ਪੰਜਾਬੀ ਬਾਈਬਲ 2016
|
| 1 |
| ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਖਲੋਤਾ ਹੈ, ਉਹ ਨਿਆਈਆਂ ਦੇ ਵਿੱਚ ਨਿਆਓਂ ਕਰਦਾ ਹੈ, - |
| 2 |
| ਤੁਸੀਂ ਕਦੋ ਤੋੜੀ ਟੇਡਾ ਨਿਆਉਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖ ਪਾਤ ਕਰੋਗੇॽ ।।ਸਲਹ।। |
| 3 |
| ਨਿਤਾਣੇ ਅਤੇ ਯਤੀਮ ਦਾ ਨਿਆਉਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ। |
| 4 |
| ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸਟਾਂ ਦੇ ਹੱਥੋਂ ਛੁਡਾਓ, |
| 5 |
| ਓਹ ਨਹੀਂ ਜਾਣਦੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਹਾਂ ਡੋਲ ਜਾਂਦੀਆਂ ਹਨ। |
| 6 |
| ਮੈਂ ਆਖਿਆ, ਤੁਸੀਂ ਦਿਓਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤ੍ਰ ਹੋ। |
| 7 |
| ਪਰੰਤੂ ਤੁਸੀਂ ਇਨਸਾਨ ਵਾਂਙੁ ਮਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਙੁ ਡਿੱਗ ਪਓਗੇ!।। |
| 8 |
| ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਉਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ।। |
| ਨੋਟ ਸੰਭਾਲੋ |
https://beblia.bible:81/BibleAudio/punjabi2016/psalms/082.mp3
150
82