ਇਕ ਸਾਲ ਵਿਚ ਬਾਈਬਲ ਮਈ 21ਜੌਹਨ 6:52-7152. ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸ਼ਰੀਰ ਖਾਣ ਲਈ ਕਿਵੇਂ ਦੇ ਸਕਦਾ ਹੈ?”53. ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸ਼ਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਤੁਹਾਡੇ ਵਿੱਚ ਸੱਚਾ ਜੀਵਨ ਨਹੀਂ ਹੋਵੇਗਾ।54. ਉਹ ਮਨੁੱਖ ਜਿਹਡ਼ਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਵੀ ਜੀਵਨ ਉਸੇ ਦਾ ਹੈ ਅਤੇ ਮੈਂ ਉਸਨੂੰ ਅਖੀਰਲੇ ਦਿਨ ਉਭਾਰਾਂਗਾ।55. ਮੇਰਾ ਸ਼ਰੀਰ ਸੱਚਾ ਭੋਜਨ ਹੈ ਅਤੇ ਮੇਰਾ ਲਹੂ ਅਸਲੀ ਪੀਣ ਦੀ ਵਸਤੂ ਹੈ।56. ਉਹ ਜਿਹਡ਼ਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਨਿਵਾਸ ਕਰਦਾ ਅਤੇ ਮੈਂ ਉਸ ਵਿੱਚ ਨਿਵਾਸ ਕਰਦਾ ਹਾਂ।57. ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਵਾਂਗਾ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜਿਉਂਵੇਗਾ।58. ਮੈਂ ਉਸ ਰੋਟੀ ਵਰਗਾ ਨਹੀਂ ਹਾਂ ਜਿਹਡ਼ੀ ਸਾਡੇ ਪੁਰਖਿਆ ਨੇ ਉਜਾਡ਼ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਵੀ ਜੀਵੇਗਾ।”59. ਜਦੋਂ ਯਿਸੂ ਕਫਰਨਾਹੂਮ ਦੇ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇ ਰਿਹਾ ਸੀ ਉਸਨੇ ਇਹ ਸਭ ਗੱਲਾਂ ਆਖੀਆਂ।60. ਉਸਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣੀਆ ਅਤੇ ਆਖਿਆ, “ਇਹ ਉਪਦੇਸ਼ ਇੰਨਾ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?”61. ਯਿਸੂ ਜਾਣਦਾ ਸੀ ਕਿ ਉਸਦੇ ਚੇਲੇ ਇਸ ਬਾਰੇ ਬੁਡ਼-ਬੁਡ਼ਾ ਰਹੇ ਸਨ ਇਸ ਲਈ ਉਸਨੇ ਆਖਿਆ, “ਕੀ ਇਹ ਉਪਦੇਸ਼ ਤੁਹਾਨੂੰ ਪਰੇਸ਼ਾਨ ਕਰਦਾ ਹੈ?62. ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉਥੇ ਵਾਪਸ ਜਾਂਦਿਆਂ ਵੇਖੋਂਗੇ, ਜਿਥੋਂ ਉਹ ਆਇਆ ਸੀ?63. ਇਹ ਸ਼ਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਦਸੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।64. ਪਰ ਤੁਹਾਡੇ ਵਿੱਚੋਂ ਕੁਝ ਯਕੀਨ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਮੁਡ਼ ਪਵੇਗਾ।65. ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਇੱਕ ਵਿਅਕਤੀ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ ਉਹ ਮੇਰੇ ਕੋਲ ਨਹੀਂ ਆ ਸਕਦਾ।”66. ਇਸੇ ਕਾਰਣ, ਯਿਸੂ ਦੇ ਬਹੁਤੇ ਚੇਲਿਆਂ ਨੇ ਉਸਨੂੰ ਛੱਡ ਦਿੱਤਾ ਅਤੇ ਭਵਿਖ ਵਿੱਚ ਉਸਦਾ ਅਨੁਸਰਣ ਨਾ ਕੀਤਾ।67. ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?”68. ਸ਼ਮਊਨ ਪਤਰਸ ਨੇ ਉਸਨੂੰ ਆਖਿਆ, “ਪ੍ਰਭੂ! ਅਸੀਂ ਕਿਸ ਕੋਲ ਜਾਈਏ? ਤੇਰੇ ਕੋਲ ਸ਼ਬਦ ਹਨ ਜੋ ਸਦੀਵੀ ਜੀਵਨ ਦਿੰਦੇ ਹਨ।69. ਸਾਨੂੰ ਤੇਰੇ ਤੇ ਆਸਥਾ ਹੈ, ਅਸੀਂ ਜਾਣਦੇ ਹਾਂ ਕਿ ਤੂੰ ਪਰਮੇਸ਼ੁਰ ਵੱਲੋਂ ਪਵਿੱਤਰ ਪੁਰਖ “70. ਤਾਂ ਯਿਸੂ ਨੇ ਜਵਾਬ ਦਿੱਤਾ, “ਮੈਂ ਤੁਹਾਡੇ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਜਣਾ ਸ਼ੈਤਾਨ ਹੈ।”71. ਯਿਸੂ ਸ਼ਮਊਨ ਇਸਕਰਿਯੋਤੀ ਦੇ ਪੁੱਤਰ ਯਹੂਦਾ ਬਾਰੇ ਆਖ ਰਿਹਾ ਸੀ। ਉਹ ਬਾਰ੍ਹਾਂ ਵਿੱਚੋਂ ਇੱਕ ਸੀ ਪਰ ਉਸਨੇ ਯਿਸੂ ਦੇ ਵਿਰੁੱਧ ਹੋ ਜਾਣਾ ਸੀ। Punjabi Bible 2000 NT: © 2000 Bible League International; OT: © 2002 Bible League International