ਪੰਜਾਬੀ ਬਾਈਬਲ 2016
|
| 1 |
| ਉਹ ਦੀ ਨੀਂਹ ਪਵਿੱਤਰ ਪਹਾੜ ਵਿੱਚ ਹੈ। |
| 2 |
| ਯਹੋਵਾਹ ਯਾਕੂਬ ਦੇ ਸਾਰੇ ਡੇਹਰਿਆਂ ਨਾਲੋਂ, ਸੀਯੋਨ ਦੇ ਫਾਟਕਾਂ ਨਾਲ ਪ੍ਰੇਮ ਰੱਖਦਾ ਹੈ। |
| 3 |
| ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ।।ਸਲਹ।। |
| 4 |
| ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਭਈ ਇਹ ਉੱਥੇ ਜੰਮਿਆਂ ਸੀ। |
| 5 |
| ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ। |
| 6 |
| ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਏਹ ਵੀ ਉੱਥੇ ਜੰਮਿਆਂ ।। ਸਲਹ।। |
| 7 |
| ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।। |
| ਨੋਟ ਸੰਭਾਲੋ |
https://beblia.bible:81/BibleAudio/punjabi2016/psalms/087.mp3
150
87