ਇਕ ਸਾਲ ਵਿਚ ਬਾਈਬਲ ਸਿਤੰਬਰ 11ਯਸਾਯਾਹ 13:1-221. ਬਾਬਲ ਦਾ ਅਗੰਮ ਵਾਕ ਜਿਹ ਨੂੰ ਆਮੋਸ ਦੇ ਪੁੱਤ੍ਰ ਯਸਾਯਾਹ ਨੇ ਦਰਸਣ ਵਿੱਚ ਪਾਇਆ, -2. ਨੰਗੇ ਪਰਬਤ ਉੱਤੇ ਝੰਡਾ ਖੜਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ! ਹੱਥ ਨਾਲ ਸੈਨਤ ਮਾਰੋ, ਭਈ ਓਹ ਪਤਵੰਤਾਂ ਦੇ ਦਰਵੱਜਿਆਂ ਵਿੱਚ ਵੜਨ!3. ਮੈਂ ਆਪਣੇ ਸੰਤਾਂ ਨੂੰ ਹੁਕਮ ਦਿੱਤਾ ਹੈ, ਨਾਲੇ ਮੈਂ ਆਪਣੇ ਕ੍ਰੋਧ ਨੂੰ ਪੂਰਾ ਕਰਨ ਲਈ, ਆਪਣੇ ਸੂਰਮਿਆਂ ਨੂੰ ਬੁਲਾਇਆ, ਮੇਰੇ ਹੰਕਾਰੀ ਅਭਮਾਨੀਆਂ ਨੂੰ।4. ਪਹਾੜਾਂ ਉੱਤੇ ਇੱਕ ਰੌਲੇ ਦੀ ਅਵਾਜ਼, ਜਿਵੇਂ ਵੱਡੀ ਭੀੜ ਦੀ, ਕੌਮਾਂ ਦੀਆਂ ਪਾਤਸ਼ਾਹੀਆਂ ਦੇ ਇਕੱਠ ਦਾ ਸ਼ੋਰ, ਸੈਨਾਂ ਦਾ ਯਹੋਵਾਹ ਜੁੱਧ ਲਈ ਸੈਨਾਂ ਨੂੰ ਇਕੱਠਾ ਕਰ ਰਿਹਾ ਹੈ!5. ਉਹ ਦੂਰ ਦੇਸ ਤੋਂ ਅਕਾਸ਼ ਦੇ ਆਖਰ ਤੋਂ ਲੱਗੇ ਆਉਂਦੇ ਹਨ, ਯਹੋਵਾਹ ਅਤੇ ਉਹ ਦੇ ਗ਼ਜ਼ਬ ਦੇ ਸ਼ਸਤਰ, ਭਈ ਸਾਰੀ ਧਰਤੀ ਨੂੰ ਨਾਸ ਕਰਨ!।।6. ਤੁਸੀਂ ਧਾਹਾਂ ਮਾਰੋ ਕਿਉਂ ਜੋ ਯਹੋਵਾਹ ਦਾ ਦਿਨ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਙੁ ਆਵੇਗਾ।7. ਏਸ ਲਈ ਸਾਰੇ ਹੱਥ ਢਿੱਲੇ ਪੈ ਜਾਣਗੇ, ਅਤੇ ਹਰ ਮਨੁੱਖ ਦਾ ਦਿਲ ਢਲ ਜਾਵੇਗਾ।8. ਓਹ ਘਬਰਾ ਜਾਣਗੇ, ਤ੍ਰਾਟਾਂ ਤੇ ਕਸ਼ਟ ਉਨ੍ਹਾਂ ਨੂੰ ਫੜ ਲੈਣਗੇ, ਓਹ ਜਣਨ ਵਾਲੀ ਤੀਵੀਂ ਵਾਂਙੁ ਪੀੜ ਵਿੱਚ ਹੋਣਗੇ, ਓਹ ਹੱਕੇ ਬੱਕੇ ਹੋ ਕੇ ਇੱਕ ਦੂਜੇ ਨੂੰ ਤੱਕਣਗੇ, ਉਨ੍ਹਾਂ ਦੇ ਮੂੰਹ ਭਖਦੇ ਹੋਣਗੇ।।9. ਵੇਖੋ, ਯਹੋਵਾਹ ਦਾ ਦਿਨ ਆਉਂਦਾ ਹੈ, ਨਿਰਦਾਈ, ਕਹਿਰ ਅਤੇ ਤੇਜ ਕ੍ਰੋਧ ਨਾਲ, ਭਈ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ।10. ਅਕਾਸ਼ ਦੇ ਤਾਰੇ ਅਤੇ ਉਹ ਦੀਆਂ ਖਿੱਤੀਆਂ, ਆਪਣਾ ਚਾਨਣ ਨਾ ਦੇਣਗੀਆਂ, ਸੂਰਜ ਚੜ੍ਹਦਿਆਂ ਸਾਰ ਅਨ੍ਹੇਰਾ ਹੋ ਜਾਵੇਗਾ, ਅਤੇ ਚੰਦ ਆਪਣਾ ਚਾਨਣ ਪਰਕਾਸ਼ ਨਾ ਕਰੇਗਾ।11. ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ, ਮੈਂ ਮਗਰੂਰਾਂ ਦੇ ਹੰਕਾਰ ਦਾ ਅੰਤ ਕਰ ਦਿਆਂਗਾ, ਅਤੇ ਨਿਰਦਈਆਂ ਦੇ ਘੁਮੰਡ ਨੂੰ ਹੇਠਾਂ ਕਰਾਂਗਾ।12. ਮੈਂ ਮਨੁੱਖ ਨੂੰ ਕੁੱਦਨ ਸੋਨੇ ਨਾਲੋਂ, ਅਤੇ ਇਨਸਾਨ ਨੂੰ ਓਫੀਰ ਦੇ ਸੋਨੇ ਨਾਲੋਂ ਦੁਰਲੱਭ ਬਣਾਵਾਂਗਾ।13. ਏਸ ਲਈ ਮੈਂ ਅਕਾਸ਼ ਨੂੰ ਕਾਂਬਾ ਲਾਵਾਂਗਾ, ਅਤੇ ਧਰਤੀ ਆਪਣੇ ਥਾਂ ਤੋਂ ਹਿਲਾਈ ਜਾਵੇਗੀ, ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ, ਅਤੇ ਉਸ ਦੇ ਤੇਜ ਗੁੱਸੇ ਦੇ ਦਿਨ ਵਿੱਚ।14. ਤਾਂ ਐਉਂ ਹੋਵੇਗਾ ਕਿ ਭੁੱਲੀ ਹਰਨੀ ਵਾਂਙੁ, ਅਤੇ ਭੇਡ ਜਿਹ ਦਾ ਪਾਲੀ ਨਹੀਂ, ਹਰ ਮਨੁੱਖ ਆਪਣੇ ਲੋਕਾਂ ਵੱਲ ਮੁੜੇਗਾ, ਅਰ ਹਰ ਮਨੁੱਖ ਆਪਣੇ ਦੇਸ ਨੂੰ ਭੱਜੇਗਾ15. ਹਰੇਕ ਜਿਹੜਾ ਮਿਲ ਜਾਵੇ ਵਿੰਨ੍ਹਿਆ ਜਾਵੇਗਾ, ਹਰੇਕ ਜਿਹੜਾ ਫੜਿਆ ਜਾਵੇ ਤਲਵਾਰ ਨਾਲ ਡਿੱਗੇਗਾ।16. ਉਨ੍ਹਾਂ ਦੇ ਬੱਚੇ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਪਟਕਾਏ ਜਾਣਗੇ, ਉਨ੍ਹਾਂ ਦੇ ਘਰ ਲੁੱਟੇ ਜਾਣਗੇ, ਅਤੇ ਉਨ੍ਹਾਂ ਦੀਆਂ ਤੀਵੀਆਂ ਬੇਪਤ ਕੀਤੀਆਂ ਜਾਣਗੀਆਂ।।17. ਵੇਖੋ, ਮੈਂ ਉਨ੍ਹਾਂ ਦੇ ਵਿਰੁੱਧ ਮਾਦੀਆਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖੁਸ਼ ਹੁੰਦੇ ਹਨ।18. ਉਨ੍ਹਾਂ ਦੇ ਧਣੁਖ ਜੁਆਨਾਂ ਦੇ ਕੁਤਰੇ ਕਰਨਗੇ, ਓਹ ਢਿੱਡ ਦੇ ਫਲ ਉੱਤੇ ਰਹਮ ਨਾ ਕਰਨਗੇ, ਉਨ੍ਹਾਂ ਦੀਆਂ ਅੱਖਾਂ ਬੱਚਿਆਂ ਉੱਤੇ ਤਰਸ ਨਾ ਖਾਣਗੀਆਂ।19. ਬਾਬਲ ਜੋ ਪਾਤਸ਼ਾਹੀਆਂ ਦੀ ਸਜ਼ਾਵਟ, ਕਸਦੀਆਂ ਦੇ ਹੰਕਾਰ ਦੀ ਸ਼ਾਨ ਹੈ, ਸਦੂਮ ਅਤੇ ਅਮੂਰਾਹ ਜਿਹਾ ਹੋ ਜਾਵੇਗਾ, ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਢਾਹ ਦਿੱਤਾ ਸੀ।20. ਉਹ ਫੇਰ ਕਦੀ ਨਾ ਵਸਾਇਆ ਜਾਵੇਗਾ, ਨਾ ਪੀੜ੍ਹੀਓਂ ਪੀੜ੍ਹੀ ਅਬਾਦ ਕੀਤਾ ਜਾਵੇਗਾ, ਨਾ ਕੋਈ ਅਰਬੀ ਉੱਥੇ ਤੰਬੂ ਲਾਵੇਗਾ, ਨਾ ਅਯਾਲੀ ਉੱਥੇ ਆਪਣੇ ਇੱਜੜ ਬਿਠਾਉਣਗੇ।21. ਪਰ ਉਜਾੜ ਦੇ ਦਰਿੰਦੇ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਭੌਂਕਣ ਵਾਲਿਆਂ ਨਾਲ ਭਰੇ ਹੋਣਗੇ, ਸ਼ੁਤਰ-ਮੁਰਗ ਉੱਥੇ ਵੱਸਣਗੇ, ਅਤੇ ਬਣ ਬੱਕਰੇ ਉੱਥੇ ਨੱਚਣਗੇ।22. ਬਿੱਜੂ ਉਨ੍ਹਾਂ ਦੇ ਖੋਲਿਆਂ ਵਿੱਚ, ਅਤੇ ਗਿੱਦੜ ਉਨ੍ਹਾਂ ਦੇ ਰੰਗ ਮਹੱਲਾਂ ਵਿੱਚ ਹਵਾਉਂਕਣਗੇ। ਉਹ ਦਾ ਸਮਾ ਨੇੜੇ ਆ ਗਿਆ, ਉਹ ਦੇ ਦਿਨ ਲੰਮੇ ਨਾ ਹੋਣਗੇ।।ਯਸਾਯਾਹ 14:1-321. ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਓਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ2. ਲੋਕ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਥਾਂ ਉੱਤੇ ਪੁਚਾ ਦੇਣਗੇ ਅਤੇ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਗੋੱਲੇ ਅਰ ਗੋੱਲੀਆਂ ਕਰ ਕੇ ਯਹੋਵਾਹ ਦੀ ਭੂਮੀ ਉੱਤੇ ਆਪਣੇ ਵੱਸ ਵਿੱਚ ਰੱਖੇਗਾ ਅਤੇ ਓਹ ਉਨ੍ਹਾਂ ਨੂੰ ਕੈਦੀ ਬਣਾਉਣਗੇ ਜਿਨ੍ਹਾਂ ਦੇ ਓਹ ਕੈਦੀ ਸਨ, ਅਤੇ ਆਪਣੇ ਦੁਖ ਦੇਣ ਵਾਲਿਆਂ ਉੱਤੇ ਰਾਜ ਕਰਨਗੇ।।3. ਤਾਂ ਐਉਂ ਹੋਵੇਗਾ ਕਿ ਜਿਸ ਦਿਨ ਯਹੋਵਾਹ ਤੈਨੂੰ ਤੇਰੀ ਪੀੜ ਤੋਂ ਅਤੇ ਤੇਰੀ ਖੇਚਲ ਤੋਂ ਅਤੇ ਉਸ ਔਖੀ ਟਹਿਲ ਤੋਂ ਜਿਹ ਦੇ ਨਾਲ ਤੈਥੋਂ ਟਹਿਲ ਕਰਾਈ ਗਈ ਤੈਨੂੰ ਅਰਮਾਨ ਦੇਵੇ4. ਤਾਂ ਤੂੰ ਬਾਬਲ ਦੇ ਪਾਤਸ਼ਾਹ ਦੇ ਵਿਰੁੱਧ ਏਹ ਬੋਲੀ ਮਾਰੀਂ ਅਤੇ ਆਖੀਂ, - ਦੁਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਅਸਥਾਨ ਕਿਵੇਂ ਨਖੁੱਟ ਗਿਆ!5. ਯਹੋਵਾਹ ਨੇ ਦੁਸ਼ਟਾਂ ਦੀ ਲਾਠੀ, ਅਤੇ ਹਾਕਮਾਂ ਦਾ ਰਾਜ-ਡੰਡਾ ਭੰਨ ਸੁੱਟਿਆ,6. ਜਿਹੜਾ ਲੋਕਾਂ ਨੂੰ ਕਹਿਰ ਨਾਲ ਮਾਰਦਾ ਰਹਿੰਦਾ ਸੀ, ਜਿਹੜਾ ਕੌਮਾਂ ਉੱਤੇ ਕ੍ਰੋਧ ਨਾਲ ਰਾਜ ਕਰਦਾ ਸੀ, ਤੇ ਬਿਨਾ ਰੋਕ ਟੋਕ ਸਤਾਉਂਦਾ ਸੀ।7. ਸਾਰੀ ਧਰਤੀ ਚੈਨ ਅਤੇ ਅਰਾਮ ਕਰਦੀ ਹੈ, ਓਹ ਖੁੱਲ੍ਹ ਕੇ ਜੈਕਾਰੇ ਗਜਾਉਂਦੇ ਹਨ।8. ਸਰੂ ਵੀ ਤੇਰੇ ਉੱਤੇ ਅਨੰਦ ਕਰਦੇ ਹਨ, ਲਬਾਨੋਨ ਦੇ ਦਿਆਰ ਵੀ, - ਜਦ ਤੋਂ ਤੂੰ ਡਿੱਗਿਆ, ਸਾਡੇ ਉੱਤੇ ਵੱਢਣ ਵਾਲਾ ਕੋਈ ਨਹੀਂ ਆਇਆ।9. ਹੇਠੋਂ ਪਤਾਲ ਤੇਰੇ ਲਈ ਹਿਲ ਪਿਆ ਹੈ, ਭਈ ਤੇਰੇ ਆਉਣ ਦਾ ਸੁਆਗਤ ਕਰੇ, ਉਹ ਤੇਰੇ ਲਈ ਭੂਤਨਿਆਂ ਨੂੰ, ਧਰਤੀ ਦੇ ਸਾਰੇ ਆਗੂਆਂ ਨੂੰ ਜਗਾਉਂਦਾ ਹੈ। ਉਹ ਨੇ ਕੌਮਾਂ ਦੇ ਸਾਰੇ ਰਾਜਿਆਂ ਨੂੰ ਉਨ੍ਹਾਂ ਦੇ ਸਿੰਘਾਸਣਾਂ ਤੋਂ ਚੁੱਕ ਦਿੱਤਾ ਹੈ।10. ਓਹ ਸਾਰੇ ਤੈਨੂੰ ਉੱਤਰ ਦੇਣਗੇ ਅਤੇ ਆਖਣਗੇ, ਤੂੰ ਵੀ ਸਾਡੇ ਵਾਂਙੁ ਮਾਂਦਾ ਕੀਤਾ ਗਿਆ ਹੈਂ! ਤੂੰ ਸਾਡੇ ਵਾਂਙੁ ਹੋ ਗਿਆ ਹੈ!11. ਤੇਰੀ ਭੜਕ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਪਤਾਲ ਵਿੱਚ ਲਾਹੀ ਗਈ, ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਕੱਜਣ ਹਨ।।12. ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜਰ ਦੇ ਪੁੱਤ੍ਰ! ਤੂੰ ਕਿਵੇਂ ਧਰਤੀ ਤੀਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ!13. ਤੈਂ ਆਪਣੇ ਦਿਲ ਵਿੱਚ ਆਖਿਆ ਭਈ ਮੈਂ ਅਕਾਸ਼ ਉੱਤੇ ਚੜ੍ਹ ਜਾਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਧਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ, ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ।14. ਮੈਂ ਬੱਦਲਾਂ ਦੀਆਂ ਉੱਚਿਆਈਆਂ ਤੇ ਚੜ੍ਹ ਜਾਵਾਂਗਾ, ਮੈਂ ਆਪ ਨੂੰ ਅੱਤ ਮਹਾਨ ਜਿਹਾ ਬਣਾਵਾਂਗਾ!15. ਪਰ ਤੂੰ ਪਤਾਲ ਤੀਕ, ਸਗੋਂ ਟੋਏ ਦੀ ਡੁੰਘਿਆਈ ਤੀਕ ਹੇਠਾਂ ਲਾਹਿਆ ਜਾਵੇਂਗਾ।16. ਤੇਰੇ ਵੇਖਣ ਵਾਲੇ ਤੇਰੀ ਵੱਲ ਤੱਕਣਗੇ, ਓਹ ਤੇਰੇ ਉੱਤੇ ਗੌਹ ਕਰਨਗੇ, ਭਲਾ, ਏਹ ਉਹ ਮਨੁੱਖ ਹੈ ਜਿਹ ਨੇ ਧਰਤੀ ਨੂੰ ਕਾਂਬਾ ਲਾ ਦਿੱਤਾ, ਅਤੇ ਪਾਤਸ਼ਾਹੀਆਂ ਹਿਲਾ ਦਿੱਤੀਆਂ?17. ਜਿਨ ਜਗਤ ਉਜਾੜ ਜਿਹਾ ਕਰ ਦਿੱਤਾ, ਅਤੇ ਉਸ ਦੇ ਸ਼ਹਿਰ ਢਾਹ ਸੁੱਟੇ? ਜਿਨ ਆਪਣੇ ਅਸ਼ੀਰਾਂ ਨੂੰ ਘਰੀਂ ਨਾ ਜਾਣ ਦਿੱਤਾ?18. ਕੌਮਾਂ ਦੇ ਸਾਰੇ ਰਾਜੇ, ਹਾਂ, ਸਾਰਿਆਂ ਦੇ ਸਾਰੇ, ਸ਼ਾਨ ਨਾਲ ਲੇਟਦੇ ਹਨ, ਹਰੇਕ ਆਪਣੀ ਸਮਾਧ ਵਿੱਚ।19. ਪਰ ਤੂੰ ਘਿਣਾਉਣੀ ਟਹਿਣੀ ਵਾਂਙੁ ਆਪਣੀ ਕਬਰ ਤੋਂ ਪਰੇ ਸੁੱਟਿਆ ਗਿਆ, ਤੈਂ ਵੱਢਿਆਂ ਹੋਇਆਂ ਨੂੰ ਪਹਿਨਿਆ ਹੋਇਆ ਹੈ, ਜਿਹੜੇ ਤਲਵਾਰ ਨਾਲ ਵਿੰਨ੍ਹੇ ਗਏ, ਜਿਹੜੇ ਟੋਏ ਦੇ ਪੱਥਰਾਂ ਕੋਲ ਹੇਠਾਂ ਲਾਹੇ ਗਏ, ਉਸ ਲੋਥ ਵਾਂਙੁ ਜਿਹੜੀ ਮਿੱਧੀ ਗਈ ਹੋਵੇ।20. ਤੂੰ ਉਨ੍ਹਾਂ ਨਾਲ ਕਫ਼ਨ ਦਫ਼ਨ ਵਿੱਚ ਨਾ ਰਲੇਂਗਾ, ਤੈਂ ਜੋ ਆਪਣੇ ਦੇਸ ਨੂੰ ਵਿਰਾਨ ਕੀਤਾ, ਤੈਂ ਜੋ ਆਪਣੇ ਲੋਕਾਂ ਨੂੰ ਵੱਢ ਸੁੱਟਿਆ! ਕੁਕਰਮੀਆਂ ਦੀ ਅੰਸ ਦਾ ਨਾਉਂ ਕਦੀ ਨਹੀਂ ਪੁਕਾਰਿਆ ਜਾਵੇਗਾ।21. ਉਨ੍ਹਾਂ ਦੇ ਪੇਵਾਂ ਦੀ ਬਦੀ ਦੇ ਕਾਰਨ, ਉਹ ਦੇ ਪੁੱਤ੍ਰਾਂ ਦੇ ਵੱਢੇ ਜਾਣ ਦੀ ਤਿਆਰੀ ਕਰੋ, ਮਤੇ ਓਹ ਉੱਠ ਕੇ ਦੇਸ ਤੇ ਕਬਜ਼ਾ ਕਰ ਲੈਣ, ਅਤੇ ਜਗਤ ਦੀ ਪਰਤ ਸ਼ਹਿਰਾਂ ਨਾਲ ਭਰ ਦੇਣ।।22. ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਉਨ੍ਹਾਂ ਦੇ ਵਿਰੁੱਧ ਉੱਠਾਂਗਾ, ਅਤੇ ਬਾਬਲ ਦਾ ਨਾਉਂ ਅਰ ਬਕੀਆ, ਉਹ ਦੇ ਪੁੱਤ੍ਰ ਪੋਤ੍ਰੇ ਨਸ਼ਟ ਕਰ ਦਿਆਂਗਾ, ਏਹ ਯਹੋਵਾਹ ਦਾ ਵਾਕ ਹੈ।23. ਮੈਂ ਉਹ ਨੂੰ ਕੰਡੈਲੇ ਦੀ ਮੀਰਾਸ, ਅਤੇ ਪਾਣੀ ਦੀਆਂ ਢਾਬਾਂ ਠਹਿਰਾਵਾਂਗਾ, ਅਤੇ ਮੈਂ ਉਹ ਨੂੰ ਤਬਾਹੀ ਦੇ ਝਾੜੂ ਨਾਲ ਹੰਝੂ ਸੁੱਟਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।24. ਸੈਨਾਂ ਦੇ ਯਹੋਵਾਹ ਨੇ ਸੌਂਹ ਖਾਧੀ, ਕਿ ਨਿਸੰਗ ਜਿਵੇਂ ਮੈਂ ਠਾਣਿਆ, ਤਿਵੇਂ ਹੋ ਜਾਵੇਗਾ, ਅਤੇ ਜਿਵੇਂ ਮੈਂ ਮਤਾ ਮਤਾਇਆ, ਤਿਵੇਂ ਉਹ ਕਾਇਮ ਰਹੇਗਾ,25. ਭਈ ਮੈਂ ਅੱਸ਼ੂਰ ਨੂੰ ਆਪਣੇ ਦੇਸ ਵਿੱਚ ਫੰਡ ਸੁੱਟਾਂਗਾ, ਅਤੇ ਆਪਣੇ ਪਹਾੜ ਉੱਤੇ ਉਹ ਨੂੰ ਲਤਾੜਾਂਗਾ, ਉਹ ਦਾ ਜੂਲ ਓਹਨਾਂ ਉੱਤੋਂ ਲਹਿ ਜਾਵੇਗਾ, ਅਤੇ ਉਹ ਦਾ ਭਾਰ ਓਹਨਾਂ ਦੇ ਮੋਢਿਆਂ ਤੋਂ ਹਟ ਜਾਵੇਗਾ।26. ਏਹ ਉਹ ਮਤਾ ਹੈ ਜਿਹੜਾ ਸਾਰੀ ਧਰਤੀ ਉੱਤੇ ਮਿਥਿਆ ਹੋਇਆ ਹੈ, ਅਤੇ ਏਹ ਉਹ ਹੱਥ ਹੈ ਜਿਹੜਾ ਸਾਰੀਆਂ ਕੌਮਾਂ ਉੱਤੇ ਚੁੱਕਿਆ ਹੋਇਆ ਹੈ।27. ਸੈਨਾਂ ਦੇ ਯਹੋਵਾਹ ਨੇ ਤਾਂ ਠਾਣ ਲਿਆ ਹੈ, ਸੋ ਕੌਣ ਰੱਦ ਕਰੇਗਾ? ਉਹ ਦਾ ਹੱਥ ਚੁੱਕਿਆ ਹੋਇਆ ਹੈ, ਸੋ ਕੌਣ ਉਹ ਨੂੰ ਰੋਕੇਗਾ?।।28. ਆਹਾਜ਼ ਪਾਤਸ਼ਾਹ ਦੀ ਮੌਤ ਦੇ ਵਰ੍ਹੇ ਇਹ ਅੰਗਮ ਵਾਕ ਹੋਇਆ, -29. ਹੇ ਫਲਿਸਤੀਓ, ਤੁਸੀਂ ਸਾਰੇ ਅਨੰਦ ਨਾ ਹੋਵੋ, ਕਿ ਤੁਹਾਡਾ ਮਾਰਨ ਵਾਲਾ ਡੰਡਾ ਬੰਨਿਆ ਗਿਆ ਹੈ, ਕਿਉਂ ਜੋ ਨਾਲ ਜੋ ਜੜ੍ਹੋਂ ਫਣੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸਰਪ ਹੋਵੇਗਾ।30. ਤਾਂ ਗਰੀਬਾਂ ਦੇ ਜੇਠੇ ਖਾਣਗੇ, ਅਤੇ ਕੰਗਾਲ ਚੈਨ ਨਾਲ ਲੇਟਣਗੇ, ਮੈਂ ਤੁਹਾਡੀ ਜੜ੍ਹ ਕਾਲ ਨਾਲ ਮਾਰ ਦਿਆਂਗਾ, ਅਤੇ ਤੇਰਾ ਬਕੀਆ ਵੱਢਿਆ ਜਾਵੇਗਾ।31. ਹੇ ਫਾਟਕ, ਧਾਹਾਂ ਮਾਰ! ਹੇ ਸ਼ਹਿਰ, ਦੁਹਾਈ ਦੇਹ! ਹੇ ਫਲਿਸਤ, ਤੂੰ ਸਾਰੇ ਦਾ ਸਾਰਾ ਪਿਘਲ ਜਾਹ! ਕਿਉਂ ਜੋ ਉੱਤਰ ਵੱਲੋਂ ਇੱਕ ਧੂੰਆਂ ਆਉਂਦਾ ਹੈ, ਅਤੇ ਉਹ ਦੀਆਂ ਪਾਲਾਂ ਵਿੱਚ ਕੋਈ ਢਿੱਲਾ ਮੱਠਾ ਨਹੀਂ।32. ਉਹ ਕੌਮ ਦੇ ਦੂਤਾਂ ਨੂੰ ਕੀ ਉੱਤਰ ਦੇਵੇਗਾ? ਇਹ ਕਿ ਯਹੋਵਾਹ ਨੇ ਸੀਯੋਨ ਦੀ ਨੀਂਹ ਰੱਖੀ ਹੈ, ਅਤੇ ਉਹ ਦੇ ਵਿੱਚ ਲੋਕਾਂ ਦੇ ਦੁਖਿਆਰੇ ਪਨਾਹ ਲੈਣਗੇ।।ਜ਼ਬੂਰ 106:19-2319. ਹੋਰੇਬ ਵਿੱਚ ਉਨ੍ਹਾਂ ਨੇ ਇੱਕ ਵੱਛਾ ਬਣਾਇਆ, ਅਤੇ ਢਾਲੇ ਹੋਏ ਬੁੱਤ ਅੱਗੇ ਮੱਥਾ ਟੇਕਿਆ,20. ਇਉਂ ਉਨ੍ਹਾਂ ਨੇ ਆਪਣੇ ਪਰਤਾਪ ਨੂੰ, ਘਾਹ ਖਾਣ ਵਾਲੇ ਬਲਦ ਦੇ ਰੂਪ ਨਾਲ ਬਦਲ ਲਿਆ!21. ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਹ ਨੇ ਮਿਸਰ ਵਿੱਚ ਵੱਡੇ ਵੱਡੇ ਕੰਮ ਕੀਤੇ,22. ਹਾਮ ਦੇ ਦੇਸ ਵਿੱਚ ਅਚਰਜ, ਅਤੇ ਲਾਲ ਸਮੁੰਦਰ ਉੱਤੇ ਭਿਆਣਕ ਕੰਮ!23. ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ, ਜੇ ਮੂਸਾ ਮੇਰਾ ਚੁਣਿਆ ਹੋਇਆ ਤੇੜ ਵਿੱਚ ਮੇਰੇ ਅੱਗੇ ਖੜਾ ਨਾ ਹੁੰਦਾ, ਭਈ ਮੇਰੇ ਕ੍ਰੋਧ ਨੂੰ ਨਾਸ ਕਰਨ ਤੋਂ ਮੋੜੇ ।।ਕਹਾਉਤਾਂ 25:6-76. ਪਾਤਸ਼ਾਹ ਦੇ ਹਜ਼ੂਰ ਆਪਣਾ ਆਦਰ ਨਾ ਕਰ, ਅਤੇ ਵੱਡਿਆਂ ਲੋਕਾਂ ਦੇ ਥਾਂ ਉੱਤੇ ਨਾ ਖਲੋ,7. ਕਿਉਂ ਜੋ ਉਸ ਪਤਵੰਤ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ ਭਈ ਤੈਨੂੰ ਆਖਿਆ ਜਾਵੇ, ਐਧਰ ਉਤਾਹਾਂ ਆ ਜਾਹ, ਜਿਵੇਂ ਤੇਰੀਆਂ ਅੱਖੀਆਂ ਨੇ ਵੇਖਿਆ ਹੈ।2 ਕੁਰਿੰਥੀਆਂ 3:1-181. ਕੀ ਅਸੀਂ ਫੇਰ ਆਪਣੀ ਨੇਕ ਨਾਮੀ ਦੱਸਣ ਲੱਗੇ ਹਾਂ ਅਥਵਾ ਕਈਆ ਵਾਂਙੁ ਸਾਨੂੰ ਭੀ ਤੁਹਾਡੇ ਕੋਲ ਯਾ ਤੁਹਾਡੀ ਵੱਲੋਂ ਨੇਕ ਨਾਮੀ ਦੀਆਂ ਚਿੱਠੀਆਂ ਦੀ ਲੋੜ ਹੈॽ2. ਸਾਡੀ ਚਿੱਠੀ ਤੁਸੀਂ ਹੋ ਜਿਹੜੀ ਸਾਡਿਆਂ ਹਿਰਦਿਆਂ ਵਿੱਚ ਲਿਖੀ ਹੋਈ ਹੈ ਜਿਹ ਨੂੰ ਸੱਭੇ ਮਨੁੱਖ ਜਾਣਦੇ ਅਤੇ ਪੜ੍ਹਦੇ ਹਨ3. ਪਰਤੱਖ ਹੈ ਭਈ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਟਹਿਲ ਦੀ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਅਕਾਲ ਪੁਰਖ ਦੇ ਆਤਮਾ ਨਾਲ ਲਿਖੀ ਹੋਈ ਹੈ, ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਹਿਰਦਿਆਂ ਦੀਆਂ ਪੱਟੀਆਂ ਉੱਤੇ।।4. ਅਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਦੇ ਤੇ ਅਜਿਹਾ ਭੋਰਸਾ ਰੱਖਦੇ ਹਾਂ5. ਇਹ ਨਹੀਂ ਭਈ ਅਸੀਂ ਆਪ ਤੋਂ ਇਸ ਜੋਗੇ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਜੋਗਤਾ ਪਰਮੇਸ਼ੁਰ ਵੱਲੋਂ ਹੈ6. ਜਿਹ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਲਿਖਤ ਦੇ ਸੇਵਕ ਨਹੀਂ ਸਗੋਂ ਆਤਮਾ ਦੇ ਕਿਉਂ ਜੋ ਲਿਖਤ ਮਾਰ ਸੁੱਟਦੀ ਪਰ ਆਤਮਾ ਜੁਆਲਦਾ ਹੈ7. ਪਰੰਤੂ ਜੇ ਮੌਤ ਦੀ ਸੇਵਕਾਈ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਭਈ ਮੂਸਾ ਦੇ ਮੁਖ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ ਇਸਾਰਏਲ ਦਾ ਵੰਸ਼ ਉਹ ਦੇ ਮੁਖ ਵੱਲ ਤੱਕ ਨਾ ਸੱਕਿਆ,8. ਤਾਂ ਆਤਮਾ ਦੀ ਸੇਵਕਾਈ ਏਦੂੰ ਵਧ ਕੇ ਤੇਜ ਨਾਲ ਕਿੱਕੁਰ ਨਾ ਹੋਵੇਗੀॽ9. ਕਿਉਂਕਿ ਜੇ ਦੋਸ਼ੀ ਠਹਿਰਾਉਣ ਦੀ ਸੇਵਕਾਈ ਤੇਜ ਰੂਪ ਹੈ ਤਾਂ ਧਰਮ ਦੀ ਸੇਵਕਾਈ ਬਹੁਤ ਹੀ ਵਧ ਕੇ ਤੇਜ ਨਾਲ ਹੋਵੇਗੀ10. ਉਹ ਜੋ ਤੇਜਵਾਨ ਕੀਤੀ ਹੋਈ ਸੀ ਸੋ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਨਾ ਰਹੀ11. ਕਿਉਂਕਿ ਜੇ ਉਹ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਥਿਰ ਰਹਿਣ ਵਾਲੀ ਹੈ ਕਿੰਨੀ ਵਧੀਕ ਤੇਜ ਨਾਲ ਹੋਵੇਗੀ!।।12. ਉਪਰੰਤ ਜਦੋਂ ਸਾਨੂੰ ਐਡੀ ਆਸ ਹੈ ਤਦੋਂ ਅਸੀਂ ਵੱਡੇ ਨਿਧੜਕ ਬੋਲਦੇ ਹਾਂ13. ਅਤੇ ਮੂਸਾ ਵਾਂਙੁ ਨਹੀਂ ਜਿਹ ਨੇ ਆਪਣੇ ਮੁਖ ਉੱਤੇ ਪੜਦਾ ਕੀਤਾ ਭਈ ਇਸਰਾਏਲ ਦਾ ਵੰਸ ਉਸ ਅਲੋਪ ਹੋਣ ਵਾਲੇ ਦਾ ਓੜਕ ਨਾ ਵੇਖੇ14. ਪਰ ਓਹਨਾਂ ਦੀ ਬੁੱਧ ਮੋਟੀ ਹੋ ਗਈ ਕਿਉਂ ਜੋ ਅੱਜ ਤੋੜੀ ਪੁਰਾਣੇ ਨੇਮ ਦੇ ਪੜਨ ਵਿੱਚ ਉਹੋ ਪੜਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਅਲੋਪ ਹੋ ਜਾਂਦਾ ਹੈ15. ਸਗੋਂ ਅੱਜ ਤੀਕ ਜਦ ਕਦੇ ਮੂਸਾ ਦਾ ਗ੍ਰੰਥ ਪੜਿਆ ਜਾਂਦਾ ਹੈ ਤਾਂ ਪੜਦਾ ਓਹਨਾਂ ਦੇ ਦਿਲ ਉੱਤੇ ਪਿਆ ਰਹਿਦਾ ਹੈ16. ਪਰ ਜਾਂ ਕੋਈ ਪ੍ਰਭੁ ਦੀ ਵੱਲ ਫਿਰੇਗਾ ਤਾਂ ਉਹ ਪੜਦਾ ਚੁਫੇਰਿਓਂ ਚੁੱਕ ਲਿਆ ਜਾਵੇਗਾ17. ਹੁਣ ਉਹ ਪ੍ਰਭੁ ਤਾਂ ਆਤਮਾ ਹੈ ਅਰ ਜਿੱਥੇ ਕਿੱਤੇ ਪ੍ਰੁਭੁ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ18. ਪਰ ਅਸੀਂ ਸਭ ਅਣਕੱਜੇ ਮੁਖ ਨਾਲ ਪ੍ਰਭੁ ਦੇ ਤੇਜ ਦਾ ਮਾਨੋ ਸ਼ੀਸੇ ਵਿੱਚ ਪ੍ਰਤਿਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੀਕ ਜਿਵੇਂ ਪ੍ਰਭੁ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।। Punjabi Bible 2016 Copyright © 2016 by The Bible Society of India