ਇਕ ਸਾਲ ਵਿਚ ਬਾਈਬਲ ਫਰਵਰੀ 13ਕੂਚ 37:1-291. ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਹ ਦੀ ਲੰਬਾਈ ਢਾਈ ਹੱਥ ਚੁੜਾਈ ਡੂਢ ਹੱਥ ਅਤੇ ਉਚਾਈ ਡੂਢ ਹੱਥ ਸੀ2. ਅਤੇ ਉਸ ਨੇ ਉਸ ਨੂੰ ਅੰਦਰੋਂ ਬਾਹਰੋਂ ਕੁੰਦਨ ਸੋਨੇ ਨਾਲ ਮੜ੍ਹਿਆ ਅਰ ਉਸ ਦੇ ਉੱਤੇ ਚੁਫੇਰੇ ਸੋਨੇ ਦੀ ਬਨੇਰੀ ਬਣਾਈਂ3. ਅਤੇ ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ ਕੇ ਉਸ ਦੀਆਂ ਚੌਹਾਂ ਨੁੱਕਰਾਂ ਉੱਤੇ ਬਣਾਏ ਅਰਥਾਤ ਦੋ ਕੜੇ ਇੱਕ ਪਾਸੇ ਅਤੇ ਦੋ ਕੜੇ ਦੂਜੇ ਪਾਸੇ4. ਅਰ ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹਿਆ5. ਉਸ ਨੇ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ6. ਅਰ ਉਸ ਨੇ ਪਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਇਆ ਜੇਹ ਦੀ ਲੰਬਾਈ ਢਾਈ ਹੱਥ ਅਰ ਚੁੜਾਈ ਡੂਢ ਹੱਥ ਸੀ7. ਅਤੇ ਉਸ ਨੇ ਸੋਨੇ ਦੇ ਦੋ ਕਰੂਬੀ ਬਣਾਏ। ਉਸ ਨੇ ਉਨ੍ਹਾਂ ਨੂੰ ਘੜ ਕੇ ਪਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੇ ਬਣਾਇਆ8. ਇੱਕ ਕਰੂਬੀ ਇੱਕ ਸਿਰੇ ਤੇ ਅਰ ਦੂਜਾ ਕਰੂਬੀ ਦੂਜੇ ਸਿਰੇ ਤੇ। ਉਸ ਨੇ ਕਰੂਬੀ ਪਰਾਸਚਿਤ ਦੇ ਸਰਪੋਸ਼ ਦੇ ਦੋਹਾਂ ਪਾਸਿਆਂ ਉੱਤੇ ਉਸੇ ਤੋਂ ਬਣਾਏ9. ਅਤੇ ਓਹ ਕਰੂਬੀ ਆਪਣੇ ਖੰਭ ਉਤਾਹਾਂ ਨੂੰ ਖਿੰਡਾਏ ਹੋਏ ਸਨ ਅਤੇ ਉਨ੍ਹਾਂ ਦੇ ਖੰਭ ਪਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਸਨ ਅਰ ਉਨ੍ਹਾਂ ਦੇ ਮੂੰਹ ਆਹਮੋ ਸਾਹਮਣੇ ਸਨ ਅਤੇ ਕਰੂਬੀਆਂ ਦੇ ਮੂੰਹ ਪਰਾਸਚਿਤ ਦੇ ਸਰਪੋਸ਼ ਵੱਲ ਸਨ।।10. ਉਸ ਨੇ ਸ਼ਿੱਟੀਮ ਦੀ ਲੱਕੜੀ ਦੀ ਇੱਕ ਮੇਜ਼ ਬਣਾਈ। ਉਸ ਦੀ ਲੰਬਾਈ ਦੋ ਹੱਥ ਅਰ ਉਸ ਦੀ ਚੁੜਾਈ ਇੱਕ ਹੱਥ ਅਰ ਉਸ ਦੀ ਉਚਾਈ ਡੂਢ ਹੱਥ ਸੀ11. ਅਤੇ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹਿਆ ਅਰ ਉਸ ਦੇ ਚੁਫੇਰੇ ਸੋਨੇ ਦੀ ਬਨੇਰੀ ਬਣਾਈ12. ਉਸ ਨੇ ਉਹ ਦੇ ਲਈ ਇੱਕ ਚੱਪਾ ਭਰ ਕਨਾਰੀ ਚੁਫੇਰੇ ਬਣਾਈ ਅਤੇ ਉਸ ਨੇ ਸੋਨੇ ਦੀ ਬਨੇਰੀ ਕਨਾਰੀ ਦੇ ਚੁਫੇਰੇ ਬਣਾਈ13. ਉਸ ਨੇ ਉਹ ਦੇ ਲਈ ਸੋਨੇ ਦੇ ਚਾਰ ਕੜੇ ਢਾਲ ਕੇ ਬਣਾਏ ਅਰ ਉਸ ਨੇ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਚੌਹਾਂ ਪਾਵਿਆਂ ਉੱਤੇ ਸਨ ਪਾ ਦਿੱਤਾ14. ਕਨਾਰੀ ਦੇ ਕੋਲ ਹੀ ਕੜੇ ਸਨ ਅਤੇ ਓਹ ਮੇਜ਼ ਦੇ ਚੁੱਕਣ ਨੂੰ ਚੋਬਾਂ ਪਾਉਣ ਲਈ ਸਨ15. ਅਰ ਓਹ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਸ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਤਾਂ ਜੋ ਮੇਜ਼ ਚੁੱਕੀ ਜਾਵੇ16. ਉਸ ਨੇ ਮੇਜ਼ ਦੇ ਉਤਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗਾਗਰਾਂ ਅਰ ਡੋਹਲਣ ਦੇ ਕਟੋਰੇ।।17. ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ ਕੇ ਬਣਾਇਆ। ਉਸ ਦਾ ਪਾਏਦਾਨ ਅਰ ਡੰਡਾ ਅਰ ਕਟੋਰੇ ਅਰ ਗੋਲੇ ਅਰ ਫੁੱਲ ਉਸ ਵਿੱਚੋਂ ਹੀ ਸਨ18. ਅਰ ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਦੀਆਂ ਸਨ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ19. ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਰ ਫੁੱਲ ਅਰ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਰ ਗੋਲੇ ਅਰ ਫੁੱਲ ਸਨ ਅਤੇ ਐਉਂ ਹੀ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਸਨ20. ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਰ ਉਹ ਦੇ ਫੁੱਲ ਸਨ21. ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਰ ਫੇਰ ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਉਸ ਤੋਂ ਫੇਰ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਐਉਂ ਉਨ੍ਹਾਂ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਉਸ ਤੋਂ ਨਿੱਕਲਦੀਆਂ ਸਨ22. ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਸਨ ਅਰਥਾਤ ਏਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦਾ ਇੱਕ ਟੁਕੜੇ ਤੋਂ ਸੀ23. ਉਸ ਦੇ ਉਸ ਨੇ ਸੱਤ ਦੀਵੇ ਬਣਾਏ ਅਰ ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਸਨ24. ਅਤੇ ਉਸ ਨੇ ਇੱਕ ਮਣ ਦੇ ਲਗ ਭਗ ਕੁੰਦਨ ਸੋਨੇ ਤੋਂ ਏਹ ਸਾਰੇ ਭਾਂਡੇ ਬਣਾਏ।।25. ਉਸ ਨੇ ਸ਼ਿੱਟੀਮ ਦੀ ਲੱਕੜੀ ਤੋਂ ਧੂਪ ਦੀ ਇੱਕ ਜਗਵੇਦੀ ਬਣਾਈ। ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੁੜਾਈ ਇੱਕ ਹੱਥ ਅਤੇ ਉਹ ਚੌਰਸ ਸੀ ਅਤੇ ਦੋ ਹੱਥ ਉਸ ਦੀ ਉਚਾਈ ਸੀ ਅਤੇ ਉਸ ਦੇ ਸਿੰਙ ਉਸੇ ਤੋਂ ਸਨ26. ਉਸ ਨੇ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹਿਆ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫੇਰੇ ਦੇ ਪਾਸੇ ਅਤੇ ਉਸ ਦੇ ਸਿੰਙ। ਉਸ ਨੇ ਉਹ ਦੇ ਚੁਫੇਰੇ ਇੱਕ ਸੋਨੇ ਦੀ ਬਨੇਰੀ ਬਣਾਈ27. ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆ ਉੱਤੇ ਅਤੇ ਉਸ ਦੀ ਦੋਹੀਂ ਪਾਸੀਂ ਬਣਾਏ। ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ28. ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ29. ਉਸ ਨੇ ਮਸਹ ਕਰਨ ਦਾ ਪਵਿਤ੍ਰ ਤੇਲ ਅਤੇ ਨਿਰੋਲ ਧੂਪ ਨੂੰ ਗਾਂਧੀ ਦੇ ਕੰਮ ਅਨੁਸਾਰ ਬਣਾਇਆ।।ਕੂਚ 38:1-311. ਉਸ ਨੇ ਹੋਮ ਦੀ ਜਗਵੇਦੀ ਸ਼ਿੱਟੀਮ ਦੀ ਲਕੜੀ ਦੀ ਬਣਾਈ। ਉਸ ਦੀ ਲੰਬਾਈ ਪੰਜ ਹੱਥ ਉਸ ਦੀ ਚੁੜਾਈ ਪੰਜ ਹੱਥ ਅਤੇ ਉਹ ਚੌਰਸ ਸੀ ਅਰ ਉਸ ਦੀ ਉਚਾਈ ਤਿੰਨ ਹੱਥ ਸੀ2. ਉਸ ਨੇ ਉਸ ਦੇ ਸਿੰਙ ਉਸੇ ਤੋਂ ਉਸ ਦੇ ਚੌਹਾਂ ਖੂੰਜਿਆਂ ਉੱਤੇ ਬਣਾਏ ਅਤੇ ਉਸ ਨੂੰ ਪਿੱਤਲ ਨਾਲ ਮੜ੍ਹਿਆ3. ਜਗਵੇਦੀ ਦਾ ਸਾਰਾ ਸਮਾਨ ਉਸ ਨੇ ਬਣਾਇਆ ਅਰਥਾਤ ਤਸਲੇ, ਕੜਛੇ, ਬਾਟੇ, ਤ੍ਰਿਸੂਲੀਆਂ ਅਤੇ ਅੰਗੀਠੀਆਂ ਬਣਾਈਆਂ। ਉਸ ਦੇ ਸਾਰੇ ਭਾਂਡੇ ਪਿੱਤਲ ਦੇ ਸਨ4. ਉਸ ਨੇ ਜਗਵੇਦੀ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈ5. ਉਹ ਉਹ ਦੇ ਥੜੇ ਦੇ ਹੇਠ ਅਤੇ ਉਹ ਦੇ ਗੱਭੇ ਸੀ ਅਤੇ ਉਸ ਨੇ ਚੌਹਾਂ ਖੂੰਜਿਆਂ ਲਈ ਚਾਰ ਕੜੇ ਪਿੱਤਲ ਦੀ ਝੰਜਰੀ ਲਈ ਬਣਾਏ ਜਿਹੜੇ ਚੋਬਾਂ ਦੇ ਥਾਵਾਂ ਲਈ ਸਨ6. ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ7. ਉਸ ਉਹ ਦੀਆਂ ਚੋਬਾਂ ਨੂੰ ਜਗਵੇਦੀ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਜਿਨ੍ਹਾਂ ਨਾਲ ਉਹ ਚੁੱਕੀ ਜਾਵੇ। ਉਸ ਨੇ ਉਹ ਨੂੰ ਫੱਟੀਆਂ ਨਾਲ ਖੋਖਲਾ ਬਣਾਇਆ8. ਉਸ ਨੇ ਪਿੱਤਲ ਦਾ ਇੱਕ ਹੌਦ ਅਤੇ ਉਹ ਦੀ ਪਿੱਤਲ ਦੀ ਇੱਕ ਚੌਕੀ ਬਣਾਈ ਅਤੇ ਉਹ ਮੰਡਲੀ ਦੇ ਤੰਬੂ ਦੇ ਦਰਵੱਜੇ ਦੀਆਂ ਸੇਵਾ ਦਾਰਨੀਆਂ ਦਿਆਂ ਦਰਪਣਾਂ ਤੋਂ ਬਣਾਏ।।9. ਉਸ ਨੇ ਹਾਤਾ ਬਣਾਇਆ ਅਤੇ ਦੱਖਣ ਦੇ ਪਾਸੇ ਵੱਲ ਹਾਤੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਕਨਾਤਾਂ ਸੌ ਹੱਥ ਬਣਾਈਆਂ10. ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਬੀਹ ਅਤੇ ਉਨ੍ਹਾਂ ਦੀਆਂ ਚੀਥੀਆਂ ਬੀਹ ਪਿੱਤਲ ਦੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਸਨ11. ਅਤੇ ਉੱਤਰ ਦੇ ਪਾਸੇ ਵੱਲ ਸੌ ਹੱਥ। ਉਨ੍ਹਾਂ ਦੀਆਂ ਥੰਮ੍ਹੀਆਂ ਬੀਹ ਅਤੇ ਉਨ੍ਹਾਂ ਦੀਆਂ ਚੀਥੀਆਂ ਬੀਹ ਪਿੱਤਲ ਦੀਆਂ ਸਨ ਅਤੇ ਉਨ੍ਹਾਂ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ12. ਅਤੇ ਲਹਿੰਦੇ ਪਾਸੇ ਵੱਲ ਕਨਾਤਾਂ ਪੰਜਾਹ ਹੱਥ ਸਨ। ਉਨ੍ਹਾਂ ਦੀਆਂ ਥੰਮ੍ਹੀਆਂ ਦਸ ਉਨ੍ਹਾਂ ਦੀਆਂ ਚੀਥੀਆਂ ਦਸ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਰ ਕੜੇ ਚਾਂਦੀ ਦੇ ਸਨ13. ਅਤੇ ਸਾਹਮਣੇ ਚੜ੍ਹਦੇ ਪਾਸੇ ਵੱਲ ਪੰਜਾਹ ਹੱਥ14. ਵਰਵੱਜੇ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ15. ਅਤੇ ਐਉਂ ਦੂਜੇ ਪਾਸੇ ਲਈ ਸੀ ਅਰਥਾਤ ਹਾਤੇ ਦੇ ਫਾਟਕ ਦੀ ਦੋਹੀਂ ਪਾਸੀਂ ਪੰਦਰਾਂ ਪੰਦਰਾਂ ਹੱਥ ਦੀਆਂ ਕਨਾਤਾਂ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ16. ਹਾਤੇ ਦੇ ਚੌਹਾਂ ਪਾਸਿਆਂ ਦੀਆਂ ਕਨਾਤਾਂ ਉਣੀ ਹੋਈ ਕਤਾਨ ਦੀਆਂ ਸਨ17. ਅਰ ਥੰਮ੍ਹੀਆਂ ਦੀਆਂ ਚੀਥੀਆਂ ਪਿੱਤਲ ਦੀਆਂ ਸਨ ਅਰ ਥੰਮ੍ਹੀਆਂ ਦੇ ਕੁੰਡੇ ਅਰ ਕੜੇ ਚਾਂਦੀ ਦੇ ਸਨ ਅਤੇ ਉਨ੍ਹਾਂ ਦੇ ਸਿਰਿਆਂ ਦਾ ਮੜ੍ਹ ਚਾਂਦੀ ਦਾ ਸੀ ਅਤੇ ਹਾਤੇ ਦੀਆਂ ਸਾਰੀਆਂ ਥੰਮ੍ਹੀਆਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਸਨ18. ਹਾਤੇ ਦੇ ਫਾਟਕ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਸੀ ਅਤੇ ਉਹ ਕਸੀਦੇਕਾਰ ਦਾ ਕੰਮ ਸੀ। ਉਹ ਦੀ ਲੰਬਾਈ ਬੀਹ ਹੱਥ ਅਤੇ ਉਹ ਦੀ ਉਚਾਈ ਚੁੜਾਈ ਜਿੰਨੀ ਪੰਜ ਹੱਥ ਹਾਤੇ ਦੀਆਂ ਕਨਾਤਾਂ ਵਾਂਙੁ ਸੀ19. ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਪਿੱਤਲ ਦੀਆਂ ਸਨ। ਉਨ੍ਹਾਂ ਦੇ ਕੁੰਡੇ ਚਾਂਦੀ ਦੇ ਅਤੇ ਉਨ੍ਹਾਂ ਦੇ ਸਿਰਿਆਂ ਦਾ ਮੜ੍ਹ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਸਨ20. ਡੇਹਰੇ ਅਤੇ ਹਾਤੇ ਦੇ ਆਲੇ ਦੁਆਲੇ ਦੀਆਂ ਸਾਰੀਆਂ ਕੀਲੀਆਂ ਪਿੱਤਲ ਦੀਆਂ ਸਨ।।21. ਏਹ ਡੇਹਰੇ ਦਾ ਲੇਖਾ ਹੈ ਅਰਥਾਤ ਸਾਖੀ ਦੇ ਡੇਹਰੇ ਦਾ ਜਿਵੇਂ ਉਹ ਮੂਸਾ ਦੇ ਹੁਕਮ ਅਨੁਸਾਰ ਲੇਵੀਆਂ ਦੀ ਉਪਾਸਨਾ ਦੇ ਕੰਮ ਲਈ ਹਾਰੂਨ ਜਾਜਕ ਦੇ ਪੁੱਤ੍ਰ ਈਥਾਮਾਰ ਦੇ ਰਾਹੀਂ ਗਿਣਿਆ ਗਿਆ22. ਸੋ ਹੂਰ ਦੇ ਪੋਤ੍ਰੇ ਅਰ ਊਰੀ ਦੇ ਪੁਤ੍ਰ ਬਸਲਏਲ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਬਣਾਇਆ23. ਉਹ ਦੇ ਨਾਲ ਆਹਾਲੀਆਬ ਅਹੀਸਮਕ ਦਾ ਪੁੱਤ੍ਰ ਸੀ ਜਿਹੜਾ ਦਾਨ ਦੇ ਗੋਤ ਦਾ ਸੀ। ਉਹ ਚਤੇਰਾ ਅਰ ਕਾਰੀਗਰ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਕਸੀਦੇਕਾਰ ਸੀ।।24. ਸਾਰਾ ਸੋਨਾ ਜਿਹੜਾ ਪਵਿੱਤ੍ਰ ਅਸਥਾਨ ਦੇ ਕੰਮ ਦੇ ਵਰਤਣ ਵਿੱਚ ਆਇਆ ਅਰਥਾਤ ਭੇਟ ਦਾ ਸੋਨਾ ਉੱਨਤੀ ਕਿੱਕਾਰ ਅਤੇ ਸੱਤ ਸੌ ਤੀਹ ਸ਼ਕਲ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਹੋਇਆ25. ਅਤੇ ਮੰਡਲੀ ਦੇ ਲੋਕਾਂ ਦੀ ਚਾਂਦੀ ਜਿਨ੍ਹਾਂ ਦਾ ਲੇਖਾ ਹੋਇਆ ਇੱਕ ਸੌ ਕਿੱਕਾਰ ਅਤੇ ਇੱਕ ਹਜ਼ਾਰ ਸੱਤ ਸੌ ਪਝੱਤ੍ਰ ਸ਼ਕਲ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਸੀ26. ਅਰਥਾਤ ਜੀਆਂ ਪਰਤੀ ਅੱਧਾ ਸ਼ਕਲ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਉਨ੍ਹਾਂ ਸਾਰਿਆਂ ਤੋਂ ਜਿਹੜੇ ਗਿਣਿਆਂ ਹੋਇਆਂ ਵਿੱਚ ਰਲਦੇ ਸਨ ਲਿਆ ਜਿਹੜੇ ਬੀਹ ਵਰਿਹਾਂ ਦੇ ਅਤੇ ਉੱਤੇ ਦੇ ਸਨ ਓਹ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ27. ਅਤੇ ਚਾਂਦੀ ਦੇ ਸੌ ਕਿੱਕਾਰ ਪਵਿੱਤ੍ਰ ਅਸਥਾਨ ਦੀਆਂ ਚੀਥੀਆਂ ਅਤੇ ਪੜਦੇ ਦੀਆਂ ਚੀਥੀਆਂ ਲਈ ਵਰਤੇ ਗਏ ਅਰਥਾਤ ਸੌ ਚੀਥੀਆਂ ਸੌ ਕਿੱਕਾਰ ਇੱਕ ਚੀਥੀ ਇੱਕ ਕਿੱਕਾਰ28. ਅਤੇ ਇੱਕ ਹਜ਼ਾਰ ਸੱਤ ਸੌ ਪਝੱਤ੍ਰ ਸ਼ਕਲ ਤੋਂ ਉਸ ਨੇ ਥੰਮ੍ਹੀਆਂ ਦੇ ਕੁੰਡੇ ਬਣਾਏ ਅਤੇ ਉਨ੍ਹਾਂ ਦੇ ਸਿਰਿਆਂ ਨੂੰ ਮੜ੍ਹਿਆ ਅਤੇ ਉਨ੍ਹਾਂ ਦੇ ਕੜੇ ਬਣਾਏ29. ਭੇਟ ਦਾ ਪਿੱਤਲ ਸੱਤਰ ਕਿੱਕਾਰ ਅਤੇ ਦੋ ਹਜ਼ਾਰ ਚਾਰ ਸੌ ਸ਼ਕਲ ਸੀ30. ਉਸ ਤੋਂ ਉਹ ਨੇ ਮੰਡਲੀ ਦੇ ਤੰਬੂ ਦੇ ਦਰਵੱਜੇ ਦੀਆਂ ਚੀਥੀਆਂ ਅਤੇ ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਅਤੇ ਜਗਵੇਦੀ ਦੇ ਸਾਰੇ ਭਾਂਡੇ ਬਣਾਏ ਨਾਲੇ ਹਾਤੇ ਦੇ ਚੌਹਾਂ ਪਾਸਿਆਂ ਦੀਆਂ ਚੀਥੀਆਂ ਅਤੇ ਹਾਤੇ ਦੇ ਫਾਟਕ ਦੀਆਂ ਚੀਥੀਆਂ ਅਤੇ ਡੇਹਰੇ ਦੀਆਂ ਸਾਰੀਆਂ ਕੀਲੀਆਂ ਅਤੇ ਹਾਤੇ ਦੇ ਚੌਹਾਂ ਪਾਸਿਆਂ ਦੀਆਂ ਕੀਲੀਆਂ।।31. ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ,ਜ਼ਬੂਰ 22:9-159. ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਸੁੱਟਿਆ ਗਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।10. ਮੈਥੋਂ ਦੂਰ ਨਾ ਰਹੁ ਕਿਉਂ ਜੋ ਬਿਪਤਾ ਆਨ ਢੁੱਕੀ ਹੈ, ਅਤੇ ਕੋਈ ਸਹਾਇਕ ਨਹੀਂ।11. ਬਹੁਤੇ ਸਾਹਨਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇ ਬਲਵੰਤ ਬਲਦਾਂ ਨੇ ਮੈਨੂੰ ਵਲ ਲਿਆ ਹੈ,12. ਓਹ ਪਾੜਨ ਅਰ ਗੱਜਣ ਵਾਲੇ ਬਬਰ ਸ਼ੇਰ ਵਾਂਙੁ ਮੇਰੇ ਉੱਤੇ ਮੂੰਹ ਟੱਡਦੇ ਹਨ।13. ਮੈਂ ਪਾਣੀ ਵਾਂਙੁ ਡੋਹਲਿਆਂ ਗਿਆਂ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪੰਘਰ ਗਿਆ ਹੈ।14. ਮੇਰੀ ਸ਼ਕਤੀ ਠੀਕਰੇ ਵਾਂਙੁ ਸੁੱਕ ਗਈ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਧਰ ਛੱਡਿਆ।15. ਮੈਂ ਬੁੱਧ ਸਿਆਣਪ ਨਾਲ ਵੱਸਦੀ ਹਾਂ, ਅਤੇ ਗਿਆਨ ਤੇ ਸੋਝੀ ਨੂੰ ਮੈਂ ਹੀ ਭਾਲ ਕੇ ਕੱਢਦੀ ਹੈਂ।ਕਹਾਉਤਾਂ 8:12-2112. ਯਹੋਵਾਹ ਦਾ ਭੈ ਬੁਰਿਆਈ ਤੋਂ ਸੂਗ ਕਰਨਾ ਹੈ, ਘੁਮੰਡ, ਹੰਕਾਰ ਅਤੇ ਬੁਰੀ ਚਾਲ ਨਾਲ, ਪੁੱਠੇ ਮੂੰਹ ਨਾਲ ਵੀ ਮੈਂ ਵੈਰ ਰੱਖਦੀ ਹਾਂ।13. ਮੱਤ ਅਤੇ ਦਨਾਈ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।14. ਪਾਤਸ਼ਾਹ ਮੇਰੀ ਸਹਾਇਤਾ ਨਾਲ ਪਾਤਸ਼ਾਹੀ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।15. ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ, ਨਾਲੇ ਧਰਤੀ ਦੇ ਪਤਵੰਤ ਅਤੇ ਸਾਰੇ ਨਿਆਈ ਵੀ।16. ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ। ਅਤੇ ਜਿਹੜੇ ਮਨੋ ਲਾ ਕੇ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।।17. ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ, ਸਗੋਂ ਸਦੀਪਕ ਧਨ ਤੇ ਧਰਮ ਵੀ।18. ਤੇਰਾ ਫ਼ਲ ਸੋਨੇ ਸਗੋਂ ਚੋਖੋ ਸੋਨੇ ਨਾਲੋਂ ਚੰਗਾ ਹੈ, ਅਤੇ ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ।19. ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਉਂ ਦੇ ਪਹਿਆਂ ਦੇ ਵਿਚਕਾਰ ਤੁਰਦੀ ਹਾਂ।20. ਤਾਂ ਜੋ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਸ ਬਣਾਵਾਂ, ਅਤੇ ਉਨ੍ਹਾਂ ਦੇ ਖ਼ਜਾਨੇ ਭਰ ਦਿਆਂ।।21. ਅਰ ਵੇਖੋ, ਯਿਸੂ ਦੇ ਨਾਲ ਦਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਧੂ ਲਈ ਅਤੇ ਸਰਦਾਰ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾਮੈਥਿਊ 26:51-7551. ਤਦ ਯਿਸੂ ਨੇ ਉਹ ਨੂੰ ਆਖਿਆ, ਆਪਣੀ ਤਲਵਾਰ ਮਿਆਨ ਕਰ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ ਤਲਵਾਰ ਨਾਲ ਮਾਰੇ ਜਾਣਗੇ52. ਕੀ ਤੂੰ ਇਹ ਸਮਝਦਾ ਹੈਂ ਜੋ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸੱਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵਧੀਕ ਮੇਰੇ ਕੋਲ ਹਾਜਰ ਨਾ ਕਰੇਗਾ?53. ਫੇਰ ਓਹ ਲਿਖਤਾਂ ਭਈ ਅਜਿਹਾ ਹੋਣਾ ਜਰੂਰ ਹੈ ਕਿੱਕੁਰ ਪੂਰੀਆਂ ਹੁੰਦੀਆਂ?54. ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ਤਲਵਾਰਾਂ ਅਤੇ ਡਾਂਗਾਂ ਫੜੀ ਕੀ ਤੁਸੀਂ ਮੈਨੂੰ ਡਾਕੂ ਵਾਂਙੁ ਫੜਨ ਨੂੰ ਨਿੱਕਲੇ ਹੋ? ਮੈਂ ਰੋਜ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸਾਂ ਅਤੇ ਤੁਸਾਂ ਮੈਨੂੰ ਨਾ ਫੜਿਆ55. ਪਰ ਇਹ ਸੱਭੋ ਕੁਝ ਇਸ ਲਈ ਹੋਇਆ ਜੋ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ। ਤਦ ਸਾਰੇ ਚੇਲੇ ਉਹ ਨੂੰ ਛਡ ਕੇ ਭੱਜ ਗਏ।।56. ਜਿਨ੍ਹਾਂ ਨੇ ਯਿਸੂ ਨੂੰ ਫੜਿਆ ਸੀ ਸੋ ਸਰਦਾਰ ਜਾਜਕ ਕਯਾਫ਼ਾ ਦੇ ਕੋਲ ਜਿੱਥੇ ਗ੍ਰੰਥੀ ਅਰ ਬਜੁਰਗ ਇਕੱਠੇ ਹੋਏ ਸਨ ਉਹ ਨੂੰ ਲੈ ਗਏ57. ਅਤੇ ਪਤਰਸ ਕੁਝ ਵਿੱਥ ਨਾਲ ਉਹ ਦੇ ਪਿੱਛੇ ਪਿੱਛੇ ਸਰਦਾਰ ਜਾਜਕ ਦੇ ਵੇਹੜੇ ਤੀਕ ਚੱਲਿਆ ਗਿਆ ਅਤੇ ਅੰਦਰ ਜਾ ਕੇ ਸਿਪਾਹੀਆਂ ਨਾਲ ਬੈਠਾ ਭਈ ਓੜਕ ਨੂੰ ਵੇਖੇ58. ਪਰਧਾਨ ਜਾਜਕ ਅਰ ਸਾਰੀ ਮਾਹਸਭਾ ਯਿਸੂ ਦੇ ਵਿਰੁੱਧ ਉਹ ਦੇ ਜਾਨੋਂ ਮਾਰਨ ਲਈ ਝੂਠੀ ਗਵਾਹੀ ਢੂੰਡਦੀ ਸੀ59. ਪਰ ਨਾ ਲੱਭੀ ਭਾਵੇਂ ਝੂਠੇ ਗਵਾਹ ਬਹੁਤ ਆਏ। ਪਰ ਓੜਕ ਨੂੰ ਦੋ ਜਣੇ ਅੱਗੇ ਆਣ ਕੇ ਬੋਲੇ,60. ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸੱਕਦਾ ਹਾਂ61. ਅਤੇ ਸਰਦਾਰ ਜਾਜਕ ਨੇ ਖਲੋ ਕੇ ਉਹ ਨੂੰ ਆਖਿਆ, ਕੀ ਤੂੰ ਜਵਾਬ ਨਹੀਂ ਦਿੰਦਾ? ਏਹ ਤੇਰੇ ਵਿਰੁਧ ਕੀ ਉਗਾਹੀ ਦਿੰਦੇ ਹਨ?62. ਪਰ ਯਿਸੂ ਚੁੱਪ ਹੀ ਰਿਹਾ ਅਤੇ ਸਰਦਾਰ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜੀਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਭਈ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਸਾਨੂੰ ਦੱਸ63. ਯਿਸੂ ਨੇ ਉਹ ਨੂੰ ਕਿਹਾ, ਤੈਂ ਸਤ ਆਖ ਦਿੱਤਾ ਹੈ ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਏਦੋਂ ਅੱਗੇ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ64. ਤਦ ਸਰਦਾਰ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਏਸ ਕੁਫ਼ਰ ਬਕਿਆ ਹੈ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਕੁਫ਼ਰ ਸੁਣਿਆ। ਤੁਹਾਡੀ ਕੀ ਸਲਾਹ ਹੈ?65. ਉਨ੍ਹਾਂ ਨੇ ਉੱਤਰ ਦਿੱਤਾ, ਇਹ ਮਾਰੇ ਜਾਣ ਦੇ ਯੋਗ ਹੈ?66. ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਰ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ67. ਹੇ ਮਸੀਹ, ਸਾਨੂੰ ਅੰਗਮ ਗਿਆਨ ਨਾਲ ਦੱਸ, ਤੈਨੂੰ ਕਿਹ ਨੇ ਮਾਰਿਆ?68. ਅਤੇ ਪਤਰਸ ਬਾਹਰ ਵੇਹੜੇ ਵਿੱਚ ਬੈਠਾ ਸੀ ਅਰ ਇੱਕ ਗੋੱਲੀ ਉਹ ਦੇ ਕੋਲ ਆਣ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਭੀ ਸੈਂ69. ਪਰ ਉਹ ਨੇ ਸਭਨਾਂ ਦੇ ਅੱਗੇ ਮੁੱਕਰ ਕੇ ਆਖਿਆ, ਮੈਂ ਨਹੀ ਜਾਣਦਾ ਤੂੰ ਕੀ ਬੋਲਦੀ ਹੈਂ70. ਜਦ ਉਹ ਬਾਹਰ ਡਿਉੜੀ ਵਿੱਚ ਗਿਆ ਦੂਈ ਨੇ ਉਹ ਨੂੰ ਵੇਖ ਕੇ ਉਨ੍ਹਾਂ ਨੂੰ ਜਿਹੜੇ ਉੱਥੇ ਸਨ ਆਖਿਆ, ਇਹ ਭੀ ਯਿਸੂ ਨਾਸਰੀ ਦੇ ਨਾਲ ਸੀ71. ਅਤੇ ਉਹ ਸੌਂਹ ਖਾ ਕੇ ਫੇਰ ਮੁੱਕਰ ਗਿਆ ਜੋ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ72. ਅਰ ਥੋੜੇ ਚਿਰ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਕੋਲ ਆਣ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਭੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਪਈ ਦੱਸਦੀ ਹੈ73. ਤਦ ਉਹ ਸਰਾਪ ਦੇਣ ਅਰ ਸੌਂਹ ਖਾਣ ਲੱਗਾ ਭਈ ਮੈਂ ਉਸ ਮਨੁੱਖ ਨੁੰ ਜਾਣਦਾ ਹੀ ਨਹੀਂ। ਅਤੇ ਉਵੇਂ ਕੁੱਕੜ ਨੇ ਬਾਂਗ ਦਿੱਤੀ74. ਤਦੋਂ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਆਖੀ ਸੀ ਜੋ ਕੁੱਕੜ ਦੇ ਬਾਂਗ ਦੇਣ ਤੋਂ ਅੱਗੇ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਰ ਭੁੱਭਾਂ ਮਾਰ ਕੇ ਰੋਇਆ।। Punjabi Bible 2016 Copyright © 2016 by The Bible Society of India