|
| 1 |
|
| ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ। |
|
| 2 |
|
| ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ, ਤੂੰ ਆਪਣੀ ਵਫ਼ਾਦਾਰੀ ਨੂੰ ਅਕਾਸ਼ ਵਿੱਚ ਕਾਇਮ ਕਰੇਂਗਾ। |
|
| 3 |
|
| ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਮੈਂ ਆਪਣੇ ਦਾਸ ਦਾਊਦ ਨਾਲ ਸੌਂਹ ਖਾਧੀ, |
|
| 4 |
|
| ਭਈ ਮੈਂ ਤੇਰੀ ਅੰਸ ਨੂੰ ਸਦਾ ਤੀਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ ।। ਸਲਹ।। |
|
| 5 |
|
| ਹੇ ਯਹੋਵਾਹ, ਅਕਾਸ਼ ਤੇਰੇ ਅਚਰਜਾਂ ਨੂੰ ਸਲਾਹੁਣਗੇ, ਨਾਲੇ ਸੰਤਾਂ ਦੀ ਸੰਗਤ ਵਿੱਚ ਤੇਰੀ ਵਫ਼ਾਦਾਰੀ ਨੂੰ! |
|
| 6 |
|
| ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸੱਕਦਾ ਹੈॽ ਦੇਵਤਿਆਂ ਦੇ ਪੁੱਤ੍ਰਾਂ ਵਿੱਚ ਕੌਣ ਯਹੋਵਾਹ ਦੇ ਸਮਾਨ ਹੋਵੇਗਾॽ |
|
| 7 |
|
| ਪਰਮੇਸ਼ੁਰ ਪਵਿੱਤਰਾਂ ਦੀ ਗੋਸ਼ਟੀ ਵਿੱਚ ਅੱਤ ਭਿਆਣਕ ਹੈ, ਅਤੇ ਆਪਣੇ ਦੁਆਲਿਆਂ ਦੇ ਸਾਰਿਆਂ ਨਾਲੋਂ ਭੈ ਦਾਇਕ ਹੈ! |
|
| 8 |
|
| ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈॽ ਤੇਰੀ ਵਫ਼ਾਦਾਰੀ ਤੇਰੇ ਆਲੇ ਦੁਆਲੇ ਹੈ, |
|
| 9 |
|
| ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ, ਜਾਂ ਉਹ ਦੀਆਂ ਠਾਠਾਂ ਉੱਠ ਪੈਂਦੀਆਂ ਹਨ, ਤਾਂ ਤੂੰ ਉਨ੍ਹਾਂ ਨੂੰ ਥਮ੍ਹਾਂ ਦਿੰਦਾ ਹੈਂ। |
|
| 10 |
|
| ਤੈਂ ਰਹਬ ਨੂੰ ਕਿਸੇ ਵੱਢੇ ਹੋਏ ਵਾਙੁ ਚੂਰ ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਵਾਂ ਦੇ ਬਲ ਨਾਲ ਤੈਂ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ! |
|
| 11 |
|
| ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੈਂ ਰੱਖੀ। |
|
| 12 |
|
| ਉੱਤਰ ਅਤੇ ਦੱਖਣ ਨੂੰ ਤੈਂ ਉਤਪਤ ਕੀਤਾ, ਤਾਬੋਰ ਤੇ ਹਰਮੋਨ ਤੇਰੇ ਨਾਮ ਦਾ ਜੈਕਾਰਾ ਗਜਾਉਣਗੇ। |
|
| 13 |
|
| ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ! |
|
| 14 |
|
| ਧਰਮ ਤੇ ਨਿਆਉਂ ਤੇਰੀ ਰਾਜ ਗੱਦੀ ਦੀ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ ਅੱਗੇ ਚੱਲਦੀਆਂ ਹਨ।। |
|
| 15 |
|
| ਧੰਨ ਓਹ ਲੋਕ ਹਨ ਜਿਹੜੇ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ! |
|
| 16 |
|
| ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ। |
|
| 17 |
|
| ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਙ ਉੱਚਾ ਕੀਤਾ ਜਾਵੇਗਾ। |
|
| 18 |
|
| ਸਾਡੀ ਢਾਲ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।। |
|
| 19 |
|
| ਤਦ ਤੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ। |
|
| 20 |
|
| ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ, |
|
| 21 |
|
| ਜਿਹ ਦੇ ਨਾਲ ਮੇਰਾ ਹੱਥ ਦ੍ਰਿੜ੍ਹ ਰਹੇਗਾ, ਨਾਲੇ ਮੇਰੀ ਬਾਂਹ ਉਹ ਨੂੰ ਤਕੜਾਈ ਦੇਵੇਗੀ। |
|
| 22 |
|
| ਨਾ ਕੋਈ ਵੈਰੀ ਉਸ ਤੋਂ ਚੱਟੀ ਲਵੇਗਾ, ਨਾ ਦੁਸ਼ਟ ਦਾ ਪੁੱਤ੍ਰ ਉਹ ਨੂੰ ਔਖਿਆਂ ਕਰੇਗਾ। |
|
| 23 |
|
| ਮੈਂ ਉਹ ਦੇ ਅੱਗੋਂ ਉਹ ਦੇ ਵਿਰੋਧੀਆਂ ਨੂੰ ਮਾਰਾਂਗਾ, ਅਤੇ ਉਹ ਦੇ ਵੈਰੀਆਂ ਨੂੰ ਕੁੱਟਾਂਗਾ। |
|
| 24 |
|
| ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਙ ਉੱਚਾ ਕੀਤਾ ਜਾਵੇਗਾ, |
|
| 25 |
|
| ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ। |
|
| 26 |
|
| ਉਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚਟਾਨ ਹੈਂ! |
|
| 27 |
|
| ਮੈਂ ਵੀ ਉਹ ਨੂੰ ਆਪਣਾ ਜੇਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ । |
|
| 28 |
|
| ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ, |
|
| 29 |
|
| ਅਤੇ ਮੈਂ ਉਹ ਦੇ ਵੰਸ ਨੂੰ ਸਦਾ ਤੀਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਙੁ ਸਾਂਭਾਂਗਾ। |
|
| 30 |
|
| ਜੇ ਉਹ ਦੇ ਬੱਚੇ ਮੇਰੀ ਬਿਵਸਥਾ ਨੂੰ ਤਿਆਗ ਦੇਣ, ਅਤੇ ਮੇਰੇ ਨਿਆਵਾਂ ਉੱਤੇ ਨਾ ਚੱਲਣ, |
|
| 31 |
|
| ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗਾੜ ਦੇਣ, ਅਤੇ ਮੇਰੇ ਹੁਕਮਾਂ ਦੀ ਪਾਲਨਾ ਨਾ ਕਰਨ, |
|
| 32 |
|
| ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ ਅਤੇ ਕੋਰੜਿਆਂ ਨਾਲ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ।। |
|
| 33 |
|
| ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫ਼ਾਦਾਰੀ ਛੱਡ ਕੇ ਝੂਠਾ ਹੋਵਾਂਗਾ। |
|
| 34 |
|
| ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲਾਂ ਵਿੱਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ। |
|
| 35 |
|
| ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸੌਂਹ ਖਾ ਚੁੱਕਾ ਹਾਂ ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ। |
|
| 36 |
|
| ਉਹ ਦਾ ਵੰਸ ਅੰਤਕਾਲ ਤੀਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਙੁ ਮੇਰੇ ਅੱਗੇ ਬਣੀ ਰਹੇਗੀ। |
|
| 37 |
|
| ਉਹ ਚੰਦਰਮਾ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ ।।ਸਲਹ।। |
|
| 38 |
|
| ਪਰ ਤੈਂ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਇਆ ਹੈਂ, |
|
| 39 |
|
| ਤੈਂ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੈਂ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ, |
|
| 40 |
|
| ਤੈਂ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੈਂ ਉਹ ਦੇ ਕਿਲ੍ਹਿਆਂ ਨੂੰ ਥੇਹ ਕਰ ਦਿੱਤਾ ਹੈ! |
|
| 41 |
|
| ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ। |
|
| 42 |
|
| ਤੈਂ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੈਂ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ |
|
| 43 |
|
| ਤੈਂ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ। |
|
| 44 |
|
| ਤੈਂ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ, ਅਤੇ ਉਹ ਦੀ ਰਾਜ ਗੱਦੀ ਨੂੰ ਧਰਤੀ ਉੱਤੇ ਪਟਕਾ ਮਾਰਿਆ। |
|
| 45 |
|
| ਤੈਂ ਉਹ ਦੀ ਜੁਆਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੈਂ ਉਹ ਨੂੰ ਲਾਜ ਵਿੱਚ ਲਪੇਟਿਆ ਹੈ! ।।ਸਲਹ।। |
|
| 46 |
|
| ਹੇ ਯਹੋਵਾਹ, ਕਦ ਤੀਕॽ ਕੀ ਤੂੰ ਸਦਾ ਤੀਕ ਆਪਣੇ ਆਪ ਨੂੰ ਲੁਕਾਈ ਰੱਖੇਂਗਾॽ ਕਦ ਤੀਕ ਤੇਰਾ ਕ੍ਰੋਧ ਅੱਗ ਵਾਂਙੁ ਭੱਖਦਾ ਰਹੇਗਾॽ |
|
| 47 |
|
| ਚੇਤੇ ਕਰ ਭਈ ਮੇਰਾ ਵੇਲਾ ਕਿੰਨਾ ਘੱਟ ਹੈ, ਤੈਂ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ ਨੂੰ ਉਤਪਤ ਕੀਤਾ! |
|
| 48 |
|
| ਕਿਹੜਾ ਮਨੁੱਖ ਜੀਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾॽ ।।ਸਲਹ।। |
|
| 49 |
|
| ਹੇ ਪ੍ਰਭੁ, ਤੇਰੀਆਂ ਓਹ ਪਹਿਲੀਆਂ ਦਿਆਲਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੈਂ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸੌਂਹ ਖਾਧੀ ਸੀॽ |
|
| 50 |
|
| ਹੇ ਪ੍ਰਭੁ, ਆਪਣੇ ਦਾਸਾਂ ਦੇ ਉਲਾਹਮਿਆਂ ਦਾ ਚੇਤਾ ਕਰ, ਮੈਂ ਆਪਣੀ ਛਾਤੀ ਉੱਤੇ ਬਹੁਤ ਸਾਰੇ ਲੋਕਾਂ ਦੇ ਉਲਾਹਮੇ ਚੁੱਕੀ ਬੈਠਾ ਹੈਂ, |
|
| 51 |
|
| ਜਿਨ੍ਹਾਂ ਦੇ ਨਾਲ, ਹੇ ਪ੍ਰਭੁ, ਤੇਰੇ ਵੈਰੀਆਂ ਨੇ ਤਾਨੇ ਮਾਰੇ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਤੇਰੇ ਮਸਹ ਕੀਤੇ ਹੋਏ ਦੇ ਖੁਰਿਆਂ ਉੱਤੇ ਤਾਨੇ ਮਾਰੇ। |
|
| 52 |
|
| ਯਹੋਵਾਹ ਸਦਾ ਤੀਕ ਮੁਬਾਰਕ ਹੋਵੇ! ਆਮੀਨ, ਫੇਰ ਆਮੀਨ!।। |
|
|
|
|