|
| 1 |
|
| ਪਰ ਹੇ ਭਰਾਵੋ, ਤੁਹਾਨੂੰ ਕੋਈ ਲੋੜ ਨਹੀਂ ਜੋ ਤੁਹਾਡੀ ਵੱਲ ਸਮਿਆਂ ਅਤੇ ਵੇਲਿਆਂ ਲਈ ਕੁਝ ਲਿਖਿਆ ਜਾਵੇ |
|
| 2 |
|
| ਕਿਉਂ ਜੋ ਤੁਸੀਂ ਆਪ ਠੀਕ ਤਰਾਂ ਜਾਣਦੇ ਹੋ ਭਈ ਪ੍ਰਭੁ ਦਾ ਦਿਨ ਇਸ ਤਰਾਂ ਆਵੇਗਾ ਜਿਸ ਤਰਾਂ ਰਾਤ ਨੂੰ ਚੋਰ |
|
| 3 |
|
| ਜਦ ਲੋਕ ਆਖਦੇ ਹੋਣਗੇ ਭਈ ਅਮਨ ਚੈਨ ਅਤੇ ਸੁਖ ਸਾਂਦ ਹੈ ਤਦ ਜਿਵੇਂ ਗਰਭਵੰਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਣਕ ਨਾਸ ਹੋ ਜਾਵੇਗਾ ਅਤੇ ਓਹ ਕਦੀ ਨਾ ਬਚਣਗੇ |
|
| 4 |
|
| ਪਰ ਹੇ ਭਰਾਵੋ, ਤੁਸੀਂ ਅਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਦੀ ਨਿਆਈਂ ਆਣ ਪਵੇ |
|
| 5 |
|
| ਕਿਉਂ ਜੋ ਤੁਸੀਂ ਸੱਭੇ ਚਾਨਣ ਦੇ ਪੁੱਤ੍ਰ ਅਤੇ ਦਿਨ ਦੇ ਪੁੱਤ੍ਰ ਹੋ । ਅਸੀਂ ਰਾਤ ਦੇ ਨਹੀਂ, ਨਾ ਅਨ੍ਹੇਰੇ ਦੇ ਹਾਂ |
|
| 6 |
|
| ਸੋ ਇਸ ਲਈ ਅਸੀਂ ਹੋਰਨਾਂ ਵਾਂਙੁ ਨਾ ਸਵੀਏਂ ਸਗੋਂ ਜਾਗਦੇ ਰਹੀਏ ਅਰ ਸੁਚੇਤ ਰਹੀਏ |
|
| 7 |
|
| ਕਿਉਂਕਿ ਜਿਹੜੇ ਸੌਦੇ ਹਨ ਓਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਮਤਵਾਲੇ ਹੁੰਦੇ ਹਨ ਓਹ ਰਾਤ ਨੂੰ ਹੀ ਮਤਵਾਲੇ ਹੁੰਦੇ |
|
| 8 |
|
| ਪਰ ਅਸੀਂ ਜਦੋਂ ਦਿਨ ਦੇ ਹਾਂ ਤਾਂ ਨਿਹਚਾ ਅਤੇ ਪ੍ਰੇਮ ਦੀ ਸੰਜੋ ਅਤੇ ਮੁਕਤੀ ਦੀ ਆਸ ਨੂੰ ਟੋਪ ਦੇ ਥਾਂ ਪਹਿਨ ਕੇ ਸੁਚੇਤ ਰਹੀਏ |
|
| 9 |
|
| ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ ਸਗੋਂ ਇਸ ਲਈ ਥਾਪਿਆ ਭਈ ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪਰਾਪਤ ਕਰੀਏ |
|
| 10 |
|
| ਜਿਹੜਾ ਸਾਡੇ ਲਈ ਮੋਇਆ ਭਈ ਅਸੀਂ ਭਾਵੇਂ ਜਾਗਦੇ ਭਾਵੇਂ ਸੁੱਤੇ ਹੋਈਏ ਉਹ ਦੇ ਨਾਲ ਹੀ ਜੀਵੀਏ |
|
| 11 |
|
| ਇਸ ਕਾਰਨ ਤੁਸੀਂ ਇੱਕ ਦੂਏ ਨੂੰ ਤਸੱਲੀ ਦਿਓ ਅਤੇ ਇੱਕ ਦੂਏ ਦੀ ਉੱਨਤੀ ਕਰੋ ਜਿਵੇਂ ਤੁਸੀਂ ਕਰਦੇ ਵੀ ਹੋ।। |
|
| 12 |
|
| ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਭਈ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ ਅਤੇ ਪ੍ਰਭੁ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਚਿਤਾਰਦੇ ਹਨ ਤੁਸੀਂ ਓਹਨਾਂ ਨੂੰ ਮੰਨੋ |
|
| 13 |
|
| ਅਤੇ ਓਹਨਾਂ ਦੇ ਕੰਮ ਦੀ ਖਾਤਰ ਪ੍ਰੇਮ ਨਾਲ ਓਹਨਾਂ ਦਾ ਬਹੁਤਾ ਹੀ ਆਦਰ ਕਰੋ । ਆਪੋ ਵਿੱਚ ਮੇਲ ਰੱਖੋ |
|
| 14 |
|
| ਹੇ ਭਰਾਵੋ, ਅਸੀਂ ਤੁਹਾਨੂੰ ਤਗੀਦ ਕਰਦੇ ਹਾਂ ਜੋ ਤੁਸੀਂ ਕੁਸੂਤਿਆਂ ਨੂੰ ਸਮਝਾਓ, ਕਮਦਿਲਿਆਂ ਨੂੰ ਦਿਲਾਸਾ ਦਿਓ, ਨਿਤਾਣਿਆਂ ਨੂੰ ਸਮ੍ਹਾਲੋ, ਸਭਨਾਂ ਨਾਲ ਧੀਰਜ ਕਰੋ |
|
| 15 |
|
| ਵੇਖਣਾ ਭਈ ਕੋਈ ਕਿਸੇ ਨਾਲ ਬੁਰੇ ਦੇ ਵੱਟੇ ਬੁਰਾ ਨਾ ਕਰੇ ਸਗੋਂ ਇੱਕ ਦੂਏ ਲਈ ਅਤੇ ਸਭਨਾਂ ਲਈ ਸਦਾ ਭਲਿਆਈ ਦੇ ਪਿੱਛੇ ਲੱਗੇ ਰਹੋ |
|
| 16 |
|
| ਸਦਾ ਅਨੰਦ ਰਹੋ |
|
| 17 |
|
| ਨਿੱਤ ਪ੍ਰਾਰਥਨਾ ਕਰੋ |
|
| 18 |
|
| ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਇੱਛਿਆ ਹੈ |
|
| 19 |
|
| ਆਤਮਾ ਨੂੰ ਨਾ ਬੁਝਾਓ |
|
| 20 |
|
| ਅੰਗਮ ਵਾਕਾਂ ਨੂੰ ਤੁੱਛ ਨਾ ਜਾਣੋ |
|
| 21 |
|
| ਸਭਨਾਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜੀ ਰੱਖੋ |
|
| 22 |
|
| ਹਰ ਪਰਕਾਰ ਦੀ ਬਦੀ ਤੋਂ ਲਾਂਭੇ ਰਹੋ।। |
|
| 23 |
|
| ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪੇ ਤੁਹਾਨੂੰ ਪੂਰੀ ਤਰਾਂ ਪਵਿੱਤਰ ਕਰੇ ਅਰ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੁ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ ਸੰਪੂਰਨ ਬਚਿਆ ਰਹੇ |
|
| 24 |
|
| ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।। |
|
| 25 |
|
| ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ।। |
|
| 26 |
|
| ਤੁਸੀਂ ਪਵਿੱਤਰ ਚੁੰਮੇ ਨਾਲ ਸਭਨਾਂ ਭਰਾਵਾਂ ਦੀ ਸੁਖ ਸਾਂਦ ਪੁੱਛੋ |
|
| 27 |
|
| ਮੈਂ ਤੁਹਾਨੂੰ ਪ੍ਰਭੁ ਦੀ ਸੌਂਹ ਦਿੰਦਾ ਹਾਂ ਜੋ ਇਹ ਪੱਤ੍ਰੀ ਸਭਨਾਂ ਭਰਾਵਾ ਨੂੰ ਪੜ੍ਹ ਕੇ ਸੁਣਾਉਣੀ |
|
| 28 |
|
| ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੁੰਦੀ ਰਹੇ।। |
|
|
|
|