|
|
| 1. ਜਦ ਇਸਰਾਏਲ ਮੁੰਡਾ ਹੀ ਸੀ ਮੈਂ ਉਹ ਨੂੰ ਪਿਆਰ ਕੀਤਾ, ਅਤੇ ਆਪਣੇ ਪੁੱਤ੍ਰਾਂ ਨੂੰ ਮਿਸਰ ਵਿੱਚੋਂ ਸੱਦਿਆ। |
| 2. ਜਿੰਨਾ ਉਨ੍ਹਾਂ ਨੇ ਓਹਨਾਂ ਨੂੰ ਸੱਦਿਆ, ਉੱਨੀ ਦੂਰ ਓਹ ਉਨ੍ਹਾਂ ਤੋਂ ਚੱਲੇ ਗਏ, ਓਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ, ਅਤੇ ਮੂਰਤੀਆਂ ਲਈ ਧੂਪ ਧੁਖਾਈ। |
| 3. ਮੈਂ ਅਫ਼ਰਾਈਮ ਨੂੰ ਤੁਰਨਾ ਸਿਖਾਇਆ, ਮੈਂ ਓਹਨਾਂ ਨੂੰ ਆਪਣੀਆਂ ਬਾਹਾਂ ਉੱਤੇ ਚੁੱਕ ਲਿਆ, ਪਰ ਓਹਨਾਂ ਨਾ ਜਾਤਾ ਕਿ ਮੈਂ ਓਹਨਾਂ ਨੂੰ ਚੰਗਾ ਕੀਤਾ। |
| 4. ਮੈਂ ਓਹਨਾਂ ਨੂੰ ਆਦਮੀ ਦਿਆਂ ਰੱਸਿਆ ਨਾਲ, ਅਤੇ ਪ੍ਰੇਮ ਦਿਆਂ ਬੰਧਨਾਂ ਨਾਲ ਖਿੱਚਿਆ। ਮੈਂ ਓਹਨਾਂ ਲਈ ਉਹ ਬਣਿਆ ਜੋ ਓਹਨਾਂ ਦੇ ਜਬਾੜਿਆਂ ਉੱਤੇ ਲਗਾਮ ਚੁੱਕਦਾ ਹੈ, ਮੈਂ ਓਹਨਾਂ ਦੀ ਵੱਲ ਝੁਕ ਕੇ ਖੁਆਇਆ। |
| 5. ਓਹ ਮਿਸਰ ਦੇਸ ਵਿੱਚ ਨਾ ਮੁੜਨਗੇ, ਪਰ ਅੱਸ਼ੂਰ ਓਹਨਾਂ ਦਾ ਰਾਜਾ ਹੋਵੇਗਾ, ਕਿਉਂ ਜੋ ਓਹਨਾਂ ਨੇ ਮੁੜਨ ਦਾ ਇਨਕਾਰ ਕੀਤਾ। |
| 6. ਤਲਵਾਰ ਓਹਨਾਂ ਦੇ ਸ਼ਹਿਰਾਂ ਉੱਤੇ ਆ ਪਵੇਗੀ, ਅਤੇ ਓਹਨਾਂ ਦੇ ਅਰਲਾਂ ਨੂੰ ਮੁਕਾ ਦੇਵੇਗੀ, ਅਤੇ ਓਹਨਾਂ ਦੇ ਮੱਤਿਆਂ ਦੇ ਕਾਰਨ ਓਹਨਾਂ ਨੂੰ ਖਾ ਲਵੇਗੀ। |
| 7. ਮੇਰੇ ਲੋਕ ਮੈਥੋਂ ਫਿਰ ਜਾਣ ਲਈ ਪੱਕ ਕੀਤੀ ਬੈਠੇ ਹਨ, ਓਹ ਅੱਤ ਮਹਾਨ ਨੂੰ ਪੁਕਾਰਦੇ ਹਨ, ਪਰ ਓਹ ਮਿਲ ਕੇ ਉਹ ਨੂੰ ਨਾ ਵਡਿਆਉਣਗੇ। |
| 8. ਹੇ ਅਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾॽ ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂॽ ਮੈਂ ਤੈਨੂੰ ਕਿਵੇਂ ਅਦਮਾਹ ਵਾਂਙੁ ਕਰਾਂॽ ਮੈਂ ਤੇਰੇ ਨਾਲ ਕਿਵੇਂ ਸਬੋਈਣ ਵਾਂਙੁ ਵਰਤਾਂॽ ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਉੱਕਾ ਹੀ ਗਰਮ ਅਰ ਨਰਮ ਹੋ ਗਿਆ। |
| 9. ਮੈਂ ਆਪਣੇ ਕ੍ਰੋਧ ਅਨੁਸਾਰ ਨਹੀਂ ਵਰਤਾਂਗਾ, ਮੈਂ ਅਫ਼ਰਾਈਮ ਦੇ ਨਾਸ ਕਰਨ ਲਈ ਨਹੀਂ ਮੁੜਾਂਗਾ। ਮੈਂ ਪਰਮੇਸ਼ੁਰ ਹਾਂ, ਇਨਸਾਨ ਨਹੀਂ, ਮੈਂ ਤੇਰੇ ਵਿਚਕਾਰ ਪਵਿੱਤਰ ਪੁਰਖ ਹਾਂ, ਮੈਂ ਕ੍ਰੋਧ ਨਾਲ ਨਹੀਂ ਅਵਾਂਗਾ।। |
| 10. ਓਹ ਯਹੋਵਾਹ ਦੇ ਪਿੱਛੇ ਚਲਣਗੇ, ਉਹ ਬਬਰ ਸ਼ੇਰ ਵਾਂਙੁ ਗੱਜੇਗਾ, ਜਦ ਉਹ ਗੱਜੇਗਾ, ਉਹ ਦੇ ਪੁੱਤ੍ਰ ਕੰਬਦੇ ਹੋਏ ਲਹਿੰਦੇ ਵੱਲੋ ਆਉਣਗੇ। |
| 11. ਓਹ ਮਿਸਰ ਵਿੱਚੋਂ ਪੰਛੀ ਵਾਂਙੁ, ਅਤੇ ਅੱਸ਼ੂਰ ਦੇ ਦੇਸ ਵਿੱਚੋਂ ਘੁੱਗੀ ਵਾਂਙੁ ਕੰਬਦੇ ਹੋਏ ਆਉਣਗੇ, ਅਤੇ ਮੈਂ ਓਹਨਾਂ ਨੂੰ ਓਹਨਾਂ ਦੇ ਘਰਾਂ ਵਿੱਚ ਵਸਾਵਾਂਗਾ, ਯਹੋਵਾਹ ਦਾ ਵਾਕ ਹੈ।। |
|
|
| 1. ਅਫ਼ਰਾਈਮ ਹਵਾ ਖਾਂਦਾ ਹੈ, ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ, ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦਾ ਹੈ, ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ, ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ। |
| 2. ਯਹੋਵਾਹ ਦਾ ਯਹੂਦਾਹ ਨਾਲ ਝਗੜਾ ਹੈ, ਉਹ ਯਾਕੂਬ ਨੂੰ ਉਸ ਦੀਆਂ ਚਾਲਾਂ ਅਨੁਸਾਰ ਸਜ਼ਾ ਦੇਵੇਗਾ, ਉਹ ਉਸ ਦੀਆਂ ਕਰਨੀਆਂ ਅਨੁਸਾਰ ਉਸ ਨੂੰ ਬਦਲਾ ਦੇਵੇਗਾ। |
| 3. ਉਸ ਨੇ ਕੁੱਖ ਵਿੱਚ ਆਪਣੇ ਭਰਾ ਦੀ ਅੱਡੀ ਫੜੀ, ਅਤੇ ਆਪਣੀ ਜੁਆਨੀ ਵਿੱਚ ਪਰਮੇਸ਼ੁਰ ਨਾਲ ਘੁਲਿਆ, - |
| 4. ਹਾਂ, ਉਹ ਦੂਤ ਨਾਲ ਘੁਲਿਆ ਅਤੇ ਪਰਬਲ ਪੈ ਗਿਆ, ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, ਅਤੇ ਉੱਥੇ ਉਹ ਸਾਡੇ ਨਾਲ ਬੋਲਿਆ, - |
| 5. ਯਹੋਵਾਹ, ਸੈਨਾਂ ਦਾ ਪਰਮੇਸ਼ੁਰ, ਯਹੋਵਾਹ ਉਸ ਦਾ ਯਾਦਗਾਰੀ ਨਾਮ ਹੈ! |
| 6. ਤੂੰ ਆਪਣੇ ਪਰਮੇਸ਼ੁਰ ਵੱਲ ਮੁੜ, ਦਯਾ ਅਤੇ ਨਿਆਉਂ ਦੀ ਪਾਲਨਾ ਕਰ, ਅਤੇ ਸਦਾ ਆਪਣੇ ਪਰਮੇਸ਼ੁਰ ਦੀ ਉਡੀਕ ਕਰ।। |
| 7. ਉਹ ਬਨੀਆ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ, ਉਹ ਧੱਕ ਵਲੱਕੇ ਨੂੰ ਪਿਆਰ ਕਰਦਾ ਹੈ। |
| 8. ਅਫ਼ਰਾਈਮ ਕਹਿੰਦਾ ਹੈ, ਮੈਂ ਸੁੱਚ ਮੁੱਚ ਧਨੀ ਹੋ ਗਿਆ ਹਾਂ, ਮੈਂ ਆਪਣੇ ਲਈ ਧਨ ਜੋੜਿਆ ਹੈ, ਮੇਰੀ ਸਾਰੀ ਕਮਾਈ ਵਿੱਚ ਓਹ ਮੇਰੇ ਵਿੱਚ ਕੋਈ ਬਦੀ ਜਿਹੜੀ ਪਾਪ ਹੈ ਨਾ ਪਾਉਣਗੇ। |
| 9. ਪਰ ਮੈਂ ਮਿਸਰ ਦੇਸ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਮੈਂ ਤੈਨੂੰ ਤੰਬੂਆਂ ਵਿੱਚ ਫੇਰ ਵਸਾਵਾਂਗਾ, ਜਿਵੇਂ ਮਿਥੇ ਹੋਏ ਪਰਬਾਂ ਦੇ ਦਿਨਾਂ ਵਿੱਚ। |
| 10. ਮੈਂ ਨਬੀਆਂ ਨਾਲ ਗੱਲ ਕੀਤੀ, ਮੈਂ ਦਰਸ਼ਣ ਤੇ ਦਰਸ਼ਣ ਦਿੱਤਾ, ਅਤੇ ਨਬੀਆਂ ਦੇ ਰਾਹੀਂ ਪਰਮਾਣ ਵਰਤੇ। |
| 11. ਜੇ ਗਿਲਆਦ ਵਿੱਚ ਬੁਰਿਆਈ ਹੈ, ਓਹ ਜ਼ਰੂਰ ਨਿੰਕਮੇ ਹੋ ਜਾਣਗੇ, ਓਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ, ਪਰ ਓਹਨਾਂ ਦੀਆਂ ਜਗਵੇਦੀਆਂ, ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ।। |
| 12. ਯਾਕੂਬ ਅਰਾਮ ਦੇ ਰੜ ਨੂੰ ਭੱਜ ਗਿਆ, ਇਸਰਾਏਲ ਨੇ ਤੀਵੀਂ ਲਈ ਟਹਿਲ ਕੀਤੀ, ਅਤੇ ਤੀਵੀਂ ਲਈ ਭੇਡਾਂ ਦੀ ਰਾਖੀ ਕੀਤੀ। |
| 13. ਯਹੋਵਾਹ ਨਬੀ ਦੇ ਰਾਹੀਂ ਇਸਰਾਏਲ ਨੂੰ ਮਿਸਰੋਂ ਕੱਢ ਲੈ ਆਇਆ, ਅਤੇ ਨਬੀ ਦੇ ਰਾਹੀਂ ਓਹ ਸਾਂਭੇ ਗਏ। |
| 14. ਅਫ਼ਰਾਈਮ ਨੇ ਕੌੜਾ ਕ੍ਰੋਧ ਚੜ੍ਹਾਇਆ, ਸੋ ਉਹ ਦੇ ਖ਼ੂਨ ਉਹ ਦੇ ਉੱਤੇ ਰੱਖੇ ਜਾਣਗੇ, ਅਤੇ ਉਹ ਦੀ ਨਿੰਦਿਆ ਉਹ ਦਾ ਪ੍ਰਭੁ ਉਹ ਦੇ ਉੱਤੇ ਮੋੜੇਗਾ!।। |
|
|
| 17. ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ! |
| 18. ਜੇ ਮੈਂ ਉਨ੍ਹਾਂ ਨੂੰ ਗਿਣਾਂ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ, ਜਦ ਮੈਂ ਜਾਗ ਉੱਠਦਾ ਹਾਂ, ਮੈਂ ਤੇਰੇ ਨਾਲ ਹੁੰਦਾ ਹਾਂ।। |
| 19. ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਗਾ, ਹੇ ਖੂਨੀਓ, ਮੈਥੋਂ ਦੂਰ ਹੋ ਜਾਓ! |
| 20. ਜਿਹੜੇ ਤੇਰੇ ਵਿਖੇ ਬੁਰੀ ਚਰਚਾ ਕਰਦੇ ਹਨ, ਓਹ ਤੇਰੇ ਵੈਰੀ ਆਪਣੇ ਆਪ ਨੂੰ ਵਿਅਰਥ ਉੱਚਾ ਕਰਦੇ ਹਨ! |
| 21. ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ? |
| 22. ਮੈਂ ਉਨ੍ਹਾਂ ਨਾਲ ਪੂਰਾ ਪੂਰਾ ਵੈਰ ਰੱਖਦਾ ਹਾਂ, ਓਹ ਮੇਰੇ ਵੈਰੀ ਹੋ ਗਏ ਹਨ। |
| 23. ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ, |
| 24. ਅਤੇ ਵੇਖ ਕਿਤੇ ਮੇਰੇ ਵਿੱਚ ਕੋਈ ਭੈੜੀ ਚਾਲ ਤਾਂ ਨਹੀਂ? ਅਤੇ ਸਦੀਪਕ ਰਾਹ ਵਿੱਚ ਮੇਰੀ ਅਗਵਾਈ ਕਰ! ।। |
|
|
| 22. ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ। |
|
|
| 1. ਲਿਖਤੁਮ ਯਹੂਦਾਹ ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਜੋਗ ਉਨ੍ਹਾਂ ਨੂੰ ਜਿਹੜੇ ਸੱਦੇ ਹੋਏ ਅਤੇ ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਰੱਖੇ ਹੋਏ ਹਨ, |
| 2. ਤੁਹਾਡੇ ਲਈ ਰਹਮ, ਸ਼ਾਂਤੀ ਅਤੇ ਪ੍ਰੇਮ ਵੱਧ ਤੋਂ ਵੱਧ ਹੁੰਦਾ ਜਾਵੇ।। |
| 3. ਪਿਆਰਿਓ, ਜਦੋਂ ਸਾਡੀ ਸਾਂਝੀ ਮੁਕਤੀ ਦੇ ਵਿਖੇ ਮੈਂ ਤੁਹਾਨੂੰ ਲਿਖਣ ਦੀ ਬਹੁਤ ਚਾਹ ਕਰਦਾ ਸਾਂ ਤਾਂ ਮੈਂ ਤੁਹਾਨੂੰ ਲਿਖ ਕੇ ਤਗੀਦ ਕਰਨੀ ਜ਼ਰੂਰੀ ਜਾਣੀ ਭਈ ਤੁਸੀਂ ਓਸ ਨਿਹਚਾ ਦੇ ਲਈ ਜਿਹੜੀ ਇੱਕੋ ਹੀ ਵਾਰ ਸੰਤਾਂ ਨੂੰ ਸੌਂਪੀ ਗਈ ਸੀ ਜਤਨ ਕਰੋ |
| 4. ਕਿਉਂ ਜੋ ਕਈ ਮਨੁੱਖ ਚੋਰੀਂ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਰਾਚੀਨ ਕਾਲ ਵਿੱਚ ਅਗੇਤਰੇ ਲਿਖੇ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰ ਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੁ ਹੈ ਇਨਕਾਰ ਕਰਦੇ ਹਨ।। |
| 5. ਹੁਣ ਭਾਵੇਂ ਤੁਸੀਂ ਇੱਕੋ ਵਾਰ ਸੱਭੋ ਕੁਝ ਜਾਣ ਵੀ ਚੁੱਕੇ ਹੋ ਤਾਂ ਵੀ ਮੈਂ ਤੁਹਾਨੂੰ ਚਿਤਾਰਿਆ ਚਾਹੁੰਦਾ ਹਾਂ ਭਈ ਪ੍ਰਭੁ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ ਪਿੱਛੋਂ ਉਨ੍ਹਾਂ ਦਾ ਜਿਨ੍ਹਾਂ ਪਰਤੀਤ ਨਾ ਕੀਤੀ ਨਾਸ ਕੀਤਾ |
| 6. ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਵਿੱਚ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਅਨ੍ਹੇਰੇ ਘੁੱਪ ਵਿੱਚ ਓਸ ਵੱਡੇ ਦਿਹਾੜੇ ਦੇ ਨਿਆਉਂ ਲਈ ਸਦੀਪਕ ਬੰਧਨਾਂ ਵਿੱਚ ਰੱਖ ਛੱਡਿਆ |
| 7. ਜਿਵੇਂ ਸਦੂਮ ਅਤੇ ਅਮੂਰਾਹ ਅਤੇ ਓਹਨਾਂ ਦੇ ਲਾਂਭ ਛਾਂਭ ਦੇ ਨਗਰ ਏਹਨਾਂ ਵਾਂਙੁ ਹਰਾਮਕਾਰੀ ਕਰ ਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ ਨਮੂਨਾ ਬਣਾਏ ਹੋਏ ਹਨ |
| 8. ਤਾਂ ਵੀ ਇਸੇ ਤਰਾਂ ਏਹ ਵੀ ਆਪਣੇ ਸੁਫ਼ਨਿਆਂ ਵਿੱਚ ਸਰੀਰ ਨੂੰ ਭ੍ਰਿਸ਼ਟ ਕਰਦੇ, ਹਕੂਮਤਾਂ ਨੂੰ ਤੁੱਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ |
| 9. ਪਰ ਮਹਾਂ ਦੂਤ ਮੀਕਾਏਲ ਜਾਂ ਸ਼ਤਾਨ ਨਾਲ ਝਗੜਾ ਕਰ ਕੇ ਮੂਸਾ ਦੀ ਲੋਥ ਦੇ ਵਿਖੇ ਵਿਵਾਦ ਕਰਦਾ ਸੀ ਤਾਂ ਉਹ ਦਾ ਹਿਆਉਂ ਨਾ ਪਿਆ ਭਈ ਮਿਹਣਾ ਮਾਰ ਕੇ ਓਸ ਉੱਤੇ ਦੋਸ਼ ਲਾਵੇ ਸਗੋਂ ਇਹ ਆਖਿਆ ਭਈ ਪ੍ਰਭੁ ਤੈਨੂੰ ਸਮਝੇ! |
| 10. ਪਰ ਇਹ ਲੋਕ ਜੋ ਕੁਝ ਓਹ ਜਾਣਦੇ ਹੀ ਨਹੀਂ ਓਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇ ਅਕਲ ਪਸੂਆਂ ਵਰਗੇ ਸੁਭਾਉ ਨਾਲ ਹੀ ਜਾਣਦੇ ਹਨ ਉਸ ਵਿੱਚ ਨਾਸ ਹੋ ਜਾਂਦੇ ਹਨ |
| 11. ਹਾਇ ਉਨ੍ਹਾਂ ਨੂੰ! ਕਿਉਂ ਜੋ ਓਹ ਕਇਨ ਦੇ ਰਾਹ ਲੱਗ ਤੁਰੇ ਅਤੇ ਲਾਹੇ ਪਿੱਛੇ ਬਿਲਆਮ ਦੇ ਭਰਮ ਵਿੱਚ ਸਿਰ ਤੋੜ ਭੱਜੇ ਅਤੇ ਕੋਰਾਹ ਦੇ ਵਿਰੋਧ ਵਿੱਚ ਨਾਸ ਹੋਏ |
| 12. ਏਹ ਓਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ ਪੀਂਦੇ ਹੋਏ ਤੁਹਾਡੇ ਪ੍ਰੇਮ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ । ਏਹ ਆਪਣੇ ਹੀ ਢਿੱਡ ਭਰਦੇ ਹਨ । ਏਹ ਪੌਣਾਂ ਦੇ ਉਡਾਏ ਹੋਕੇ ਸੁੱਕੇ ਬੱਦਲ ਹਨ । ਏਹ ਪੱਤ ਝੜ ਰੁੱਤ ਦੇ ਬਿਰਛ ਹਨ ਜੋ ਅਫਲ, ਦੋ ਵਾਰੀ ਮੋਏ ਅਤੇ ਜੜ੍ਹੋਂ ਪੁੱਟੇ ਹੋਏ ਹਨ |
| 13. ਏਹ ਸਮੁੰਦਰ ਦੀਆਂ ਸ਼ੂਕਰਦੀਆਂ ਠਾਠਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ । ਏਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੀਕ ਦਾ ਅਨ੍ਹੇਰ ਘੁੱਪ ਘੇਰ ਰੱਖ ਛੱਡਿਆ ਹੋਇਆ ਹੈ |
| 14. ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਏਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੁ ਆਪਣੇ ਲੱਖਾਂ ਸੰਤਾਂ ਸਣੇ ਆਇਆ |
| 15. ਭਈ ਸਭਨਾਂ ਦਾ ਨਿਆਉਂ ਕਰੇ ਅਤੇ ਸਭਨਾਂ ਸ਼ਤਾਨੀਆਂ ਨੂੰ ਉਨ੍ਹਾਂ ਦਿਆਂ ਸਾਰੀਆਂ ਸ਼ਤਾਨੀ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਸ਼ਤਾਨੀ ਨਾਲ ਕੀਤੇ ਸਨ ਅਤੇ ਸਾਰਾਂ ਕਰਖਤ ਗੱਲਾਂ ਦੇ ਕਾਰਨ ਜੋ ਸ਼ਤਾਨੀ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ ਦੋਸ਼ੀ ਠਹਿਰਾਵੇ |
| 16. ਏਹ ਬੁੜ ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਦੇ ਹਨ ਅਤੇ ਮੂੰਹੋਂ ਵੱਡੀਆਂ ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਹੇ ਪਿੱਛੋਂ ਮੂੰਹ ਉੱਤੇ ਵਡਿਆਈ ਕਰਦੇ ਹਨ।। |
| 17. ਪਰ ਤੁਸੀਂ ਹੇ ਪਿਆਰਿਓ, ਇਨ੍ਹਾਂ ਗੱਲਾਂ ਨੂੰ ਚੇਤੇ ਰੱਖੋ ਜੋ ਸਾਡੇ ਪ੍ਰਭੁ ਯਿਸੂ ਮਸੀਹ ਦੇ ਰਸੂਲ ਨੇ ਅੱਗੋਂ ਆਖੀਆਂ |
| 18. ਭਈ ਉਨ੍ਹਾਂ ਨੇ ਤੁਹਾਨੂੰ ਕਿਹਾ ਜੋ ਅੰਤ ਤੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੇ ਸ਼ਤਾਨੀ ਕਾਮਨਾਂ ਦੇ ਅਨੁਸਾਰ ਚੱਲਣਗੇ |
| 19. ਏਹ ਓਹੋ ਹਨ ਜਿਹੜੇ ਧੜੇਬਾਜ਼, ਸਰੀਰਕ ਹਨ ਜਿਨ੍ਹਾਂ ਵਿੱਚ ਆਤਮਾ ਨਹੀਂ |
| 20. ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੀ ਅੱਤ ਪਵਿੱਤਰ ਨਿਹਚਾ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ |
| 21. ਪਰਮੇਸ਼ੁਰ ਦੇ ਪ੍ਰੇਮ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੁ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ |
| 22. ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ ਦਯਾ ਕਰੋ |
| 23. ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂ ਖਿੱਚ ਕੇ ਬਚਾਓ, ਅਤੇ ਓਸ ਬਸਤ੍ਰ ਤੋਂ ਵੀ ਜਿਹ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ ਸੂਗ ਕਰਦੇ ਹੋਏ ਕਿੰਨਿਆ ਉੱਤੇ ਭੈ ਨਾਲ ਦਯਾ ਕਰੋ ।। |
| 24. ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸੱਕਦਾ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਸਹਿਤ ਨਿਰਮਲ ਖੜਾ ਕਰ ਸੱਕਦਾ ਹੈ |
| 25. ਓਸੇ ਦੀ ਅਰਥਾਤ ਓਸ ਅਦੁਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀ ਦਾਤਾ ਹੈ ਸਾਡੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੀਕੁਰ ਮਹਿਮਾ, ਪਰਾਕ੍ਰਮ, ਮਹਾਨਤਾ ਅਤੇ ਇਖ਼ਤਿਆਰ ਹੋਵੇ।। ਆਮੀਨ।। |
|
|
| Punjabi Bible 2016 |
| 2016 by The Bible Society of India |