|
|
| 1. ਕਾਲ ਧਰਤੀ ਉੱਤੇ ਸਖ਼ਤ ਸੀ |
| 2. ਤਾਂ ਐਉਂ ਹੋਇਆ ਕਿ ਜਦ ਉਨ੍ਹਾਂ ਨੇ ਉਸ ਅੰਨ ਨੂੰ ਜਿਹੜਾ ਓਹ ਮਿਸਰ ਤੋਂ ਲਿਆਏ ਸਨ ਖਾ ਲਿਆ ਤਾਂ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖਿਆ, ਮੁੜ ਕੇ ਸਾਡੇ ਲਈ ਕੁਝ ਅੰਨ ਵਿਹਾਜ ਲਿਆਓ |
| 3. ਤਾਂ ਯਹੂਦਾਹ ਨੇ ਉਹ ਨੂੰ ਆਖਿਆ ਕਿ ਉਸ ਮਨੁੱਖ ਨੇ ਸਾਨੂੰ ਅੱਤ ਤਕੀਦ ਨਾਲ ਆਖਿਆ ਸੀ ਭਈ ਜੇ ਤੁਹਾਡਾ ਭਰਾ ਤੁਹਾਡੇ ਸੰਗ ਨਾ ਹੋਵੇ ਤੁਸੀਂ ਮੇਰਾ ਮੂੰਹ ਨਹੀਂ ਵੇਖੋਗੇ |
| 4. ਸੋ ਜੇ ਤੂੰ ਸਾਡੇ ਭਰਾ ਨੂੰ ਸਾਡੇ ਨਾਲ ਘੱਲਦਾ ਹੈਂ ਤਾਂ ਅਸੀਂ ਉਤਾਰ ਨੂੰ ਤੇਰੇ ਲਈ ਅੰਨ ਵਿਹਾਜਣ ਜਾਵਾਂਗੇ |
| 5. ਪਰ ਜੇ ਤੂੰ ਨਹੀਂ ਘੱਲਦਾ ਹੈਂ ਤਾਂ ਅਸੀਂ ਉਤਾਰ ਨੂੰ ਨਹੀਂ ਜਾਵਾਂਗੇ ਕਿਉਂਜੋ ਉਸ ਮਨੁੱਖ ਨੇ ਸਾਨੂੰ ਆਖਿਆ ਸੀ, ਜੇ ਤੁਹਾਡਾ ਭਰਾ ਤੁਹਾਡੇ ਸੰਗ ਨਾ ਹੋਵੇ ਤੁਸੀਂ ਮੇਰਾ ਮੂੰਹ ਨਹੀਂ ਵੇਖੋਗੇ |
| 6. ਫੇਰ ਇਸਰਾਏਲ ਨੇ ਆਖਿਆ, ਤੁਸੀਂ ਕਿਉਂ ਮੇਰੇ ਨਾਲ ਏਹ ਬੁਰਿਆਈ ਕੀਤੀ ਕਿ ਉਸ ਮਨੁੱਖ ਨੂੰ ਦੱਸਿਆ ਭਈ ਸਾਡਾ ਇੱਕ ਹੋਰ ਭਰਾ ਵੀ ਹੈ? |
| 7. ਤਾਂ ਉਨ੍ਹਾਂ ਨੇ ਆਖਿਆ ਕਿ ਉਸ ਮਨੁੱਖ ਨੇ ਤੰਗ ਕਰ ਕੇ ਸਾਡੇ ਅਰ ਸਾਡੇ ਸਾਕਾਂ ਦੇ ਵਿਖੇ ਪੁੱਛਿਆ ਕਿ ਤੁਹਾਡਾ ਪਿਤਾ ਅਜੇ ਤੀਕ ਜੀਉਂਦਾ ਹੈ ਅਤੇ ਤੁਹਾਡਾ ਕੋਈ ਹੋਰ ਭਰਾ ਵੀ ਹੈ? ਅਸਾਂ ਇਨ੍ਹਾਂ ਗੱਲਾਂ ਦੇ ਅਨੁਸਾਰ ਉਹ ਨੂੰ ਦੱਸਿਆ। ਅਸੀਂ ਕਿਵੇਂ ਜਾਣ ਲੈਂਦੇ ਕਿ ਉਹ ਸਾਨੂੰ ਆਖੇਗਾ ਭਈ ਆਪਣੇ ਭਰਾ ਨੂੰ ਲਿਆਓ? |
| 8. ਫੇਰ ਯਹੂਦਾਹ ਨੇ ਆਪਣੇ ਪਿਤਾ ਇਸਰਾਏਲ ਨੂੰ ਆਖਿਆ, ਮੁੰਡੇ ਨੂੰ ਮੇਰੇ ਸੰਗ ਘੱਲ ਦੇਹ ਤਾਂਜੋ ਅਸੀਂ ਉੱਠ ਕੇ ਜਾਈਏ ਤੇ ਅਸੀਂ ਜੀਵੀਏ ਅਰ ਮਰ ਨਾ ਜਾਈਏ, ਅਸੀਂ ਵੀ ਅਰ ਤੂੰ ਵੀ ਅਰ ਸਾਡੇ ਨਿਆਣੇ ਵੀ |
| 9. ਮੈਂ ਉਸ ਲਈ ਜਾਮਨ ਹਾਂ। ਉਸ ਨੂੰ ਤੂੰ ਮੇਰੇ ਹੱਥੋਂ ਮੰਗਣਾ। ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਅਰ ਤੇਰੇ ਸਨਮੁਖ ਨਾ ਬਿਠਾਵਾਂ ਤਾਂ ਮੈਂ ਸਦਾ ਲਈ ਤੇਰਾ ਪਾਪੀ ਠਹਿਰਾਂਗਾ |
| 10. ਜੇ ਅਸੀਂ ਐੱਨਾਂ ਚਿਰ ਨਾ ਲਾਉਂਦੇ ਤਾਂ ਹੁਣ ਤੀਕ ਦੂਜੀ ਵਾਰ ਹੋ ਆਏ ਹੁੰਦੇ।। |
| 11. ਤਾਂ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਉਨ੍ਹਾਂ ਨੂੰ ਆਖਿਆ, ਜੇ ਏਵੇਂ ਹੀ ਹੈ ਤਾਂ ਹੁਣ ਐਉਂ ਕਰੋ ਕਿ ਏਸ ਦੇਸ ਦੀ ਸਭ ਤੋਂ ਉੱਤਮ ਪੈਦਾਵਾਰ ਆਪਣੀਆਂ ਗੂਣਾਂ ਵਿੱਚ ਰੱਖ ਕੇ ਉਸ ਮਨੁੱਖ ਲਈ ਸੁਗਾਤ ਲੈ ਜਾਓ ਅਰਥਾਤ ਥੋੜਾ ਗੁੱਗਲ ਥੋੜਾ ਸ਼ਹਿਤ ਗਰਮ ਮਸਾਲਾਹ ਗੰਧਰਸ ਪਿਸਤਾ ਅਰ ਬਦਾਮ |
| 12. ਦੁਗਣੀ ਚਾਂਦੀ ਆਪਣੇ ਹੱਥਾਂ ਵਿੱਚ ਲੈ ਜਾਓ ਨਾਲੇ ਉਹ ਚਾਂਦੀ ਜਿਹੜੀ ਤੁਹਾਡੀਆਂ ਗੂਣਾਂ ਦੇ ਮੂੰਹ ਵਿੱਚ ਮੁੜ ਆਈ ਉਹ ਆਪਣੇ ਹੱਥਾਂ ਵਿੱਚ ਲੈ ਜਾਓ । ਸ਼ਾਇਤ ਇਹ ਭੁੱਲ ਹੋ ਗਈ ਹੋਵੇ |
| 13. ਆਪਣੇ ਭਰਾ ਨੂੰ ਵੀ ਲੈ ਜਾਓ ਅਰ ਉੱਠ ਕੇ ਉਸ ਮਨੁੱਖ ਕੋਲ ਮੁੜ ਜਾਓ |
| 14. ਅਰ ਸਰਬਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਉਸ ਮਨੁੱਖ ਵੱਲੋਂ ਰਹਮ ਬਖ਼ਸ਼ੇ ਜੋ ਉਹ ਤੁਹਾਡੇ ਦੂਜੇ ਭਰਾ ਅਰ ਬਿਨਯਾਮੀਨ ਨੂੰ ਤੁਹਾਡੇ ਨਾਲ ਘੱਲ ਦੇਵੇ ਅਤੇ ਮੈਂ ਜੇ ਔਤ ਹੋਇਆ ਸੋ ਔਤ ਹੋਇਆ |
| 15. ਤਾਂ ਉਨ੍ਹਾਂ ਮਨੁੱਖਾਂ ਨੇ ਉਹ ਸੁਗਾਤ ਅਰ ਦੁਗਣੀ ਚਾਂਦੀ ਆਪਣਿਆਂ ਹੱਥਾਂ ਵਿੱਚ ਲਈ ਅਰ ਬਿਨਯਾਮੀਨ ਨੂੰ ਵੀ ਤਾਂ ਉਹ ਉੱਠ ਕੇ ਮਿਸਰ ਨੂੰ ਉੱਤਰ ਗਏ ਅਰ ਯੂਸੁਫ਼ ਦੇ ਸਨਮੁਖ ਜਾ ਖਲੋਤੇ |
| 16. ਜਦ ਯੂਸੁਫ਼ ਨੇ ਉਨ੍ਹਾਂ ਦੇ ਨਾਲ ਬਿਨਯਾਮੀਨ ਨੂੰ ਵੇਖਿਆ ਤਾਂ ਉਸ ਨੇ ਘਰ ਦੇ ਮੁਖ਼ਤਿਆਰ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨੂੰ ਘਰ ਲੈ ਜਾਹ ਅਰ ਜਾਨਵਰ ਮਾਰ ਕੇ ਤਿਆਰ ਕਰ ਕਿਉਂ ਜੋ ਏਹ ਮਨੁੱਖ ਮੇਰੇ ਨਾਲ ਦੋਪਹਰ ਨੂੰ ਖਾਣਗੇ |
| 17. ਤਾਂ ਉਸ ਮਨੁੱਖ ਨੇ ਯੂਸੁਫ਼ ਦੇ ਹੁਕਮ ਦੇ ਅਨੁਸਾਰ ਕੀਤਾ ਅਰ ਉਹ ਪੁਰਸ਼ ਉਨ੍ਹਾਂ ਮਨੁੱਖਾਂ ਨੂੰ ਯੂਸੁਫ਼ ਦੇ ਘਰ ਲੈ ਗਿਆ |
| 18. ਪਰ ਓਹ ਮਨੁੱਖ ਡਰ ਗਏ ਕਿਉਂਜੋ ਓਹ ਯੂਸੁਫ਼ ਦੇ ਘਰ ਲਿਆਂਦੇ ਗਏ ਸਨ ਅਤੇ ਉਨ੍ਹਾਂ ਆਖਿਆ, ਉਸ ਚਾਂਦੀ ਦੇ ਕਾਰਨ ਜਿਹੜੀ ਪਹਿਲੀ ਵਾਰ ਸਾਡੀਆਂ ਗੂਣਾਂ ਵਿੱਚ ਮੁੜੀ ਸੀ ਅਸੀਂ ਲਿਆਂਦੇ ਗਏ ਹਾਂ ਤਾਂਜੋ ਉਹ ਸਾਡੇ ਲਈ ਕੋਈ ਢੁੱਚਰ ਲੱਭੇ ਅਰ ਸਾਡੇ ਉੱਤੇ ਵਾਰ ਕਰ ਕੇ ਸਾਨੂੰ ਆਪਣਾ ਗੁਲਾਮ ਬਣਾਵੇ ਅਰ ਸਾਡੇ ਖੋਤੇ ਖੋਹ ਲਵੇ |
| 19. ਤਾਂ ਉਹ ਯੂਸੁਫ਼ ਦੇ ਘਰ ਦੇ ਮੁਖ਼ਤਿਆਰ ਦੇ ਨੇੜੇ ਆਏ ਅਰ ਘਰ ਦੇ ਦਰਵੱਜੇ ਉੱਤੇ ਉਸ ਨੂੰ ਬੋਲੇ |
| 20. ਤੇ ਉਨ੍ਹਾਂ ਨੇ ਆਖਿਆ ਸਵਾਮੀ ਜੀ ਅਸੀਂ ਪਹਿਲੀ ਵਾਰ ਜਰੂਰ ਅੰਨ ਵਿਹਾਜਣ ਉੱਤਰੇ ਸਾਂ |
| 21. ਐਉਂ ਹੋਇਆ ਕਿ ਜਦ ਅਸੀਂ ਸਰਾਂ ਵਿੱਚ ਆਏ ਅਰ ਅਸਾਂ ਆਪਣੀਆਂ ਗੂਣਾਂ ਖੋਲ੍ਹੀਆਂ ਤਾਂ ਵੇਖੋ ਹਰ ਇੱਕ ਦੀ ਚਾਂਦੀ ਉਸ ਦੀ ਗੂਣ ਦੇ ਮੂੰਹ ਉੱਤੇ ਪਈ ਹੋਈ ਸੀ। ਉਹ ਸਾਡੀ ਪੂਰੀ ਚਾਂਦੀ ਸੀ ਅਤੇ ਅਸੀਂ ਉਹ ਨੂੰ ਮੁੜ ਆਪਣੇ ਹੱਥਾਂ ਵਿੱਚ ਲੈ ਆਏ ਹਾਂ |
| 22. ਹੋਰ ਚਾਂਦੀ ਵੀ ਅੰਨ ਵਿਹਾਜਣ ਲਈ ਅਸੀਂ ਆਪਣੇ ਹੱਥਾਂ ਵਿੱਚ ਲਿਆਏ ਹਾਂ ਤੇ ਨਹੀਂ ਜਾਣਦੇ ਕਿ ਉਹ ਸਾਡੀ ਚਾਂਦੀ ਸਾਡੀਆਂ ਗੂਣਾ ਵਿੱਚ ਕਿਹਨੇ ਰੱਖ ਦਿੱਤੀ |
| 23. ਤਾਂ ਓਸ ਆਖਿਆ, ਤੁਹਾਡੀ ਸਲਾਮਤੀ ਹੋਵੇ। ਤੁਸੀਂ ਡਰੋ ਨਾ, ਤੁਹਾਡੇ ਪਰਮੇਸ਼ੁਰ ਅਰ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਤੁਹਾਡੀਆਂ ਗੂਣਾਂ ਵਿੱਚ ਤੁਹਾਨੂੰ ਪਦਾਰਥ ਦਿੱਤਾ। ਤੁਹਾਡੀ ਚਾਂਦੀ ਮੈਨੂੰ ਮਿਲ ਗਈ ਹੈ। ਫੇਰ ਉਹ ਸ਼ਿਮਓਨ ਨੂੰ ਬਾਹਰ ਉਨ੍ਹਾਂ ਦੇ ਕੋਲ ਲੈ ਆਇਆ |
| 24. ਤਦ ਉਹ ਪੁਰਸ਼ ਉਨ੍ਹਾਂ ਮਨੁੱਖਾਂ ਨੂੰ ਯੂਸੁਫ਼ ਦੇ ਘਰ ਲੈ ਗਿਆ ਅਰ ਉਨ੍ਹਾਂ ਨੂੰ ਪਾਣੀ ਦਿੱਤਾ ਤਾਂ ਉਨ੍ਹਾਂ ਆਪਣੇ ਪੈਰ ਧੋਤੇ ਅਰ ਉਸ ਨੇ ਉਨ੍ਹਾਂ ਦੇ ਖੋਤਿਆ ਨੂੰ ਚਾਰਾ ਦਿੱਤਾ |
| 25. ਤਾਂ ਉਨ੍ਹਾਂ ਨੇ ਯੂਸੁਫ਼ ਦੇ ਦੋਪਹਰ ਦੇ ਆਉਣ ਦੀ ਉਡੀਕ ਵਿੱਚ ਸੁਗਾਤ ਤਿਆਰ ਕੀਤੀ ਕਿਉਂਜੋ ਉਨ੍ਹਾਂ ਸੁਣਿਆ ਭਈ ਅਸੀਂ ਐਥੇ ਹੀ ਰੋਟੀ ਖਾਵਾਂਗੇ |
| 26. ਜਦ ਯੂਸੁਫ਼ ਘਰ ਆਇਆ ਤਾਂ ਓਹ ਉਸ ਲਈ ਘਰ ਵਿੱਚ ਸੁਗਾਤ ਲੈ ਆਏ ਜਿਹੜੀ ਉਨ੍ਹਾਂ ਦੇ ਹੱਥਾਂ ਵਿੱਚ ਸੀ ਅਰ ਉਨ੍ਹਾਂ ਨੇ ਆਪਣੇ ਆਪ ਨੂੰ ਧਰਤੀ ਤੀਕ ਉਸ ਦੇ ਅੱਗੇ ਝੁਕਾਇਆ |
| 27. ਓਸ ਉਨ੍ਹਾਂ ਸੁਖ ਸਾਂਦ ਪੁੱਛੀ ਅਰ ਆਖਿਆ, ਕੀ ਤੁਹਾਡਾ ਪਿਤਾ ਰਾਜੀ ਹੈ? ਉਹ ਬੁੱਢਾ ਜਿਸ ਦੇ ਵਿਖੇ ਤੁਸੀਂ ਆਖਿਆ ਸੀ ਜੀਉਂਦਾ ਹੈ? |
| 28. ਉਨ੍ਹਾਂ ਆਖਿਆ, ਤੁਹਾਡਾ ਦਾਸ ਸਾਡਾ ਪਿਤਾ ਸਲਾਮਤ ਹੈ ਅਰ ਅੱਜ ਤੀਕ ਜੀਉਂਦਾ ਹੈ ਅਤੇ ਉਨ੍ਹਾਂ ਉਸ ਦੇ ਅੱਗੇ ਸੀਸ ਨਵਾਕੇ ਆਪ ਨੂੰ ਝੁਕਾਇਆ |
| 29. ਤਾਂ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਆਪਣੇ ਅੰਮਾਂ ਜਾਏ ਭਰਾ ਬਿਨਯਾਮੀਨ ਨੂੰ ਡਿੱਠਾ ਅਰ ਆਖਿਆ, ਕੀ ਤੁਹਾਡਾ ਨਿੱਕਾ ਭਰਾ ਜਿਸ ਦੇ ਵਿਖੇ ਤੁਸੀਂ ਮੈਨੂੰ ਆਖਿਆ ਸੀ ਏਹੋ ਹੀ ਹੈ? ਨਾਲੇ ਓਸ ਆਖਿਆ ਮੇਰੇ ਪੁੱਤ੍ਰ ਪਰਮੇਸ਼ੁਰ ਤੇਰੇ ਉੱਤੇ ਦਯਾ ਕਰੇ |
| 30. ਤਾਂ ਯੂਸੁਫ਼ ਨੇ ਛੇਤੀ ਕੀਤੀ ਕਿਉਂਜੋ ਉਸ ਦਾ ਮਨ ਆਪਣੇ ਭਰਾ ਲਈ ਭਰ ਆਇਆ ਅਰ ਉਹ ਕਿਤੇ ਰੋਣਾ ਚਾਹੁੰਦਾ ਸੀ ਸੋ ਉਹ ਆਪਣੀ ਕੋਠੜੀ ਵਿੱਚ ਗਿਆ ਅਰ ਓੱਥੇ ਰੋਇਆ |
| 31. ਫੇਰ ਉਸ ਨੇ ਆਪਣਾ ਮੂੰਹ ਧੋਤਾ ਅਰ ਬਾਹਰ ਆਇਆ ਅਰ ਆਪਣੇ ਆਪ ਨੂੰ ਸਮ੍ਹਾਲ ਕੇ ਆਖਿਆ, ਰੋਟੀ ਰੱਖੋ |
| 32. ਤਾਂ ਉਨ੍ਹਾਂ ਨੇ ਉਹ ਦੇ ਲਈ ਵੱਖਰੀ ਅਰ ਉਨ੍ਹਾਂ ਲਈ ਵੱਖਰੀ ਅਰ ਮਿਸਰੀਆਂ ਲਈ ਜਿਹੜੇ ਉਹ ਦੇ ਨਾਲ ਖਾਂਦੇ ਸਨ ਏਸ ਲਈ ਵੱਖਰੀ ਰੋਟੀ ਰੱਖੀ ਕਿ ਮਿਸਰੀ ਇਬਰਾਨੀਆਂ ਦੇ ਨਾਲ ਰੋਟੀ ਨਹੀਂ ਖਾ ਸੱਕਦੇ ਸਨ ਕਿਉਂਜੋ ਏਹ ਮਿਸਰੀਆਂ ਲਈ ਭਿੱਟ ਸੀ |
| 33. ਤਾਂ ਓਹ ਉਹ ਦੇ ਅੱਗੇ ਬੈਠ ਗਏ ਪਲੌਠਾ ਆਪਣੇ ਪਲੋਠੇ ਪਣ ਦੇ ਅਨੁਸਾਰ ਅਰ ਛੋਟਾ ਆਪਣੀ ਛੁਟਿਆਈ ਦੇ ਅਨੁਸਾਰ ਅਰ ਓਹ ਮਨੁੱਖ ਹੈਰਾਨੀ ਨਾਲ ਇੱਕ ਦੂਜੇ ਵੱਲ ਪਏ ਵੇਖਦੇ ਸਨ |
| 34. ਤਾਂ ਉਸ ਆਪਣੇ ਅੱਗਿਓਂ ਥਾਲ ਚੁਕਵਾ ਕੇ ਉਨ੍ਹਾਂ ਨੂੰ ਦਿੱਤੇ ਅਰ ਬਿਨਯਾਮੀਨ ਦਾ ਥਾਲ ਉਨ੍ਹਾਂ ਦੇ ਥਾਲਾਂ ਨਾਲੋਂ ਪੰਜ ਗੁਣਾਂ ਵੱਧ ਸੀ ਸੋ ਉਨ੍ਹਾਂ ਉਹ ਦੇ ਨਾਲ ਪੀਤਾ ਅਰ ਅਨੰਦ ਪਰਸਿੰਨ ਹੋਏ।। |
|
|
| 1. ਤਾਂ ਉਸ ਨੇ ਆਪਣੇ ਘਰ ਦੇ ਮੁਖਤਿਆਰ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਮਨੁੱਖਾਂ ਦੀਆਂ ਗੂਣਾਂ ਵਿੱਚ ਅੰਨ ਜਿੰਨਾਂ ਓਹ ਲੈ ਜਾ ਸੱਕਣ ਭਰ ਦੇਹ ਅਰ ਹਰ ਇੱਕ ਦੀ ਚਾਂਦੀ ਉਸ ਦੀ ਗੂਣ ਦੇ ਮੂੰਹ ਵਿੱਚ ਰੱਖ ਦੇਹ |
| 2. ਅਰ ਮੇਰਾ ਪਿਆਲਾ ਚਾਂਦੀ ਦਾ ਪਿਆਲਾ ਨਿੱਕੇ ਦੀ ਗੁਣ ਦੇ ਮੂੰਹ ਵਿੱਚ ਉਹ ਦੀ ਵਿਹਾਜਣ ਦੀ ਚਾਂਦੀ ਸਣੇ ਰੱਖ ਦੇਹ ਸੋ ਉਸ ਨੇ ਯੂਸੁਫ ਦੇ ਆਖੇ ਦੇ ਅਨੁਸਾਰ ਹੀ ਕੀਤਾ |
| 3. ਤਾਂ ਸਵੇਰ ਦੀ ਲੋ ਹੋਣ ਦੇ ਵੇਲੇ ਉਹ ਅਰ ਉਨ੍ਹਾਂ ਦੇ ਖੋਤੇ ਤੋਰ ਦਿੱਤੇ ਗਏ |
| 4. ਓਹ ਨਗਰ ਤੋਂ ਬਾਹਰ ਅਜੇ ਦੂਰ ਨਹੀਂ ਗਏ ਸਨ ਕਿ ਯੂਸੁਫ਼ ਨੇ ਆਪਣੇ ਮੁਖਤਿਆਰ ਨੂੰ ਹੁਕਮ ਦਿੱਤਾ ਕਿ ਉੱਠ ਉਨ੍ਹਾਂ ਮਨੁੱਖਾਂ ਦਾ ਪਿੱਛਾ ਕਰ ਅਰ ਜਦ ਤੂੰ ਉਨ੍ਹਾਂ ਨੂੰ ਜਾ ਲਵੇਂ ਤਾਂ ਉਨ੍ਹਾਂ ਨੂੰ ਆਖੀਂ ਤੁਸੀਂ ਕਿਉਂ ਭਲਿਆਈ ਦੇ ਬਦਲੇ ਬੁਰਿਆਈ ਕੀਤੀ? |
| 5. ਕੀ ਏਹ ਉਹ ਨਹੀਂ ਜਿਹਦੇ ਵਿੱਚੋਂ ਮੇਰਾ ਸਵਾਮੀ ਪੀਂਦਾ ਹੈ ਅਰ ਜਿਹਦੇ ਨਾਲ ਫਾਲ ਵੀ ਪਾਉਂਦਾ ਹੈ? ਤੁਸਾਂ ਜੋ ਏਹ ਕੀਤਾ ਸੋ ਬੁਰਾ ਹੀ ਕੀਤਾ |
| 6. ਤਾਂ ਉਸ ਨੇ ਉਨ੍ਹਾਂ ਨੂੰ ਜਾ ਲਿਆ ਅਰ ਏਹ ਗੱਲਾਂ ਉਨ੍ਹਾਂ ਨੂੰ ਆਖੀਆਂ |
| 7. ਅਤੇ ਉਨ੍ਹਾਂ ਨੇ ਉਹ ਨੂੰ ਆਖਿਆ, ਸਾਡਾ ਸਵਾਮੀ ਇਹੋ ਅਜੇਹੀਆਂ ਗੱਲਾਂ ਕਿਉਂ ਬੋਲਦਾ ਹੈ? ਤੁਹਾਡੇ ਦਾਸਾਂ ਤੋਂ ਅਜਿਹਾ ਕੰਮ ਦੂਰ ਰਹੇ |
| 8. ਵੇਖੋ ਉਹ ਚਾਂਦੀ ਜਿਹੜੀ ਸਾਨੂੰ ਸਾਡੀਆਂ ਗੂਣਾਂ ਦੇ ਮੂੰਹ ਵਿੱਚ ਲੱਭੀ ਕਨਾਨ ਦੇਸ ਤੋਂ ਮੋੜ ਕੇ ਤੁਹਾਡੇ ਕੋਲ ਲੈ ਆਏ ਹਾਂ ਤਾਂ ਕਿਵੇਂ ਅਸੀਂ ਤੁਹਾਡੇ ਸਵਾਮੀ ਦੇ ਘਰ ਵਿੱਚੋਂ ਚਾਂਦੀ ਯਾ ਸੋਨਾ ਚੁਰਾ ਸੱਕਦੇ ਹਾਂ? |
| 9. ਤੁਹਾਡੇ ਦਾਸਾਂ ਵਿੱਚੋਂ ਜਿਸ ਦੇ ਕੋਲੋਂ ਉਹ ਲੱਭੇ ਉਹ ਮਾਰਿਆ ਜਾਵੇ ਅਰ ਅਸੀਂ ਵੀ ਆਪਣੇ ਸਵਾਮੀ ਦੇ ਗੁਲਾਮ ਹੋ ਜਾਵਾਂਗੇ |
| 10. ਤਾਂ ਉਸ ਨੇ ਆਖਿਆ, ਤੁਹਾਡੀਆਂ ਗੱਲਾਂ ਦੇ ਅਨੁਸਾਰ ਹੀ ਹੋਵੇਗਾ। ਜਿਸ ਦੇ ਕੋਲੋਂ ਉਹ ਲੱਭੇਗਾ ਉਹ ਮੇਰਾ ਗੁਲਾਮ ਹੋਵੇਗਾ ਪਰ ਤੁਸੀਂ ਨਿਰਦੋਸੀ ਠਹਿਰੋਗੇ |
| 11. ਉਨ੍ਹਾਂ ਨੇ ਛੇਤੀ ਨਾਲ ਆਪੋ ਆਪਣੀਆਂ ਗੂਣਾਂ ਜਮੀਨ ਉੱਤੇ ਲਾਹ ਕੇ ਖੋਲ੍ਹ ਦਿੱਤੀਆਂ |
| 12. ਅਤੇ ਉਸ ਨੇ ਵੱਡੇ ਤੋਂ ਲੈਕੇ ਛੋਟੇ ਤੀਕ ਤਲਾਸ਼ੀ ਲਈ ਅਰ ਉਹ ਪਿਆਲਾ ਬਿਨਯਾਮੀਨ ਦੀ ਗੂਣ ਵਿੱਚੋਂ ਲੱਭਾ |
| 13. ਤਾਂ ਉਨਾਂ ਨੇ ਆਪਣੇ ਬਸਤ੍ਰ ਪਾੜੇ ਅਰ ਹਰ ਇੱਕ ਨੇ ਆਪਣਾ ਖੋਤਾ ਲੱਦਿਆ ਅਰ ਓਹ ਨਗਰ ਨੂੰ ਮੁੜ ਆਏ |
| 14. ਤਾਂ ਯਹੂਦਾ ਅਰ ਉਸ ਦੇ ਭਰਾ ਯੂਸੁਫ਼ ਦੇ ਘਰ ਆਏ ਅਰ ਉਹ ਅਜੇ ਤੀਕ ਉੱਥੇ ਹੀ ਸੀ ਅਤੇ ਉਹ ਉਸ ਦੇ ਅੱਗੇ ਧਰਤੀ ਉੱਤੇ ਡਿੱਗ ਪਏ |
| 15. ਫੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਏਹ ਕੀ ਕਰਤੂਤ ਹੈ ਜੋ ਤੁਸੀਂ ਕੀਤੀ? ਕੀ ਤੁਸੀਂ ਨਹੀਂ ਜਾਣਦੇ ਸਾਓ ਕੀ ਮੇਰੇ ਵਰਗਾ ਆਦਮੀ ਫਾਲ ਪਾ ਸੱਕਦਾ ਹੈ? |
| 16. ਤਾਂ ਯਹੂਦਾਹ ਨੇ ਆਖਿਆ, ਅਸੀਂ ਆਪਣੇ ਸਵਾਮੀ ਨੂੰ ਕੀ ਆਖੀਏ ਅਰ ਕੀ ਬੋਲੀਏ ਅਰ ਅਸੀਂ ਆਪਣੇ ਆਪ ਨੂੰ ਕਿੱਦਾ ਧਰਮੀ ਬਣਾਈਏ? ਪਰਮੇਸ਼ੁਰ ਨੇ ਤੁਹਾਡੇ ਦਾਸਾਂ ਦੀ ਬੁਰਿਆਈ ਲੱਭ ਲਈ। ਵੇਖੋ ਅਸੀਂ ਆਪਣੇ ਸਵਾਮੀ ਦੇ ਗੁਲਾਮ ਹਾਂ, ਅਸੀਂ ਵੀ ਅਤੇ ਉਹ ਵੀ ਜਿਸ ਦੇ ਕੋਲੋਂ ਪਿਆਲਾ ਲੱਭਾ ਹੈ ਪਰ ਉਸ ਨੇ ਆਖਿਆ, ਇਹ ਕੰਮ ਮੈਥੋਂ ਦੂਰ ਹੋਵੇ |
| 17. ਉਹ ਮਨੁੱਖ ਜਿਸ ਦੇ ਕੋਲੋਂ ਪਿਆਲਾ ਲੱਭਾ ਉਹ ਹੀ ਮੇਰਾ ਗੁਲਾਮ ਹੋਵੇਗਾ ਪਰ ਤੁਸੀਂ ਸਲਾਮਤੀ ਨਾਲ ਆਪਣੇ ਪਿਤਾ ਦੇ ਕੋਲ ਉਤਾਹਾਂ ਚਲੇ ਜਾਓ |
| 18. ਫੇਰ ਯਹੂਦਾਹ ਨੇ ਉਸ ਦੇ ਨੇੜੇ ਜਾ ਕੇ ਆਖਿਆ, ਮੇਰੇ ਸਵਾਮੀ ਜੀ ਮੇਰੀ ਬੇਨਤੀ ਹੈ ਕਿ ਤੁਹਾਡਾ ਦਾਸ ਆਪਣੇ ਸਵਾਮੀ ਦੇ ਕੰਨਾਂ ਵਿੱਚ ਗੱਲ ਕਰੇ ਅਰ ਤੁਹਾਡਾ ਕਰੋਧ ਤੁਹਾਡੇ ਦਾਸ ਦੇ ਵਿਰੁੱਧ ਨਾ ਭੜਕੇ ਕਿਉਂਜੋ ਤੁਸੀਂ ਫ਼ਿਰਊਨ ਜਿਹੇ ਹੋ |
| 19. ਮੇਰੇ ਸਵਾਮੀ ਨੇ ਆਪਣੇ ਦਾਸਾਂ ਤੋਂ ਇਹ ਪੁੱਛਿਆ ਸੀ, ਕੀ ਤੁਹਾਡਾ ਪਿਤਾ ਯਾ ਭਰਾ ਹੈ? |
| 20. ਅਰ ਅਸੀਂ ਆਪਣੇ ਸਵਾਮੀ ਨੂੰ ਆਖਿਆ ਸੀ ਸਾਡਾ ਬਿਰਧ ਪਿਤਾ ਹੈ ਅਰ ਉਸ ਦੀ ਬਿਰਧ ਅਵਸਥਾ ਦਾ ਇੱਕ ਛੋਟਾ ਪੁੱਤ੍ਰ ਹੈ ਪਰ ਉਸ ਦਾ ਭਰਾ ਮਰ ਗਿਆ ਹੈ ਅਰ ਉਹ ਆਪਣੀ ਮਾਤਾ ਦਾ ਇਕੱਲਾ ਹੀ ਹੈ ਅਰ ਉਸਦਾ ਪਿਤਾ ਉਸ ਨੂੰ ਪਿਆਰ ਕਰਦਾ ਹੈ |
| 21. ਤੁਸਾਂ ਆਪਣੇ ਦਾਸਾਂ ਨੂੰ ਆਖਿਆ ਕਿ ਉਸ ਨੂੰ ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਮੁੰਡੇ ਨੂੰ ਆਪਣੀਆਂ ਅੱਖਾਂ ਨਾਲ ਵੇਖਾ |
| 22. ਤਾਂ ਅਸਾਂ ਆਪਣੇ ਸਵਾਮੀ ਨੂੰ ਆਖਿਆ ਕਿ ਮੁੰਡਾ ਆਪਣੇ ਪਿਤਾ ਨੂੰ ਛੱਡ ਨਹੀਂ ਸੱਕਦਾ। ਜੇਕਰ ਉਹ ਆਪਣੇ ਪਿਤਾ ਨੂੰ ਛੱਡੇ ਤਾਂ ਉਹ ਮਰ ਜਾਊਗਾ |
| 23. ਫੇਰ ਤੁਸਾਂ ਆਪਣੇ ਦਾਸਾਂ ਨੂੰ ਆਖਿਆ ਸੀ ਕਿ ਜਦ ਤੀਕ ਤੁਹਾਡਾ ਨਿੱਕਾ ਭਰਾ ਤੁਹਾਡੇ ਸੰਗ ਨਾ ਆਵੇ ਤੁਸੀਂ ਮੇਰਾ ਮੂੰਹ ਫੇਰ ਨਾ ਵੇਖੋਗੇ |
| 24. ਐਉਂ ਹੋਇਆ ਕੀ ਜਦ ਅਸੀਂ ਤੁਹਾਡੇ ਦਾਸ ਆਪਣੇ ਪਿਤਾ ਕੋਲ ਗਏ ਤਾਂ ਅਸਾਂ ਆਪਣੇ ਸਵਾਮੀ ਦੀਆਂ ਗੱਲਾਂ ਉਸ ਨੂੰ ਦੱਸੀਆਂ |
| 25. ਤਾਂ ਸਾਡੇ ਪਿਤਾ ਨੇ ਆਖਿਆ ਕਿ ਮੁੜ ਕੇ ਜਾਓ ਅਰ ਥੋੜਾ ਅੰਨ ਸਾਡੇ ਲਈ ਵਿਹਾਜ ਲਿਆਓ |
| 26. ਪਰ ਅਸਾਂ ਆਖਿਆ, ਅਸੀਂ ਨਹੀਂ ਜਾ ਸੱਕਦੇ। ਜੇਕਰ ਸਾਡਾ ਨਿੱਕਾ ਭਰਾ ਸਾਡੇ ਨਾਲ ਹੋਵੇ ਤਾਂ ਅਸੀਂ ਜਾਵਾਂਗੇ ਕਿਉਂ ਜੋ ਜਦ ਤੀਕ ਸਾਡਾ ਨਿੱਕਾ ਭਰਾ ਸਾਡੇ ਸੰਗ ਨਾ ਜਾਵੇ ਅਸੀਂ ਉਸ ਮਨੁੱਖ ਦਾ ਮੂੰਹ ਨਾ ਵੇਖ ਸਕਾਂਗੇ |
| 27. ਉਪਰੰਤ ਤੁਹਾਡੇ ਦਾਸ ਸਾਡੇ ਪਿਤਾ ਨੇ ਸਾਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਮੇਰੀ ਪਤਨੀ ਮੇਰੇ ਲਈ ਦੋ ਪੁੱਤ੍ਰ ਜਣੀ |
| 28. ਇੱਕ ਮੇਰੇ ਕੋਲੋਂ ਕਿਤੇ ਚਲਾ ਗਿਆ ਅਰ ਮੈਂ ਆਖਿਆ ਕਿ ਉਹ ਸੱਚਮੁੱਚ ਪਾੜਿਆ ਗਿਆ ਹੈ ਅਰ ਮੈਂ ਉਸ ਨੂੰ ਹੁਣ ਤੀਕ ਨਹੀਂ ਡਿੱਠਾ |
| 29. ਅਰ ਜੇਕਰ ਤੁਸੀਂ ਏਸ ਨੂੰ ਵੀ ਮੇਰੇ ਅੱਗੋਂ ਲੈ ਜਾਓਗੇ ਅਰ ਕੋਈ ਬਿਪਤਾ ਉਸ ਉੱਤੇ ਆਪਈ ਤਾਂ ਤੁਸੀਂ ਮੇਰੇ ਧੌਲਿਆਂ ਨੂੰ ਏਸ ਬੁਰਿਆਈ ਨਾਲ ਪਾਤਾਲ ਵਿੱਚ ਉਤਾਰੋਗੇ |
| 30. ਹੁਣ ਜਦ ਤੁਹਾਡੇ ਦਾਸ ਆਪਣੇ ਪਿਤਾ ਦੇ ਕੋਲ ਮੈਂ ਜਾਵਾਂ ਅਰ ਏਹ ਮੁੰਡਾ ਸੰਗ ਨਾ ਹੋਵੇ ਤਾਂ ਏਸ ਲਈ ਕਿ ਉਹ ਦੇ ਪ੍ਰਾਣ ਮੁੰਡੇ ਦੇ ਪ੍ਰਾਣਾਂ ਨਾਲ ਬੱਧੇ ਹੋਏ ਹਨ |
| 31. ਤਾਂ ਐਉਂ ਹੋਊਗਾ ਕਿ ਜਦ ਉਹ ਵੇਖੇਗਾ ਕੀ ਮੁੰਡਾ ਹੈ ਨਹੀਂ ਤਾਂ ਉਹ ਮਰ ਜਾਊਗਾ ਅਰ ਤੁਹਾਡੇ ਦਾਸ ਆਪਣੇ ਪਿਤਾ ਦੇ ਧੌਲਿਆਂ ਨੂੰ ਸੋਗ ਨਾਲ ਪਤਾਲ ਵਿੱਚ ਉਹ ਉਤਾਰਨਗੇ |
| 32. ਕਿਉੰਜੋ ਤੁਹਾਡਾ ਦਾਸ ਆਪਣੇ ਪਿਤਾ ਕੋਲ ਮੁੰਡੇ ਦਾ ਜਾਮਨ ਐਉਂ ਹੋਇਆ ਭਈ ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਮੈਂ ਸਦਾ ਤੀਕ ਆਪਣੇ ਪਿਤਾ ਦਾ ਪਾਪੀ ਹੋਵਾਂਗਾ |
| 33. ਹੁਣ ਤੁਹਾਡਾ ਦਾਸ ਮੁੰਡੇ ਦੇ ਥਾਂ ਮੇਰੇ ਸਵਾਮੀ ਦਾ ਗੁਲਾਮ ਰਹੇ ਅਰ ਮੁੰਡਾ ਆਪਣੇ ਭਰਾਵਾਂ ਦੇ ਸੰਗ ਚਲਿਆ ਜਾਵੇ |
| 34. ਕਿਉਂਜੋ ਮੈਂ ਆਪਣੇ ਪਿਤਾ ਕੋਲ ਕੀਵੇਂ ਜਾਵਾਂ ਜੇਕਰ ਮੁੰਡਾ ਮੇਰੇ ਸੰਗ ਨਾ ਹੋਵੇ? ਕਿਤੇ ਉਹ ਬੁਰਿਆਈ ਜਿਹੜੀ ਮੇਰੇ ਪਿਤਾ ਉੱਤੇ ਆਵੇਗੀ ਮੈਂ ਨਾ ਵੇਖਾਂ।। |
|
|
| 1. ਮੈਂ ਯਹੋਵਾਹ ਦੀ ਸ਼ਰਨ ਲਈ ਹੈ। ਤੁਸੀਂ ਕਿੱਕੁਰ ਮੇਰੀ ਜਾਨ ਨੂੰ ਆਖਦੇ ਹੋ, ਭਈ ਚਿੜੀ ਵਾਂਙੁ ਆਪਣੇ ਪਹਾੜ ਨੂੰ ਉੱਡ ਜਾਹॽ |
| 2. ਵੇਖੋ ਤਾਂ, ਦੁਸ਼ਟ ਧਣੁਖ ਨੂੰ ਝੁਕਾਉਂਦੇ ਹਨ, ਉਹ ਆਪਣੇ ਬਾਣ ਚਿੱਲੇ ਉੱਤੇ ਚਾੜ੍ਹਦੇ ਹਨ, ਭਈ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ। |
| 3. ਜੇ ਨੀਂਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇॽ।। |
| 4. ਯਹੋਵਾਹ ਆਪਣੀ ਪਵਿੱਤ੍ਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸੁਰਗ ਵਿੱਚ ਹੈ, ਉਹ ਦੀਆਂ ਅੱਖਾਂ ਤੱਕਦੀਆਂ ਹਨ, ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਚਦੀਆਂ ਹਨ। |
| 5. ਯਹੋਵਾਹ ਧਰਮੀ ਨੂੰ ਜਾਚਦਾ ਹੈ, ਪਰ ਦੁਸ਼ਟ ਅਰ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ। |
| 6. ਓਹ ਦੁਸ਼ਟਾਂ ਦੇ ਉੱਤੇ ਫਾਹੀਆਂ ਵਰ੍ਹਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਛਾਂਦਾ ਹੋਵੇਗੀ |
| 7. ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਲੋਕ ਉਸ ਦਾ ਦਰਸ਼ਣ ਪਾਉਣਗੇ।। |
|
|
| 10. ਹੇ ਮੇਰੇ ਪੁੱਤ੍ਰ, ਸੁਣ ਅਤੇ ਮੇਰੀਆਂ ਗੱਲਾਂ ਮੰਨ ਲੈ, ਤਾਂ ਤੇਰੀ ਉਮਰ ਬਹੁਤ ਵਰਿਹਾਂ ਦੀ ਹੋਵੇਗੀ। |
| 11. ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ, ਮੈਂ ਸਿੱਧੇ ਮਾਰਗ ਉੱਤੇ ਤੇਰੀ ਅਗਵਾਈ ਕੀਤੀ ਹੈ। |
| 12. ਜਾਂ ਤੂੰ ਤੁਰੇਂਗਾ ਤਾਂ ਤੇਰੇ ਕਦਮ ਤੰਗ ਨਾ ਹੋਣਗੇ, ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ। |
| 13. ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਉਣ ਹੈ! |
|
|
| 22. ਉਹ ਨੇ ਉਸੇ ਵੇਲੇ ਚੇਲਿਆਂ ਨੂੰ ਤਗੀਦ ਕੀਤੀ ਭਈ ਜਦ ਤੀਕੁਰ ਮੈਂ ਭੀੜ ਨੂੰ ਵਿਦਿਆ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੈਥੋਂ ਪਹਿਲਾਂ ਪਾਰ ਲੰਘ ਜਾਓ |
| 23. ਅਤੇ ਉਹ ਭੀੜ ਨੂੰ ਵਿਦਿਆ ਕਰ ਕੇ ਪ੍ਰਾਰਥਨਾ ਕਰਨ ਲਈ ਨਿਰਾਲੇ ਵਿੱਚ ਪਹਾੜ ਤੇ ਚੜ੍ਹ ਗਿਆ ਅਰ ਜਾਂ ਸੰਝ ਹੋਈ ਤਾਂ ਉਹ ਉੱਥੇ ਇੱਕਲਾ ਹੀ ਸੀ |
| 24. ਪਰ ਬੇੜੀ ਉਸ ਵੇਲੇ ਝੀਲ ਵਿੱਚ ਲਹਿਰਾਂ ਦੀ ਮਾਰੀ ਡੋਲਦੀ ਸੀ ਇਸ ਲਈ ਜੋ ਪੌਣ ਸਾਹਮਣੀ ਸੀ |
| 25. ਅਤੇ ਰਾਤ ਦੇ ਚੌਥੇ ਪਹਿਰ ਉਹ ਝੀਲ ਦੇ ਉੱਤੋਂ ਦੀ ਉਨ੍ਹਾਂ ਵੱਲ ਤੁਰਦਾ ਹੋਇਆ ਆਇਆ |
| 26. ਅਤੇ ਜਾਂ ਚੇਲਿਆਂ ਨੇ ਉਹ ਨੂੰ ਝੀਲ ਤੇ ਤੁਰਦਿਆਂ ਵੇਖਿਆ ਤਾਂ ਡੈਂਬਰ ਕੇ ਆਖਣ ਲੱਗੇ, ਇਹ ਭੂਤਨਾ ਹੈ! ਅਤੇ ਡਰ ਕੇ ਡਡਿਆ ਉੱਠੇ |
| 27. ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ |
| 28. ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੁ ਜੀ, ਜੇ ਤੂੰ ਹੈਂ, ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦਿਹ |
| 29. ਉਹ ਨੇ ਆਖਿਆ, ਆ, ਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਨੂੰ ਪਾਣੀ ਉੱਤੇ ਤਰਨ ਲੱਗਾ |
| 30. ਪਰ ਪੌਣ ਵੇਖ ਕੇ ਡਰਿਆ ਅਰ ਜਾਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੁ ਜੀ, ਮੈਨੂੰ ਬਚਾ ਲੈ! |
| 31. ਅਤੇ ਝੱਟ ਯਿਸੂ ਨੇ ਹੱਥ ਲੰਮਾ ਕਰ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜੀ ਪਰਤੀਤ ਵਾਲਿਆ, ਤੈਂ ਕਿਉਂ ਭਰਮ ਕੀਤਾ? |
| 32. ਅਰ ਜਾਂ ਓਹ ਬੇੜੀ ਉੱਤੇ ਚੜ੍ਹ ਗਏ ਤਾਂ ਪੌਣ ਥੰਮ੍ਹ ਗਈ |
| 33. ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਓਹਨਾਂ ਨੇ ਉਸ ਦੇ ਅੱਗੇ ਇਹ ਆਖ ਕੇ ਮੱਥਾ ਟੇਕਿਆ, ਕਿ ਤੂੰ ਸੱਚ ਮੁੱਚ ਪਰਮੇਸ਼ੁਰ ਦਾ ਪੁੱਤ੍ਰ ਹੈ।। |
| 34. ਓਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ |
| 35. ਅਰ ਜਾਂ ਉੱਥੋਂ ਦੇ ਲੋਕਾਂ ਨੇ ਉਹ ਨੂੰ ਪਛਾਣਿਆ ਤਾਂ ਉਹ ਸਾਰੇ ਇਲਾਕੇ ਵਿੱਚ ਖ਼ਬਰ ਭੇਜ ਕੇ ਸਾਰਿਆਂ ਰੋਗੀਆਂ ਨੂੰ ਉਸ ਕੋਲ ਲਿਆਂਦਾ |
| 36. ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਨਿਰਾ ਆਪਣੇ ਲੀੜੇ ਦਾ ਪੱਲਾ ਛੋਹਣ ਦਿਹ ਅਰ ਜਿੰਨਿਆਂ ਨੇ ਛੋਹਿਆ ਓਹ ਚੰਗੇ ਹੋ ਗਏ।। |
|
|
| Punjabi Bible 2016 |
| 2016 by The Bible Society of India |