ਵਾਲਿਆਂ ਦੇ ਮੂੰਹ ਤੋਂ ਬਲ ਨੂੰ ਪੱਕਾ ਕੀਤਾ, ਭਈ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇਂ।। |
| 3 |
| ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਰ ਤਾਰਿਆਂ ਨੂੰ ਜਿਹੜੇ ਤੈਂ ਕਇਮ ਕੀਤੇ ਹਨ, |
| 4 |
| ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇਂ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂॽ |
| 5 |
| ਕਿ ਤੈਂ ਉਸ ਨੂੰ ਪਰਮੇਸ਼ੁਰ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਰ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ! |
| 6 |
| ਤੈਂ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੈਂ ਸੱਭੋ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ |
| 7 |
| ਸਾਰੇ ਇੱਜੜ ਅਰ ਵੱਗ, ਸਗੋਂ ਰੜ ਦੇ ਸਾਰੇ ਜਾਨਵਰ |
| 8 |
| ਅਕਾਸ਼ ਦੇ ਪੰਖੇਰੂ ਅਰ ਸਮੁੰਦਰ ਦੀਆਂ ਮੱਛੀਆਂ, ਅਤੇ ਸੱਭੋ ਕੁਝ ਜੋ ਸਮੁੰਦਰ ਦਿਆਂ ਰਾਹਾਂ ਵਿੱਚ ਫਿਰਦਾ ਹੈ। |
| 9 |
| ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ!।। |
| ਨੋਟ ਸੰਭਾਲੋ |
https://beblia.bible:81/BibleAudio/punjabi2016/psalms/008.mp3
150
8