ਇਕ ਸਾਲ ਵਿਚ ਬਾਈਬਲ ਅਕਤੂਬਰ 10ਯਿਰਮਿਯਾਹ 5:1-311. ਤੁਸੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਐਧਰ ਓਧਰ ਨੱਸੋ, ਵੇਖੋ ਅਤੇ ਜਾਣੋ ਅਤੇ ਉਹ ਦੇ ਚੌਕਾਂ ਵਿੱਚ ਭਾਲੋ, ਜੇ ਕੋਈ ਮਨੁੱਖ ਤੁਹਾਨੂੰ ਮਿਲ ਸੱਕੇ, ਜਿਹੜਾ ਇਨਸਾਫ਼ ਕਰਨ ਵਾਲਾ, ਅਤੇ ਸਚਿਆਈ ਦਾ ਭਾਲਣ ਵਾਲਾ ਹੋਵੇ, ਤਾਂ ਮੈਂ ਉਸ ਨੂੰ ਮਾਫ਼ ਕਰ ਦਿਆਂਗਾ।2. ਭਾਵੇਂ ਉਹ ਆਖਦੇ ਹਨ “ਜੀਉਂਦੇ ਯਹੋਵਾਹ ਦੀ ਸੌਂਹ” ਓਹ ਜ਼ਰੂਰ ਝੂਠੀ ਸੌਂਹ ਖਾਂਦੇ ਹਨ।3. ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ? ਤੈਂ ਓਹਨਾਂ ਨੂੰ ਮਾਰਿਆ ਕੁੱਟਿਆ, ਪਰ ਓਹ ਨਹੀਂ ਝੁਰੇ, ਤੈਂ ਓਹਨਾਂ ਨੂੰ ਮੁਕਾ ਦਿੱਤਾ, ਪਰ ਓਹ ਸਿੱਖਿਆ ਲੈਣ ਤੋਂ ਮੁੱਕਰ ਗਏ। ਓਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਓਹ ਮੁੜਨ ਤੋਂ ਮੁੱਕਰ ਗਏ ਹਨ।।4. ਤਦ ਮੈਂ ਆਖਿਆ, ਏਹ ਸੱਚ ਮੁੱਚ ਗਰੀਬ ਹਨ, ਏਹ ਬੇਅਕਲ ਹਨ, ਤਾਂ ਯਹੋਵਾਹ ਦੇ ਰਾਹ ਨੂੰ ਨਹੀਂ ਜਾਣਦੇ, ਨਾ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ।5. ਮੈਂ ਵੱਡਿਆਂ ਕੋਲ ਜਾਵਾਂਗਾ, ਅਤੇ ਮੈਂ ਓਹਨਾਂ ਦੇ ਨਾਲ ਬੋਲਾਂਗਾ, ਓਹ ਤਾਂ ਯਹੋਵਾਹ ਦੇ ਰਾਹ ਨੂੰ ਜਾਣਦੇ ਹਨ, ਅਤੇ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ ਵੀ। ਪਰ ਓਹਨਾਂ ਨੇ ਰਲ ਮਿਲ ਕੇ ਜੂਲਾ ਭੰਨ ਸੁੱਟਿਆ ਹੈ, ਅਤੇ ਬੰਧਣਾਂ ਨੂੰ ਤੋੜ ਛੱਡਿਆ ਹੈ।।6. ਏਸ ਲਈ ਜੰਗਲ ਦਾ ਬਬਰ ਸ਼ੇਰ ਓਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਓਹਨਾਂ ਨੂੰ ਨਾਸ ਕਰੇਗਾ, ਚਿੱਤਾ ਓਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ, - ਹਰੇਕ ਜਿਹੜਾ ਉਨ੍ਹਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਓਹਨਾਂ ਦੇ ਅਪਰਾਧ ਬਹੁਤ ਹੋ ਗਏ, ਓਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ।।7. ਮੈਂ ਤੈਨੂੰ ਕਿਵੇਂ ਮਾਫ਼ ਕਰ ਸੱਕਦਾ ਹਾਂ? ਤੇਰੇ ਪੁੱਤ੍ਰਾਂ ਨੇ ਮੈਨੂੰ ਦਿਆਗ ਦਿੱਤਾ ਹੈ, ਅਤੇ ਉਨ੍ਹਾਂ ਦੀ ਸੌਂਹ ਖਾਧੀ ਹੈ ਜਿਹੜੇ ਦਿਓਤੇ ਵੀ ਨਹੀਂ! ਜਦ ਮੈਂ ਓਹਨਾਂ ਨੂੰ ਰਜਾ ਕੇ ਖੁਆਇਆ, ਓਹਨਾਂ ਨੇ ਜ਼ਨਾਹ ਕੀਤਾ, ਓਹ ਟੋਲੀਆਂ ਬਣ ਕੇ ਕੰਜਰੀਆਂ ਦੇ ਘਰਾਂ ਵਿੱਚ ਇਕੱਠੇ ਹੋਏ!8. ਓਹ ਰੱਜੇ ਹੋਏ ਘੋੜਿਆਂ ਵਾਂਙੁ ਫਿਰਦੇ ਸਨ, ਹਰੇਕ ਆਪਣੇ ਗੁਆਂਢੀ ਦੀ ਤੀਵੀਂ ਉੱਤੇ ਹਿਣਕਦਾ ਹੈ।9. ਕੀ ਮੈਂ ਏਹਨਾਂ ਗੱਲਾਂ ਦੀ ਖਬਰ ਨਾ ਲਵਾਂਗਾ? ਯਹੋਵਾਹ ਦਾ ਵਾਕ ਹੈ, ਅਤੇ ਮੇਰੀ ਜਾਨ ਅਜੇਹੀ ਕੌਮ ਕੋਲੋਂ ਬਦਲਾ ਨਾ ਲਵੇਗੀ?।।10. ਤੁਸੀਂ ਉਹ ਦੀਆਂ ਕੰਧਾਂ ਉੱਤੇ ਚੜ੍ਹ ਜਾਓ ਅਤੇ ਨਾਸ ਕਰੋ, ਪਰ ਉਹ ਨੂੰ ਮੂਲੋਂ ਹੀ ਨਾ ਮੁਕਾ ਦਿਓ। ਉਹ ਦੀਆਂ ਡਾਲੀਆਂ ਛਾਂਗ ਸੁੱਟੋ, ਓਹ ਯਹੋਵਾਹ ਦੀਆਂ ਨਹੀਂ ਹਨ।11. ਇਸਾਰਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨਾਲ ਬੜਾ ਦਗਾ ਕੀਤਾ, ਯਹੋਵਾਹ ਦਾ ਵਾਕ ਹੈ।12. ਓਹਨਾਂ ਨੇ ਯਹੋਵਾਹ ਦਾ ਇਨਕਾਰ ਕੀਤਾ, ਅਤੇ ਆਖਿਆ, ਏਹ ਉਹ ਨਹੀਂ, ਸਾਡੇ ਉੱਤੇ ਕੋਈ ਬੁਰਿਆਈ ਨਹੀਂ ਆਵੇਗੀ, ਅਸੀਂ ਨਾ ਤਲਵਾਰ ਨਾ ਕਾਲ ਵੇਖਾਂਗੇ।13. ਨਬੀ ਹਵਾ ਬਣ ਜਾਣਗੇ, ਬਚਨ ਓਹਨਾਂ ਵਿੱਚ ਹੈ ਨਹੀਂ, ਇਉਂ ਓਹਨਾਂ ਨਾਲ ਹੋ ਜਾਵੇਗਾ।14. ਮੈਂ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਤੁਸਾਂ ਏਹ ਬਚਨ ਆਖਿਆ ਹੈ, ਵੇਖ, ਮੈਂ ਏਹਨਾਂ ਗੱਲਾਂ ਨੂੰ ਤੇਰੇ ਮੂੰਹ ਵਿੱਚ ਅੱਗ ਬਣਾ ਦਿੰਦਾ ਹਾਂ, ਅਤੇ ਏਸ ਪਰਜਾ ਨੂੰ ਲੱਕੜੀ, ਏਹ ਓਹਨਾਂ ਨੂੰ ਖਾ ਜਾਵੇਗੀ!15. ਹੇ ਇਸਰਾਏਲ ਦੇ ਘਰਾਣੇ, ਵੋਖੋ, ਮੈਂ ਦੂਰੋਂ ਇੱਕ ਕੌਮ ਨੂੰ ਤੁਹਾਡੇ ਉੱਤੇ ਚੜ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ, ਉਹ ਇੱਕ ਸੂਰਮੀ ਕੌਮ ਹੈ, ਉਹ ਇਕ ਸਨਾਤਨੀ ਕੌਮ ਹੈ, ਇੱਕ ਕੌਮ ਜਿਹ ਦੀ ਬੋਲੀ ਤੂੰ ਨਹੀਂ ਜਾਣਦਾ, ਅਤੇ ਨਾ ਸਮਝ ਸੱਕਦਾ ਹੈਂ ਕਿ ਉਹ ਕੀ ਬੋਲਦੀ ਹੈ।16. ਓਹਨਾਂ ਦਾ ਤਰਕਸ਼ ਖੁਲ੍ਹੀ ਗੋਰ ਹੈ, ਓਹ ਸਾਰਿਆਂ ਦੇ ਸਾਰੇ ਸੂਰਮੇ ਹਨ।17. ਓਹ ਤੇਰੀ ਫ਼ਸਲ ਅਤੇ ਤੇਰੀ ਰੋਟੀ ਖਾ ਜਾਣਗੇ, ਓਹ ਤੇਰੇ ਪੁੱਤ੍ਰਾਂ ਅਰ ਤੇਰੀਆਂ ਧੀਆਂ ਨੂੰ ਖਾ ਜਾਣਗੇ, ਓਹ ਤੇਰੇ ਇੱਜੜਾਂ ਅਤੇ ਤੇਰੇ ਵੱਗਾਂ ਨੂੰ ਖਾ ਜਾਣਗੇ, ਓਹ ਤੇਰੇ ਅੰਗੂਰ ਅਤੇ ਤੇਰੀ ਹਜੀਰ ਚੱਟ ਕਰ ਲੈਣਗੇ, ਓਹ ਤੇਰੇ ਗੜ੍ਹ ਵਾਲੇ ਸ਼ਹਿਰ ਜਿਨ੍ਹਾਂ ਉੱਤੇ ਤੇਰਾ ਮਾਣ ਹੈ ਤਲਵਾਰ ਨਾਲ ਢਾਹ ਦੇਣਗੇ।।18. ਪਰ ਉਨ੍ਹਾਂ ਦਿਨਾਂ ਵਿੱਚ ਵੀ ਮੈਂ ਤੈਨੂੰ ਮੂਲੋਂ ਹੀ ਨਾ ਮੁਕਾਵਾਂਗਾ, ਯਹੋਵਾਹ ਦਾ ਵਾਕ ਹੈ19. ਤਾਂ ਐਉਂ ਹੋਵੇਗਾ ਕਿ ਜਦ ਓਹ ਆਖਣਗੇ, ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਏਹ ਕਿਉਂ ਕੀਤਾ ਹੈ? ਤਦ ਤੁਸੀਂ ਓਹਨਾਂ ਨੂੰ ਆਖੋਗੇ, ਜਿਵੇਂ ਤੁਸਾਂ ਮੈਨੂੰ ਤਿਆਗ ਦਿੱਤਾ ਅਤੇ ਆਪਣੇ ਦੇਸ ਵਿੱਚ ਓਪਰੇ ਦਿਓਤੇ ਦੀ ਪੂਜਾ ਕੀਤੀ ਤਿਵੇਂ ਤੁਸੀਂ ਪਰਾਇਆਂ ਦੀ ਸੇਵਾ ਉੱਸੇ ਦੇਸ ਵਿੱਚ ਜਿਹੜਾ ਤੁਹਾਡਾ ਨਹੀਂ ਹੈ ਕਰੋਗੇ।।20. ਯਾਕੂਬ ਦੇ ਘਰਾਣੇ ਵਿੱਚ ਏਹ ਦੱਸੋ, ਅਤੇ ਯਹੂਦਾਹ ਵਿੱਚ ਏਹ ਸੁਣਾਓ,21. ਹੇ ਮੂਰਖ ਅਤੇ ਬੇਸਮਝ ਲੋਕੋ, ਏਹ ਨੂੰ ਸੁਣੋ ਤਾਂ, ਤੁਸੀਂ ਜਿਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਵੇਖਦੇ ਨਹੀਂ, ਜਿਨ੍ਹਾਂ ਦੇ ਕੰਨ ਤਾਂ ਹਨ ਪਰ ਸੁਣਦੇ ਨਹੀਂ,22. ਕੀ ਤੁਸੀਂ ਮੈਥੋਂ ਨਹੀਂ ਡਰਦੇ? ਯਹੋਵਾਹ ਦਾ ਵਾਕ ਹੈ, ਕੀ ਤੁਸੀਂ ਮੇਰੇ ਅੱਗੇ ਨਾ ਕੰਬੋਗੇ, ਜਿਹ ਨੇ ਰੇਤ ਨੂੰ ਸਮੁੰਦਰ ਦੇ ਬੰਨੇ ਉੱਤੇ, ਸਦਾ ਦੀ ਬਿਧੀ ਕਰਕੇ ਰੱਖਿਆ ਹੈ, ਭਈ ਉਹ ਉਸ ਤੋਂ ਲੰਘ ਨਹੀਂ ਸੱਕਦਾ? ਭਾਵੇਂ ਉਹ ਦੀਆਂ ਲਹਿਰਾਂ ਉੱਛਲਣ ਪਰ ਉਹ ਨੂੰ ਦਬਾ ਨਹੀਂ ਸੱਕਦੀਆਂ, ਭਾਵੇਂ ਓਹ ਗੱਜਣ ਪਰ ਉਸ ਤੋਂ ਲੰਘ ਨਹੀਂ ਸੱਕਦੀਆਂ।23. ਪਰ ਏਸ ਪਰਜਾ ਦਾ ਦਿਲ ਜ਼ਿੱਦੀ ਅਤੇ ਆਕੀ ਹੈ, ਓਹ ਇੱਕ ਪਾਸੇ ਹੋ ਕੇ ਚੱਲੇ ਗਏ।24. ਓਹ ਆਪਣੇ ਮਨ ਵਿੱਚ ਨਹੀਂ ਆਖਦੇ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੀਏ, ਜਿਹੜਾ ਸਾਨੂੰ ਰੁੱਤ ਸਿਰ ਮੀਂਹ ਦਿੰਦਾ ਹੈ, ਪਹਿਲਾ ਅਤੇ ਪਿਛਲਾ ਮੀਂਹ, ਉਹ ਫ਼ਸਲ ਦੇ ਮਿਥੇ ਹੋਏ ਹਫ਼ਤਾਂ ਨੂੰ ਸਾਡੇ ਲਈ ਸਾਂਭ ਕੇ ਰੱਖਦਾ ਹੈ।25. ਤੁਹਾਡੀਆਂ ਬੁਰਿਆਈਆਂ ਨੇ ਏਹ ਚੀਜ਼ਾਂ ਤੁਹਾਥੋਂ ਦੂਰ ਕਰ ਦਿੱਤੀਆਂ ਹਨ, ਤੁਹਾਡੇ ਪਾਪਾਂ ਨੇ ਏਹ ਚੰਗੀਆਂ ਚੀਜ਼ਾਂ ਤੁਹਾਥੋਂ ਡੱਕ ਲਈਆਂ ਹਨ।26. ਮੇਰੀ ਪਰਜਾ ਵਿੱਚ ਤਾਂ ਦੁਸ਼ਟ ਪਾਏ ਗਏ, ਓਹ ਫਾਂਧੀਆਂ ਵਾਂਙੁ ਘਾਤ ਵਿੱਚ ਬੈਠਦੇ ਹਨ, ਓਹ ਫਾਹੀ ਲਾਉਂਦੇ ਹਨ। ਅਤੇ ਮਨੁੱਖਾਂ ਨੂੰ ਫੜਦੇ ਹਨ।27. ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਓਹਨਾਂ ਦੇ ਘਰ ਮਕਰ ਨਾਲ ਭਰੇ ਹੋਏ ਹਨ, ਏਸੇ ਲਈ ਓਹ ਵੱਡੇ ਅਤੇ ਧਨੀ ਹੋ ਗਏ ਹਨ।28. ਓਹ ਮੋਟੇ ਹੋ ਗਏ ਹਨ ਅਤੇ ਫਿੱਟ ਗਏ, ਨਾਲੇ ਓਹ ਬੁਰੀਆਂ ਗੱਲਾਂ ਵਿੱਚ ਵਧ ਗਏ, ਓਹ ਇਨਸਾਫ਼ ਵੀ ਨਹੀਂ ਕਰਦੇ, ਨਾ ਹੀ ਯਤੀਮਾਂ ਦਾ, ਭਈ ਓਹ ਸਫਲ ਹੋਣ, ਓਹ ਕੰਗਾਲਾਂ ਦਾ ਇਨਸਾਫ਼ ਨਾਲ ਨਿਆਉਂ ਨਹੀਂ ਕਰਦੇ।29. ਕੀ ਮੈਂ ਏਹਨਾਂ ਗੱਲਾਂ ਦੀ ਸਜ਼ਾ ਨਾ ਦਿਆਂਗਾ? ਯਹੋਵਾਹ ਦਾ ਵਾਕ ਹੈ, ਕੀ ਮੈਂ ਆਪ ਹੀ ਵੱਟਾ ਨਾ ਲਵਾਂਗਾ, ਅਜੇਹੀ ਕੌਮ ਤੋਂ ਜਿਵੇਂ ਇਹ ਹੈ?30. ਇੱਕ ਅਚਰਜ ਅਤੇ ਭਿਆਣਕ ਗੱਲ ਦੇਸ ਵਿੱਚ ਹੋਈ ਹੈ,31. ਨਬੀ ਝੂਠੇ ਅੰਗਮ ਵਾਚਦੇ ਹਨ, ਜਾਜਕ ਓਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਇਉਂ ਹੀ ਪਸੰਦ ਕਰਦੀ ਹੈ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ?।।ਯਿਰਮਿਯਾਹ 6:1-301. ਹੇ ਬਿਨਯਾਮੀਨਿਓ, ਆਪਣੇ ਬਚਾਓ ਲਈ ਯਰੂਸ਼ਲਮ ਦੇ ਵਿੱਚੋਂ ਨੱਠੋ, ਤਿਕਊ ਵਿੱਚ ਤੁਰ੍ਹੀ ਫੂਕੋ, ਬੈਤ-ਹੱਕਰਮ ਵਿੱਚ ਇੱਕ ਨਿਸ਼ਾਨ ਖੜਾ ਕਰੋ, ਕਿਉਂ ਜੋ ਉੱਤਰ ਵੱਲੋਂ ਇੱਕ ਬੁਰਿਆਈ ਅਤੇ ਵੱਡੀ ਤਬਾਹੀ ਝਾਕਦੀ ਹੈ।2. ਮੈਂ ਸੀਯੋਨ ਦੀ ਧੀ ਨੂੰ ਜਿਹੜੀ ਸੋਹਣੀ ਅਤੇ ਨਾਜ਼ਕ ਹੈ ਮਾਰ ਸੁੱਟਾਂਗਾ।3. ਆਜੜੀ ਆਪਣੇ ਇੱਜੜਾਂ ਸਣੇ ਉਹ ਦੇ ਕੋਲ ਆਉਣਗੇ, ਓਹ ਉਸ ਦੇ ਵਿਰੁੱਧ ਆਲੇ ਦੁਆਲੇ ਆਪਣੇ ਤੰਬੂ ਲਾਉਣਗੇ, ਹਰੇਕ ਆਪੋ ਆਪਣੇ ਥਾਂ ਵਿੱਚ ਚਰਾਵੇਗਾ।4. ਉਹ ਦੇ ਵਿਰੁੱਧ ਲੜਾਈ ਛੇੜੋ, ਉੱਠੋ! ਅਸੀਂ ਦੁਪਹਿਰ ਵੇਲੇ ਚੜ੍ਹਾਈ ਕਰੀਏ! ਹਾਇ ਸਾਨੂੰ! ਦਿਨ ਜੋ ਢਲਦਾ ਜਾਂਦਾ ਹੈ, ਅਤੇ ਸ਼ਾਮਾਂ ਦੇ ਪਰਛਾਵੇਂ ਵਧਦੇ ਜਾਂਦੇ ਹਨ।5. ਉੱਠੋ! ਅਸੀਂ ਰਾਤ ਨੂੰ ਚੜ੍ਹਾਈ ਕਰੀਏ, ਅਤੇ ਉਹ ਦੇ ਮਹਿਲਾਂ ਨੂੰ ਢਾਹ ਸੁੱਟੀਏ!।।6. ਸੈਨਾਂ ਦਾ ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਤੁਸੀਂ ਰੁੱਖਾਂ ਨੂੰ ਵੱਢ ਸੱਟੋ, ਯਰੂਸ਼ਲਮ ਦੇ ਵਿਰੁੱਧ ਦਮਦਮਾ ਬੰਨ੍ਹੋ, ਇਹ ਉਹ ਸ਼ਹਿਰ ਹੈ ਜਿਹ ਨੂੰ ਸਜ਼ਾ ਦੇਣੀ ਚਾਹੀਦੀ ਹੈ, ਉਹ ਦੇ ਵਿੱਚ ਧੱਕਾ ਧੋੜਾ ਹੀ ਹੈ।7. ਜਿਵੇਂ ਖੂਹ ਆਪਣੇ ਪਾਣੀ ਨੂੰ ਤਾਜ਼ਾ ਰੱਖਦਾ ਹੈ, ਤਿਵੇਂ ਉਹ ਆਪਣੀ ਬੁਰਿਆਈ ਨੂੰ ਤਾਜ਼ਾ ਰੱਖਦੀ ਹੈ, ਧੱਕਾ ਅਤੇ ਲੁੱਟ ਉਹ ਦੇ ਵਿੱਚ ਸੁੱਣੀ ਜਾਂਦੀ ਹੈ, ਮੇਰੇ ਅੱਗੇ ਸਦਾ ਬਿਮਾਰੀ ਅਤੇ ਘਾਉ ਹਨ।8. ਹੇ ਯਰੂਸ਼ਲਮ, ਸਿੱਖਿਆ ਲੈ, ਮਤੇ ਮੇਰਾ ਦਿਲ ਤੈਥੋਂ ਖੱਟਾ ਪੈ ਜਾਵੇ, ਮਤੇ ਮੈਂ ਤੈਨੂੰ ਵਿਰਾਨ ਕਰ ਛੱਡਾਂ, ਅਤੇ ਮੈਂ ਤੈਨੂੰ ਬੇ ਚਿਰਾਗ ਕਰ ਦਿਆਂ!।।9. ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਓਹ ਇਸਰਾਏਲ ਦੀ ਰਹਿੰਦ ਖੂੰਧ ਨੂੰ ਅੰਗੂਰ ਵਾਂਙੁ ਉੱਕਾ ਹੀ ਚੁਗ ਲੈਣਗੇ, ਤੂੰ ਆਪਣਾ ਹੱਥ ਅੰਗੂਰ ਚੁਗਣ ਵਾਲੇ ਵਾਂਙੁ ਟਹਿਣੀਆਂ ਉੱਤੇ ਫੇਰ।10. ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਭਈ ਓਹ ਸੁਣਨ? ਵੇਖੋ, ਓਹਨਾਂ ਦੇ ਕੰਨ ਬੇਸੁੰਨਤੇ ਹਨ, ਓਹ ਧਿਆਨ ਨਹੀਂ ਦੇ ਸੱਕਦੇ, ਵੇਖੋ, ਯਹੋਵਾਹ ਦਾ ਬਚਨ ਓਹਨਾਂ ਲਈ ਇੱਕ ਨਿਆਦਰੀ ਹੈ, ਓਹ ਉਸ ਦੇ ਵਿੱਚੋਂ ਮਗਨ ਨਹੀਂ ਹਨ।11. ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇਹ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ। ਨਾਲੇ ਮਨੁੱਖ ਆਪਣੀ ਤੀਵੀਂ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ।12. ਓਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਓਹਨਾਂ ਦੇ ਖੇਤ ਅਤੇ ਓਹਨਾਂ ਦੀਆਂ ਤੀਵੀਆਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ।13. ਓਹਨਾਂ ਵਿੱਚ ਛੋਟੇ ਤੈਂ ਲੈ ਕੇ ਵੱਡੇ ਤੀਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।14. ਓਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਓਹ ਆਖਦੇ ਹਨ, ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।15. ਕੀ ਓਹ ਲੱਜਿਆਵਾਨ ਹੋਏ ਜਦ ਓਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ! ਓਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਏਸ ਲਈ ਓਹ ਡਿੱਗਿਆ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਓਹਨਾਂ ਦੀ ਖ਼ਬਰ ਲਵਾਂਗਾ। ਓਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।।16. ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਓਹਨਾਂ ਆਖਿਆ, ਅਸੀਂ ਉਸ ਵਿੱਚ ਨਾ ਚੱਲਾਂਗੇ।17. ਮੈਂ ਤੁਹਾਡੇ ਉੱਤੇ ਰਾਖੇ ਠਹਿਰਾਏ ਅਤੇ ਆਖਿਆ, ਤੁਸੀਂ ਤੁਰ੍ਹੀ ਦੀ ਅਵਾਜ਼ ਵੱਲ ਧਿਆਨ ਦਿਓ, ਪਰ ਓਹਨਾਂ ਆਖਿਆ, ਅਸੀਂ ਧਿਆਨ ਨਾ ਦੇਵਾਂਗੇ।18. ਏਸ ਲਈ ਹੇ ਕੌਮੋ, ਤੁਸੀਂ ਸੁਣੋ, ਹੇ ਮੰਡਲੀ, ਤੂੰ ਜਾਣ ਜੋ ਓਹਨਾਂ ਉੱਤੇ ਕੀ ਹੋਣ ਵਾਲਾ ਹੈ।19. ਹੇ ਧਰਤੀ, ਸੁਣ! ਮੈਂ ਏਸ ਪਰਜਾ ਉੱਤੇ ਬੁਰਿਆਈ ਲਿਆ ਰਿਹਾ ਹਾਂ। ਇਹ ਓਹਨਾਂ ਦੇ ਵਿਚਾਰਾਂ ਦਾ ਫਲ ਹੈ, ਓਹਨਾਂ ਨੇ ਤਾਂ ਮੇਰੇ ਬਚਨ ਉੱਤੇ ਧਿਆਨ ਨਹੀਂ ਦਿੱਤਾ, ਮੇਰੀ ਬਿਵਸਥਾ ਨੂੰ ਓਹਨਾਂ ਨੇ ਰੱਦ ਕਰ ਦਿੱਤਾ।20. ਕਾਹਦੇ ਲਈ ਸ਼ਬਾ ਤੋਂ ਲੋਬਾਨ ਅਤੇ ਦੂਰ ਦੇਸ ਤੋਂ ਬੇਦ ਮੁਸ਼ਕ ਮੇਰੇ ਕੋਲ ਆਉਂਦੇ ਹਨ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ।21. ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਏਸ ਪਰਜਾ ਦੇ ਅੱਗੇ ਠੇਡਾ ਖਾਣ ਵਾਲੀਆਂ ਚੀਜ਼ਾਂ ਰੱਖਾਂਗਾ, ਪਿਉ ਅਤੇ ਪੁੱਤ੍ਰ ਇਕੱਠੇ ਠੇਡਾ ਖਾਣਗੇ, ਗੁਆਂਢੀ ਅਤੇ ਉਹ ਦਾ ਮਿੱਤ੍ਰ ਨਾਸ ਹੋ ਜਾਣਗੇ।।22. ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੋਖੋ, ਲੋਕ ਉੱਤਰ ਦੇਸ ਵੱਲੋਂ ਲਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ।23. ਓਹ ਧਣੁਖ ਅਤੇ ਬਰਛਾ ਫੜਦੇ ਹਨ, ਓਹ ਜ਼ਾਲਮ ਅਤੇ ਬੇਰਹਮ ਹਨ, ਓਹਨਾਂ ਦੀ ਅਵਾਜ਼ ਸਮੁੰਦਰ ਵਾਂਙੁ ਗੱਜਦੀ ਹੈ, ਓਹ ਘੋੜਿਆਂ ਉੱਤੇ ਚੜ੍ਹਦੇ ਹਨ, ਓਹ ਜੰਗੀ ਮਨੁੱਖਾਂ ਵਾਂਙੁ ਪਾਲਾਂ ਬੰਨ੍ਹਦੇ ਹਨ, ਹੇ ਸੀਯੋਨ ਦੀਏ ਧੀਏ, ਤੇਰੇ ਵਿਰੁੱਧ!24. ਅਸਾਂ ਉਹ ਦੀ ਖ਼ਬਰ ਸੁਣੀ ਹੈ, ਸਾਡੇ ਹੱਥ ਢਿੱਲੇ ਪੈ ਗਏ ਹਨ, ਸਾਨੂੰ ਦੁੱਖ ਲੱਗਾ, ਜਿਵੇਂ ਜਣਨ ਵਾਲੀ ਤੀਵੀਂ ਨੂੰ ਪੀੜਾਂ।25. ਖੇਤ ਵਿੱਚ ਨਾ ਜਾਓ ਨਾ ਰਾਹ ਵਿੱਚ ਚੱਲੋ, ਕਿਉਂ ਜੋ ਵੈਰੀ ਦੇ ਕੋਲ ਤਲਵਾਰ ਹੈ, ਅਤੇ ਹਰ ਪਾਸਿਓਂ ਭੈ ਹੈ।26. ਹੇ ਮੇਰੀ ਪਰਜਾ ਦੀਏ ਧੀਏ, ਆਪਣੇ ਲੱਕ ਉੱਤੇ ਤੱਪੜ ਬਨ੍ਹ, ਅਤੇ ਸੁਆਹ ਵਿੱਚ ਲੇਟ ਰਹੁ। ਤੂੰ ਸੋਗ ਕਰ ਜਿਵੇਂ ਇੱਕਲੌਤੇ ਪੁੱਤ੍ਰ ਉੱਤੇ ਕਰੀਦਾ ਹੈ, ਤੂੰ ਬਹੁਤ ਭਾਰੀ ਸਿਆਪਾ ਕਰ, - ਸੱਤਿਆ ਨਾਸ ਕਰਨ ਵਾਲਾ ਅਚਾਣਕ ਸਾਡੇ ਉੱਤੇ ਆ ਪਵੇਗਾ।।27. ਮੈਂ ਤੈਨੂੰ ਆਪਣੀ ਪਰਜਾ ਵਿੱਚ ਇੱਕ ਬੁਰਜ ਅਤੇ ਇੱਕ ਗੜ੍ਹ ਬਣਾਇਆ ਹੈ, ਭਈ ਤੂੰ ਓਹਨਾਂ ਦੇ ਰਾਹਾਂ ਨੂੰ ਜਾਣੇਂ ਅਤੇ ਪਰਖੇਂ।28. ਓਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਓਹ ਚੁਗਲੀਆਂ ਕਰਦੇ ਫਿਰਦੇ ਹਨ, ਓਹ ਪਿੱਤਲ ਅਤੇ ਲੋਹਾ ਹਨ, ਓਹ ਸਾਰੀਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ।29. ਧੌਕਣੀ ਜ਼ੋਰ ਨਾਲ ਫੂਕਦੇ ਹਨ, ਸਿੱਕਾ ਅੱਗ ਨਾਲ ਭਸਮ ਹੋ ਜਾਂਦਾ ਹੈ, ਸਾਫ ਕਰਨ ਦਾ ਕੰਮ ਐਵੇਂ ਜਾਂਦਾ ਹੈ, ਪਰ ਬੁਰਿਆਰ ਵੱਖ ਨਹੀਂ ਹੋਏ।30. ਓਹ “ਰੱਦੀ ਚਾਂਦੀ” ਅਖਵਾਉਣਗੇ, ਕਿਉਂਕਿ ਯਹੋਵਾਹ ਨੇ ਓਹਨਾਂ ਨੂੰ ਰੱਦ ਕੀਤਾ ਹੈ।।ਜ਼ਬੂਰ 117:1-21. ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋਂ, ਉਹ ਦੇ ਗੁਣ ਗਾਓ!2. ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।।ਕਹਾਉਤਾਂ 27:3-43. ਪੱਥਰ ਭਾਰਾ ਹੈ, ਰੇਤ ਬੋਝਲ ਹੈ, ਪਰ ਮੂਰਖ ਦਾ ਕੁੜ੍ਹਨਾ ਓਹਨਾਂ ਦੋਹਾਂ ਨਾਲੋਂ ਭਾਰਾ ਹੈ।4. ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖਲੋ ਸੱਕਦਾ ਹੈॽਕੁਲੁੱਸੀਆਂ 1:1-291. ਲਿਖਤੁਮ ਪੌਲੁਸ ਜੋ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ2. ਅੱਗੇ ਜੋਗ ਉਨ੍ਹਾਂ ਸੰਤਾ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਨਿਹਚਾਵਾਨ ਭਾਈ ਹਨ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।3. ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਹਾਂ ਅਤੇ ਨਿੱਤ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ4. ਜਦੋਂ ਅਸੀਂ ਤੁਹਾਡੀ ਨਿਹਚਾ ਦੀ ਜਿਹੜੀ ਮਸੀਹ ਯਿਸੂ ਉੱਤੇ ਹੈ ਅਤੇ ਉਸ ਪ੍ਰੇਮ ਦੀ ਜੋ ਤੁਸੀਂ ਸਭਨਾਂ ਸੰਤਾਂ ਨਾਲ ਕਰਦੇ ਹੋ ਖਬਰ ਸੁਣੀ5. ਏਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸੁਰਗਾਂ ਵਿੱਚ ਰੱਖੀ ਹੋਈ ਹੈ ਜਿਹ ਦੀ ਖਬਰ ਤੁਸਾਂ ਖੁਸ਼ ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋ ਸੁਣੀ6. ਅਤੇ ਉਹ ਤੁਹਾਡੇ ਕੋਲ ਆ ਪੁੱਜੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਭੀ ਫਲਦੀ ਅਰ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਾਂ ਤੁਸਾਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਭੀ ਫਲਦੀ ਅਤੇ ਵਧਦੀ ਹੈ7. ਜਿਵੇਂ ਤੁਸਾਂ ਸਾਡੇ ਪਿਆਰੇ ਨਾਲ ਦੇ ਕੰਮ ਕਰਨ ਵਾਲੇ ਇਪਫ੍ਰਾਸ ਤੋਂ ਸਿੱਖਿਆ ਜਿਹੜਾ ਸਾਡੇ ਨਾਲ ਮਸੀਹ ਦਾ ਮਾਤਬਰ ਸੇਵਕ ਹੈ8. ਜਿਹ ਨੇ ਤੁਹਾਡਾ ਉਹ ਪ੍ਰੇਮ ਵੀ ਜੋ ਆਤਮਾ ਤੋਂ ਹੈ ਸਾਨੂੰ ਦੱਸਿਆ।।9. ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਤੁਹਾਡੇ ਲਈ ਇਹ ਪ੍ਰਾਰਥਨਾ ਅਤੇ ਅਰਦਾਸ ਕਰਨ ਤੋਂ ਨਹੀਂ ਹਟਦੇ ਭਈ ਤੁਸੀਂ ਹਰ ਪਰਕਾਰ ਦੇ ਆਤਮਕ ਗਿਆਨ ਅਤੇ ਸਮਝ ਨਾਲ ਉਹ ਦੀ ਇੱਛਿਆ ਦੀ ਪਛਾਣ ਤੋਂ ਭਰਪੂਰ ਹੋ ਜਾਓ10. ਤਾਂ ਜੋ ਤੁਸੀਂ ਅਜਿਹੀ ਜੋਗ ਚਾਲ ਚੱਲੇ ਜਿਹੜੀ ਪ੍ਰਭੁ ਨੂੰ ਹਰ ਤਰਾਂ ਨਾਲ ਭਾਵੇ ਅਤੇ ਹਰੇਕ ਸ਼ੁਭ ਕਰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵੱਧਦੇ ਰਹੋ11. ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰਥ ਹੋ ਜਾਵੋ ਤਾਂ ਜੋ ਤੁਸੀਂ ਅਨੰਦ ਨਾਲ ਪੂਰਾ ਸਹਾਰਾ ਅਤੇ ਧੀਰਜ ਕਰੋ12. ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਨ ਸਾਨੂੰ ਇਸ ਜੋਗ ਬਣਾਇਆ ਭਈ ਚਾਨਣ ਵਿੱਚ ਸੰਤਾਂ ਦੇ ਵਿਰਸੇ ਦੇ ਪੱਤੀਦਾਰ ਹੋਈਏ13. ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਛੁਡਾ ਕੇ ਆਪਣੇ ਪਿਆਰੇ ਪੁੱਤ੍ਰ ਦੇ ਰਾਜ ਵਿੱਚ ਪੁਚਾ ਦਿੱਤਾ14. ਉਸ ਦੇ ਵਿੱਚ ਸਾਨੂੰ ਨਿਸਤਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ15. ਉਹ ਅਲੱਖ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਜੇਠਾ ਹੈ16. ਕਿਉਂ ਜੋ ਅਕਾਸ਼ ਅਤੇ ਧਰਤੀ ਉਤਲੀਆਂ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਹਕੂਮਤਾਂ, ਕੀ ਇਖਤਿਆਰ, ਸੱਭੋ ਕੁਝ ਉਸ ਦੇ ਰਾਹੀਂ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ17. ਅਤੇ ਉਹ ਸਭ ਤੋਂ ਪਹਿਲਾਂ ਹੈ ਅਰ ਸੱਭੇ ਕੁਝ ਉਸੇ ਵਿੱਚ ਕਾਇਮ ਰਹਿੰਦਾ ਹੈ18. ਅਤੇ ਉਹ ਦੇਹੀ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹੋ ਆਦ ਹੈ ਅਤੇ ਮੁਰਦਿਆਂ ਵਿੱਚੋ ਜੇਠਾ ਹੈ ਭਈ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ19. ਕਿਉਂ ਜੋ ਪਿਤਾ ਨੂੰ ਇਹ ਭਾਇਆ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ20. ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉਤਲੀਆਂ ਅਤੇ ਅਕਾਸ਼ ਉਤਲੀਆਂ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ ਉਸੇ ਦੇ ਰਾਹੀਂ ਆਪਣੇ ਨਾਲ ਮਿਲਾਵੇ21. ਅਤੇ ਤੁਹਾਨੂੰ ਜਿਹੜੇ ਅੱਗੇ ਅੱਡ ਹੋਏ ਹੋਏ ਅਤੇ ਆਪਣੇ ਕੁਕਰਮਾਂ ਦੇ ਕਾਰਨ ਮਨੋਂ ਵੈਰੀ ਸਾਓ22. ਉਸ ਨੇ ਹੁਣ ਉਹ ਦੀ ਮਾਸ ਦੀ ਕਾਇਆਂ ਨਾਲ ਮੌਤ ਦੇ ਵਸੀਲੇ ਮਿਲਾ ਲਿਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜਾ ਕਰੇ23. ਪਰ ਤਦ ਜੇ ਤੁਸੀਂ ਨਿਹਚਾ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ ਖਬਰੀ ਦੀ ਆਸ ਤੋਂ ਨਾ ਹਟਾਏ ਜਾਓ ਜਿਹੜੀ ਤੁਸਾਂ ਸੁਣੀ ਸੀ ਜਿਹ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸਰਿਸ਼ਟ ਵਿੱਚ ਕੀਤਾ ਗਿਆ ਜਿਹ ਦਾ ਸੇਵਕ ਮੈਂ ਪੌਲੁਸ ਹਾਂ।।24. ਹੁਣ ਮੈਂ ਆਪਣਿਆਂ ਉਨ੍ਹਾਂ ਦੁਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਅਨੰਦ ਹਾਂ ਅਤੇ ਮਸੀਹ ਦੀਆਂ ਬਿਪਤਾਂ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ25. ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਸ ਮੁਖ਼ਤਿਆਰੀ ਮੂਜਬ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਭਈ ਮੈਂ ਪਰਮੇਸ਼ੁਰ ਦੇ ਬਚਨ ਦੀ ਪੂਰੀ ਕਥਾ ਕਰਾਂ26. ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ27. ਜਿਨ੍ਹਾਂ ਨੂੰ ਪਰਮੇਸ਼ੁਰ ਨੇ ਮਹਿਰਮ ਕਰਨਾ ਚਾਹਿਆ ਭਈ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੇ ਧਨ ਦਾ ਪਰਤਾਪ ਕੀ ਹੈ, ਸੋ ਏਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ28. ਜਿਹ ਦੀ ਅਸੀਂ ਖਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਚਿਤਾਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਭਈ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ29. ਅਤੇ ਇਸੇ ਗੱਲੇ ਮੈਂ ਉਹ ਦੀ ਕਹਨੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪੋਹੰਦਾ ਹੈ ਵੱਡੇ ਜਤਨ ਨਾਲ ਮਿਹਨਤ ਕਰਦਾ ਹਾਂ।। Punjabi Bible 2016 Copyright © 2016 by The Bible Society of India